21-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-10-2025

ਪੀ. ਐਮ. ਸ੍ਰੀ ਸਕੂਲ ਰਾਹੋਂ ਵਿਖੇ ਵਿਦਿਆਰਥਣਾਂ ਨੂੰ ਸਟੇਸ਼ਨਰੀ ਭੇਟ

Ad Position 21
No active advertisement
ਅਜੀਤ ਡੈਸਕ 17-10-2025
ਰਾਹੋਂ, 16 ਅਕਤੂਬਰ (ਉਂਕਾਰ ਸਿੰਘ ਰਾਠੋਰ)-ਬੀਤੇ ਦਿਨੀਂ ਪੀ. ਐਮ. ਸ੍ਰੀ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਰਾਹੋਂ ਲੜਕੀਆਂ ਵਿਖੇ ਵਿਦਿਆਰਥਣਾਂ ਦੀ ਭਲਾਈ ਨੂੰ ਮੁੱਖ ਰੱਖਦਿਆਂ ਹੋਇਆਂ ਪਹਿਲਾਂ ਦੀ ਤਰ੍ਹਾਂ ਐਨ. ਆਰ. ਆਈ. ਭਰਾਵਾਂ ਵਲੋਂ ਸਟੇਸ਼ਨਰੀ ਭੇਟ ਕੀਤੀ ਗਈ | ਪਿ੍ੰਸੀਪਲ ਬਲਜਿੰਦਰ ਸਿੰਘ ਨੇ ਦੱਸਿਆ ਕਿ ਐਨ. ਆਰ. ਆਈ. ਪਵਨ ਕੁਮਾਰ ਸ਼ਰਮਾ ਵਲੋਂ ਸਵੇਰ ਦੀ ਸਭਾ ਦੌਰਾਨ ਵਿਦਿਆਰਥਣਾਂ ਨੂੰ 500 ਕਾਪੀਆਂ ਭੇਟ ਕੀਤੀਆਂ ਗਈਆਂ | ਉਨ੍ਹਾਂ ਕਿਹਾ ਕਿ ਪਵਨ ਕੁਮਾਰ ਸ਼ਰਮਾ ਵਲੋਂ ਇਹ ਕਿਹਾ ਗਿਆ ਕਿ ਜੇਕਰ ਕਿਸੇ ਵੀ ਲੋੜਵੰਦ ਵਿਦਿਆਰਥਣ ਨੂੰ ਕਿਸੇ ਵੀ ਤਰ੍ਹਾਂ ਦੀ ਮਦਦ ਦੀ ਲੋੜ ਹੋਵੇ ਤਾਂ ਮੈਂ ਤੇ ਮੇਰਾ ਪਰਿਵਾਰ ਹਮੇਸ਼ਾ ਇਸ ਸੰਸਥਾ ਲਈ ਹਾਜ਼ਰ ਹੈ | ਉਨ੍ਹਾਂ ਕਿਹਾ ਕਿ ਵਿਦਿਆਰਥਣਾਂ ਨੂੰ ਆਪਣਾ ਧਿਆਨ ਸਿਰਫ ਪੜ੍ਹਾਈ 'ਤੇ ਕੇਂਦਰਿਤ ਕਰਨਾ ਚਾਹੀਦਾ ਹੈ ਕਿਉਂਕਿ ਸਿੱਖਿਆ ਇਕ ਅਜਿਹਾ ਹਥਿਆਰ ਹੈ ਜਿਸ ਨਾਲ ਘਰ ਦੀ ਗਰੀਬੀ ਦੀਆਂ ਜੰਜੀਰਾਂ ਨੂੰ ਤੋੜਿਆ ਜਾ ਸਕਦਾ ਹੈ ਅਤੇ ਸਮਾਜ ਵਿਚ ਰੁਤਬਾ ਪ੍ਰਾਪਤ ਕਰਕੇ ਸਮਾਜ ਦੀ ਸੇਵਾ ਕੀਤੀ ਜਾ ਸਕਦੀ ਹੈ | ਇਸ ਮੌਕੇ ਸਮੂਹ ਸਟਾਫ਼ ਵਲੋਂ ਪਵਨ ਕੁਮਾਰ ਸ਼ਰਮਾ ਦਾ ਸਨਮਾਨ ਕੀਤਾ | ਇਸ ਮੌਕੇ ਦਵਿੰਦਰ ਕੌਰ, ਸਤਨਾਮ ਸਿੰਘ, ਗੁਰਸ਼ਰਨ ਦੀਪ, ਅਜੀਤ ਸਿੰਘ, ਚਰਨਜੀਤ ਸਿੰਘ, ਹਰਜਿੰਦਰ ਲਾਲ, ਰਾਜਨ ਰਾਣਾ, ਸਤਿੰਦਰ ਕੌਰ, ਗਗਨਪ੍ਰੀਤ ਕੌਰ, ਬਲਦੇਵ ਕਿ੍ਸ਼ਨ, ਹਰਜੀਤ ਕੌਰ, ਮਨਜੀਤ ਕੌਰ, ਰੇਨੂੰ, ਰਣਜੀਤ ਕੌਰ, ਸੋਨਾ ਸ਼ਰਮਾ, ਰਵਦੀਪ ਕੌਰ, ਸਤਿੰਦਰਪਾਲ ਕੌਰ, ਸੰਦੀਪ ਕੌਰ, ਜਸਵਿੰਦਰ ਕੌਰ, ਨੀਲਮ ਰਾਣੀ, ਕਮਲਦੀਪ, ਜਸਵਿੰਦਰ ਕੌਰ, ਬਲਵਿੰਦਰ ਕੌਰ, ਪ੍ਰੀਤੀ ਲਿਆਲ, ਜਸਵੀਰ ਰਾਜ, ਨਿਧੀ ਉੱਮਟ, ਰਾਕੇਸ਼ ਰਾਣੀ, ਨਿਰਮਲਜੀਤ ਕੌਰ, ਮਨਦੀਪ ਕੌਰ, ਰਜਿੰਦਰ ਨਾਥ ਆਦਿ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਪੀ.ਐਮ.ਸ੍ਰੀ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਲੰਗੜੋਆ ਵਿਖੇ ਦੋ ਸਾਇੰਸ ਲੈਬਾਂ ਦੀ ਉਸਾਰੀ ਦਾ ਰੱਖਿਆ ਨੀਂਹ ਪੱਥਰ ਅਗਲੀ ਖ਼ਬਰ ਕੇ. ਸੀ. ਪਬਲਿਕ ਸਕੂਲ ਵਿਖੇ ਮਹਿੰਦੀ ਮੁਕਾਬਲੇ 'ਚ ਆਰਜ਼ੂ-ਏਨਾ ਗਰੁੱਪ ਰਿਹਾ ਅੱਵਲ
Ad Position 24