21-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-10-2025

ਖੇਤੀਬਾੜੀ ਵਿਭਾਗ ਨੇ ਝੋਨੇ ਦੀ ਪਰਾਲੀ ਨਾ ਸਾੜਨ ਵਾਲੇ ਕਿਸਾਨਾਂ ਨੂੰ ਕੀਤਾ ਸਨਮਾਨਿਤ

Ad Position 21
No active advertisement
ਅਜੀਤ ਡੈਸਕ 17-10-2025
ਨਵਾਂਸ਼ਹਿਰ, 16 ਅਕਤੂਬਰ (ਜਸਬੀਰ ਸਿੰਘ ਨੂਰਪੁਰ, ਹਰਮਿੰਦਰ ਸਿੰਘ ਪਿੰਟੂ)- ਖੇਤੀਬਾੜੀ ਤੇ ਕਿਸਾਨ ਭਲਾਈ ਵਿਭਾਗ ਬਲਾਕ ਨਵਾਂਸ਼ਹਿਰ ਵਲੋਂ ਜ਼ਿਲ੍ਹਾ ਪ੍ਰਸ਼ਾਸਨ ਤੇ ਮੁੱਖ ਖੇਤੀਬਾੜੀ ਅਫਸਰ ਸ. ਭ. ਸ. ਨਗਰ ਨਗਰ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਫ਼ਸਲੀ ਰਹਿੰਦ-ਖੂੰਹਦ ਨਾ ਸਾੜਨ ਲਈ ਚਲਾਈ ਮੁਹਿੰਮ ਅਧੀਨ ਬਲਾਕ ਨਵਾਂਸ਼ਹਿਰ ਵਿਖੇ ਬਲਾਕ ਪੱਧਰੀ ਕਿਸਾਨ ਜਾਗਰੂਕਤਾ ਕੈਂਪ ਲਗਾਇਆ | ਕੈਂਪ ਦੀ ਪ੍ਰਧਾਨਗੀ ਡਾ. ਰਕੇਸ਼ ਸ਼ਰਮਾ ਮੁੱਖ ਖੇਤੀਬਾੜੀ ਅਫਸਰ, ਸ਼ਹੀਦ ਭਗਤ ਸਿੰਘ ਨਗਰ ਵਲੋਂ ਕੀਤੀ ਗਈ | ਕੈਂਪ ਦੌਰਾਨ ਉਨ੍ਹਾਂ ਨੇ ਪਰਾਲੀ ਨਾ ਸਾੜਨ ਵਾਲੇ ਕਿਸਾਨਾਂ ਨੂੰ ਵਧਾਈ ਦਿੰਦੇ ਕਿਹਾ ਕਿ ਇਹ ਕਿਸਾਨ ਪਰਾਲੀ ਨਾ ਸਾੜ ਕੇ ਆਪਣੇ ਖੇਤਾ ਦੀ ਉਪਜਾਉ ਸ਼ਕਤੀ ਵਧਾਉਣ ਦੇ ਨਾਲ-ਨਾਲ ਵਾਤਾਵਰਣ ਦੀ ਸ਼ੁੱਧਤਾ 'ਚ ਵੱਡਮੁਲਾ ਯੋਗਦਾਨ ਪਾਉਂਦੇ ਹਨ | ਇਸ ਮੌਕੇ ਡਾ. ਕੁਲਦੀਪ ਸਿੰਘ ਖੇਤੀਬਾੜੀ ਵਿਕਾਸ ਅਫਸਰ ਵਲੋਂ ਕਿਸਾਨਾਂ ਨੂੰ ਕਿਹਾ ਕਿ ਝੋਨੇ ਦੀ ਪਰਾਲੀ ਜ਼ਮੀਨ ਲਈ ਖੁਰਾਕੀ ਤੱਤਾਂ ਦਾ ਕੁਦਰਤੀ ਸੋਮਾ ਹਨ ਜਿਸ ਨੂੰ ਸਾੜਨ ਨਾਲ ਵਾਤਾਵਰਣ ਪ੍ਰਦੂਸ਼ਤਿ ਹੋਣ ਦੇ ਨਾਲ-ਨਾਲ ਪ੍ਰਤੀ ਏਕੜ 3 ਹਜ਼ਾਰ ਰੁਪਏ ਤੱਕ ਦੇ ਖੁਰਾਕੀ ਤੱਤ ਵੀ ਖਤਮ ਹੋ ਜਾਂਦੇ ਹਨ | ਉਨ੍ਹਾਂ ਦੱਸਿਆ ਪਰਾਲੀ ਸਾੜੇ ਬਿਨਾ ਕਣਕ ਦੀ ਬਿਜਾਈ ਲਈ ਬਲਾਕ ਵਿਚ ਹੁੱਣ ਤੱਕ 450 ਤੋਂ ਵੱਧ ਮਸ਼ੀਨਾਂ ਉਪਲੱਬਧ ਹਨ ਅਤੇ ਕਿਸਾਨਾਂ ਨੂੰ ਇਸ ਦੀ ਵੱਧ ਤੋਂ ਵੱਧ ਵਰਤੋਂ ਕਰਨੀ ਚਾਹੀਦੀ ਹੈ | ਡਾ. ਗੁਰਪ੍ਰੀਤ ਸਿੰਘ ਖੇਤੀਬਾੜੀ ਵਿਕਾਸ ਅਫਸਰ ਨੇ ਕਿਸਾਨਾਂ ਨੂੰ ਕਣਕ ਦੀ ਬਿਜਾਈ ਲਈ ਡੀ.ਏ.ਪੀ. ਖਾਦ ਦੇ ਬਦਲ ਵਜੇ ਹੋਰ ਖਾਦਾਂ ਦੀ ਵਰਤੋਂ ਬਾਰੇ ਜਾਣਕਾਰੀ ਸਾਝੀ ਕੀਤੀ ਗਈ | ਪ੍ਰਾਜੈਕਟ ਡਾਇਰੈਕਟਰ ਆਤਮਾ ਕਮਲਦੀਪ ਸਿੰਘ ਸੰਘਾ ਨੇ ਕਿਸਾਨਾਂ ਨੂੰ ਕੌਮੀ ਕੁਦਰਤੀ ਖੇਤੀ ਮਿਸ਼ਨ ਤਹਿਤ ਬਿਨਾਂ ਜ਼ਹਿਰਾਂ ਤੋਂ ਖੇਤੀ ਕਰਨ ਦੀ ਸਕੀਮ ਬਾਰੇ ਜਾਣਕਾਰੀ ਦਿੱਤੀ | ਇਸ ਮੌਕੇ ਪ੍ਰਾਜੈਕਟ ਡਾਇਰੈਕਟਰ ਪਰਮਵੀਰ ਕੌਰ ਨੇ ਕਿਸਾਨਾਂ ਨੂੰ ਕਣਕ ਦੀ ਬਿਜਾਈ ਕਰਨ ਤੋ ਪਹਿਲਾ ਮਿੱਟੀ ਟੈਸਟ ਕਰਵਾਉਣ ਦੀ ਸਲਾਹ ਦਿੱਤੀ | ਇਸ ਮੌਕੇ ਇੰਜੀਨੀਅਰ ਚੰਦਨ ਸ਼ਰਮਾ ਨੇ ਛੋਟੇ ਕਿਸਾਨਾਂ ਨੂੰ ਖੇਤੀ ਮਸ਼ੀਨਰੀ ਕਿਰਾਏ 'ਤੇ ਲੈਣ ਲਈ ਆਈ-ਖੇਤ ਐਪ ਦੀ ਵਰਤੋਂ ਬਾਰੇ ਜਾਣਕਾਰੀ ਦਿੱਤੀ ਗਈ | ਇਸ ਦੇ ਨਾਲ ਹੀ ਸਰਬਜੀਤ ਸਿੰਘ ਖੇਤੀਬਾੜੀ ਉਪ ਨਿਰੀਖਕ ਵਲੋਂ ਆਏ ਹੋਏ ਕਿਸਾਨਾਂ ਦਾ ਧੰਨਵਾਦ ਕੀਤਾ | ਇਸ ਮੌਕੇ ਹਰਮੇਸ਼ ਕੁਮਾਰ ਏ. ਟੀ. ਐਮ., ਸੰਦੀਪ ਸਿੰਘ ਭੰਗਲ ਕਲਾਂ, ਜਸਵੀਰ ਸਿੰਘ ਕਰਿਆਮ, ਚੰਨਣ ਸਿੰਘ ਜਲਵਾਹਾ, ਗਗਨਦੀਪ ਸਿੰਘ ਮਹਾਲੋਂ, ਜਸਵੀਰ ਸਿੰਘ ਸ਼ਮਸ਼ਪੁਰ, ਮਨਜਿੰਦਰ ਸਿੰਘ ਨਾਈ ਮਜਾਰਾ, ਪ੍ਰਦੀਪ ਸਿੰਘ ਬੀਰੋਵਾਲ, ਬਲਿਹਾਰ ਸਿੰਘ ਘਟਾਰੋ ਆਦਿ ਕਿਸਾਨ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਸ੍ਰੀ ਗੁਰੂ ਹਰਿਕਿ੍ਸ਼ਨ ਪਬਲਿਕ ਸਕੂਲ ਬਲਾਚੌਰ ਦਾ ਨੀਂਹ ਪੱਥਰ ਕੱਲ੍ਹ ਅਗਲੀ ਖ਼ਬਰ ਝਿੰਗੜਾਂ ਵਿਖੇ ਗੁੱਗਾ ਜਾਹਿਰ ਪੀਰ ਦੀ ਯਾਦ ਨੂੰ ਸਮਰਪਿਤ ਸਮਾਗਮ
Ad Position 24