23-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-10-2025

ਦੀਵਾਲੀ ਰੌਸ਼ਨੀਆਂ ਤੇ ਭਾਈਚਾਰਕ ਸਾਂਝ ਦਾ ਪ੍ਰਤੀਕ ਤਿਉਹਾਰ-ਪਿ੍ੰ. ਰੋਸ਼ਨ ਲਾਲ

Ad Position 21
No active advertisement
ਅਜੀਤ ਡੈਸਕ 17-10-2025
ਬਹਿਰਾਮ, 16 ਅਕਤੂਬਰ (ਸਰਬਜੀਤ ਸਿੰਘ ਰਾਣਾ)-ਸਾਨੂੰ ਸਭ ਨੂੰ ਹਰੀ ਦੀਵਾਲੀ ਮਨਾਉਣ ਦਾ ਅਹਿੱਦ ਕਰਨ ਚਾਹੀਦਾ ਹੈ ਕਿਉਂਕਿ ਦੀਵਾਲੀ ਰੌਸ਼ਨੀਆ ਤੇ ਭਾਈਚਾਰਕ ਸਾਂਝ ਦਾ ਪ੍ਰਤੀਕ ਤਿਉਹਾਰ ਹੈ | ਇਹ ਪ੍ਰਗਟਾਵਾ ਸਿੱਖਿਆ ਸ਼ਾਸਤਰੀ ਪਿ੍ੰ. ਰੌਸ਼ਨ ਲਾਲ ਨੰਬਰਦਾਰ ਸਰਹਾਲਾ ਰਾਣੂੰਆਂ ਨੇ ਇਥੇ ਗੱਲਬਾਤ ਕਰਦਿਆਂ ਕੀਤਾ | ਉਨ੍ਹਾਂ ਕਿਹਾ ਕਿ ਪਟਾਕੇ ਚਲਾਉਣ ਨਾਲ ਪ੍ਰਦੂਸ਼ਣ ਫੈਲਦਾ ਹੈ, ਜਿਸ ਕਾਰਨ ਵਾਤਾਵਰਨ ਦੂਸ਼ਿਤ ਹੁੰਦਾ ਹੈ ਤੇ ਪੈਸੇ ਦੀ ਵੀ ਬਰਬਾਦੀ ਹੁੰਦੀ ਹੈ | ਉਨ੍ਹਾਂ ਨੇ ਸਮੂਹ ਵਾਸੀਆਂ ਨੂੰ ਦੀਵਾਲੀ ਦੀਆਂ ਮੁਬਾਰਕਾਂ ਦਿੰਦੇ ਹੋਏ ਕਿਹਾ ਕਿ ਦੀਵਾਲੀ ਦੇ ਤਿਉਹਾਰ 'ਤੇ ਸਾਨੂੰ ਵੱਧ ਤੋਂ ਵੱਧ ਬੂਟੇ ਲਗਾ ਕੇ ਹਰੀ ਦੀਵਾਲੀ ਮਨਾਉਣੀ ਚਾਹੀਦੀ ਹੈ ਤਾਂ ਕਿ ਪ੍ਰਦੂਸ਼ਣ ਘਟਾਉਣ ਲਈ ਆਪਣਾ ਬਣਦਾ ਯੋਗਦਾਨ ਪਾ ਸਕੀਏ | ਉਹਨਾਂ ਕਿਹਾ ਕਿ ਸਾਨੂੰ ਆਪਣੇ ਆਲੇ ਦੁਆਲੇ ਦੀ ਸਫਾਈ ਦਾ ਵੀ ਵਿਸ਼ੇਸ਼ ਧਿਆਨ ਰੱਖਣਾ ਚਾਹੀਦਾ ਹੈ |
Ad Position 22
No active advertisement
ਪਿਛਲੀ ਖ਼ਬਰ ਮੱਲ੍ਹਾ ਬੇਦੀਆਂ ਵਿਖੇ ਸੰਤ ਬਾਬਾ ਜਗਵਾਣਾ ਸਾਹਿਬ ਦੀ ਯਾਦ ਨੂੰ ਸਮਰਪਿਤ ਹਲਟ ਦੌੜਾਂ ਕਰਵਾਈਆਂ ਅਗਲੀ ਖ਼ਬਰ ਐਚ. ਆਰ. ਇਲੈਕਟ੍ਰਾਨਿਕ ਪਲਾਜ਼ਾ ਬੰਗਾ ਵਲੋਂ ਤਿਉਹਾਰਾਂ ਮੌਕੇ ਸੈਮਸੰਗ ਦੇ ਨਵੇਂ ਮਾਡਲ ਲਾਂਚ
Ad Position 24