24-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-10-2025

ਇੰਗਲਿਸ਼ ਲਿਟਰੇਰੀ ਫੋਰਮ ਵਲੋਂ ਕੋਟੇਸ਼ਨ ਕਮ ਪੋਸਟਰ ਮੇਕਿੰਗ ਮੁਕਾਬਲੇ ਕਰਵਾਏ

Ad Position 21
No active advertisement
ਅਜੀਤ ਡੈਸਕ 17-10-2025
ਨਵਾਂਸ਼ਹਿਰ, 16 ਅਕਤੂਬਰ (ਜਸਬੀਰ ਸਿੰਘ ਨੂਰਪਰ)-ਨਵਾਂਸ਼ਹਿਰ ਦੇ ਬੀ. ਐਲ. ਐਮ. ਗਰਲਜ਼ ਕਾਲਜ ਇੰਗਲਿਸ਼ ਲਿਟਰੇਰੀ ਫੋਰਮ ਦੇ ਇੰਚਾਰਜ ਪ੍ਰੋ. ਨਿਵੇਦਿਤਾ ਤੇ ਪ੍ਰੋ ਰੂਹੀ ਵਲੋਂ ਵਿਦਿਆਰਥਣਾਂ ਦੀ ਰਚਨਾਤਮਕ ਯੋਗਤਾ ਨੂੰ ਉਜਾਗਰ ਕਰਨ ਦੇ ਉਦੇਸ਼ ਨਾਲ ਇਕ ਕੋਟੇਸ਼ਨ ਕਮ ਪੋਸਟਰ ਮੇਕਿੰਗ ਮੁਕਾਬਲੇ ਕਰਵਾਏ ਗਏ | ਵਿਦਿਆਰਥਣਾਂ ਨੇ ਵੱਖ-ਵੱਖ ਵਿਸ਼ਿਆਂ 'ਤੇ ਆਪਣੇ ਵਿਚਾਰ ਰਚਨਾਤਮਕ ਢੰਗ ਨਾਲ ਪੇਸ਼ ਕੀਤੇ | ਸੋਨੀਆ ਨੇ ਪਹਿਲਾ ਸਥਾਨ, ਨਿਸ਼ਿਤਾ ਨੇ ਦੂਜਾ, ਰਿਤਿਕਾ ਨੇ ਤੀਜਾ ਸਥਾਨ ਹਾਸਿਲ ਕੀਤਾ, ਜਦ ਕਿ ਕਵਿਤਾ ਨੂੰ ਸੰਤਾਵਨਾ ਇਨਾਮ ਦਿੱਤਾ ਗਿਆ | ਕਾਲਜ ਪਿ੍ੰਸੀਪਲ ਤਰਨਪ੍ਰੀਤ ਕੌਰ ਵਾਲਿਆ ਨੇ ਸਭ ਜੇਤੂ ਵਿਦਿਆਰਥਣਾਂ ਨੂੰ ਵਧਾਈ ਦਿੱਤੀ ਅਤੇ ਉਨ੍ਹਾਂ ਨੂੰ ਭਵਿੱਖ ਵਿਚ ਹੋਰ ਚੰਗਾ ਪ੍ਰਦਰਸ਼ਨ ਕਰਨ ਲਈ ਪ੍ਰੇਰਿਤ ਕੀਤਾ | ਉਨ੍ਹਾਂ ਨੇ ਅੰਗਰੇਜ਼ੀ ਸਾਹਿਤ ਮੰਚ ਵਲੋਂ ਇਸ ਤਰ੍ਹਾਂ ਦੇ ਰਚਨਾਤਮਕ ਤੇ ਸੋਚ ਪ੍ਰੇਰਕ ਮੁਕਾਬਲੇ ਦੇ ਕਰਵਾਉਣ ਲਈ ਪ੍ਰਸ਼ੰਸਾ ਕੀਤੀ ਅਤੇ ਕਿਹਾ ਕਿ ਇਸ ਤਰ੍ਹਾਂ ਦੀਆਂ ਗਤੀਵਿਧੀਆਂ ਨਾ ਸਿਰਫ਼ ਭਾਸ਼ਾ ਤੇ ਕਲਾਤਮਕ ਯੋਗਤਾਵਾਂ ਨੂੰ ਨਿਖਾਰਦੀਆਂ ਹਨ, ਸਗੋਂ ਵਿਦਿਆਰਥਣਾਂ ਨੂੰ ਆਪਣੇ ਵਿਚਾਰ ਆਤਮ-ਵਿਸ਼ਵਾਸ ਨਾਲ ਅਤੇ ਰਚਨਾਤਮਕ ਢੰਗ ਨਾਲ ਪ੍ਰਗਟ ਕਰਨ ਲਈ ਪ੍ਰੇਰਿਤ ਕਰਦੀਆਂ ਹਨ | ਇਸ ਮੌਕੇ ਸਾਰੇ ਕਾਲਜ ਸਟਾਫ ਮੈਂਬਰ ਸ਼ਾਮਿਲ ਸਨ |
Ad Position 22
No active advertisement
ਪਿਛਲੀ ਖ਼ਬਰ ਕੇ. ਸੀ. ਸਕੂਲ ਦੇ ਵਿਦਿਆਰਥੀਆਂ ਨੇ ਖਟਕੜ ਕਲਾਂ ਦਾ ਕੀਤਾ ਦੌਰਾ ਅਗਲੀ ਖ਼ਬਰ ਅੱਜ ਦੀ ਔਰਤ ਸਵੈਮਾਣ ਵਾਲੀ ਜ਼ਿੰਦਗੀ ਜਿਊਣ ਲਈ ਤਤਪਰ-ਇੰਦਰਜੀਤ ਸਿੰਘ ਵਾਰੀਆ
Ad Position 24