21-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-10-2025

ਪੀ.ਐਮ.ਸ੍ਰੀ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਲੰਗੜੋਆ ਵਿਖੇ ਦੋ ਸਾਇੰਸ ਲੈਬਾਂ ਦੀ ਉਸਾਰੀ ਦਾ ਰੱਖਿਆ ਨੀਂਹ ਪੱਥਰ

Ad Position 21
No active advertisement
ਅਜੀਤ ਡੈਸਕ 17-10-2025
ਨਵਾਂਸ਼ਹਿਰ, 16 ਅਕਤੂਬਰ (ਦੀਦਾਰ ਸਿੰਘ ਸ਼ੇਤਰਾ)-ਸਿੱਖਿਆ ਵਿਭਾਗ ਵੱਲੋਂ ਬੱਚਿਆਂ ਦੀ ਪੜ੍ਹਾਈ ਨੂੰ ਹੋਰ ਬਿਹਤਰ ਬਣਾਉਣ ਲਈ ਪੰਜਾਬ ਸਿੱਖਿਆ ਕ੍ਰਾਂਤੀ ਤਹਿਤ ਵੱਖ-ਵੱਖ ਵਿਕਾਸ ਕਾਰਜਾਂ ਲਈ ਗ੍ਰਾਂਟਾਂ ਜਾਰੀ ਕੀਤੀਆਂ ਜਾ ਰਹੀਆਂ ਹਨ | ਇਸੇ ਤਹਿਤ ਪੀ. ਐਮ ਸ੍ਰੀ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਲੰਗੜੋਆ ਵਿਖੇ ਬੱਚਿਆਂ ਨੂੰ ਪ੍ਰਯੋਗ ਕਰਵਾਉਣ ਲਈ ਸਰਕਾਰ ਵਲੋਂ ਦੋ ਸਾਇੰਸ ਲੈਬਾਂ (ਫਿਜਿਕਸ ਲੈਬ ਅਤੇ ਬਾਇਓ ਲੈਬ) ਬਣਾਉਣ ਦੀ ਗ੍ਰਾਂਟ ਜਾਰੀ ਕੀਤੀ ਗਈ ਹੈ | ਜਿਨ੍ਹਾਂ ਦਾ ਨੀਂਹ ਪੱਥਰ ਪਿ੍ੰਸੀਪਲ ਡਾਕਟਰ ਸੁਰਿੰਦਰ ਪਾਲ ਅਗਨੀਹੋਤਰੀ, ਗ੍ਰਾਮ ਪੰਚਾਇਤ ਲੰਗੜੋਆ ਦੇ ਸਰਪੰਚ ਗੁਰਦੇਵ ਸਿੰਘ ਪਾਬਲਾ ਅਤੇ ਚੇਅਰਮੈਨ ਐਸ. ਐਮ. ਸੀ ਮਾਸਟਰ ਮਨੋਹਰ ਸਿੰਘ ਵੱਲੋਂ ਅਰਦਾਸ ਉਪਰੰਤ ਆਪਣੇ ਕਰ ਕਮਲਾਂ ਨਾਲ ਰੱਖਿਆ ਗਿਆ | ਗ੍ਰਾਮ ਪੰਚਾਇਤ ਲੰਗੜੋਆ ਦੇ ਸਰਪੰਚ ਗੁਰਦੇਵ ਸਿੰਘ ਪਾਬਲਾ ਸੇਵਾ ਮੁਕਤ ਐਸ. ਡੀ. ਓ ਨੇ ਕਿਹਾ ਕਿ ਬੱਚਿਆਂ ਦੀ ਪੜ੍ਹਾਈ ਦੇ ਵਾਧੇ ਤੇ ਵਿਕਾਸ ਲਈ ਸਰਕਾਰ ਹਰ ਸੰਭਵ ਮਦਦ ਕਰ ਰਹੀ ਹੈ ਜੋ ਕਿ ਸ਼ਲਾਘਾਯੋਗ ਉਪਰਾਲਾ ਹੈ | ਇਸ ਮੌਕੇ 'ਤੇ ਐਸ.ਐਮ.ਸੀ ਕਮੇਟੀ ਦੇ ਚੇਅਰਮੈਨ ਤੇ ਮੈਂਬਰਾਂ ਤੋਂ ਇਲਾਵਾ ਸੰਸਥਾ ਦੇ ਸੁਖਵਿੰਦਰ ਲਾਲ ਸਾਇੰਸ ਮਾਸਟਰ, ਮੈਡਮ ਗੁਨੀਤ, ਰੇਖਾ ਜਨੇਜਾ, ਅਮਨਦੀਪ ਕੌਰ, ਮੀਨਾ ਰਾਣੀ, ਹਰਿੰਦਰ ਸਿੰਘ, ਪ੍ਰਦੀਪ ਸਿੰਘ, ਕੈਂਪਸ ਮੈਨੇਜਰ ਕੁਲਵਿੰਦਰ ਸਿੰਘ ਆਦਿ ਤੋਂ ਇਲਾਵਾ ਹੋਰ ਸਟਾਫ਼ ਮੈਂਬਰ ਵੀ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਕਾਮਰੇਡ ਹਰਬੰਸ ਸਿੰਘ ਮੰਢਾਲੀ ਨੂੰ ਕਾ: ਨੂਰਪੁਰੀ ਤੇ ਹੋਰਨਾਂ ਆਗੂਆਂ ਵਲੋਂ ਸ਼ਰਧਾਂਜਲੀਆਂ ਭੇਟ ਅਗਲੀ ਖ਼ਬਰ ਪੀ. ਐਮ. ਸ੍ਰੀ ਸਕੂਲ ਰਾਹੋਂ ਵਿਖੇ ਵਿਦਿਆਰਥਣਾਂ ਨੂੰ ਸਟੇਸ਼ਨਰੀ ਭੇਟ
Ad Position 24