21-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-10-2025

ਸ੍ਰੀ ਗੁਰੂ ਹਰਿਕਿ੍ਸ਼ਨ ਪਬਲਿਕ ਸਕੂਲ ਬਲਾਚੌਰ ਦਾ ਨੀਂਹ ਪੱਥਰ ਕੱਲ੍ਹ

Ad Position 21
No active advertisement
ਅਜੀਤ ਡੈਸਕ 17-10-2025
ਬਲਾਚੌਰ, 16 ਅਕਤੂਬਰ (ਨਰੇਸ਼ ਧੌਲ)-ਸੰਤ ਬਾਬਾ ਦਲਜੀਤ ਸਿੰਘ ਸ਼ਿਕਾਗੋ ਵਾਲਿਆਂ ਦੇ ਵੱਡੇ ਸਹਿਯੋਗ ਸਦਕਾ ਬਲਾਚੌਰ ਦੇ ਵਾਸੀਆਂ ਲਈ ਸਿੱਖਿਆ ਖੇਤਰ ਵਿਚ ਨਵੀਂ ਕ੍ਰਾਂਤੀ ਦੀ ਸ਼ੁਰੂਆਤ ਵਜੋਂ 18 ਅਕਤੂਬਰ ਨੂੰ ਖ਼ਾਲਸਾ ਫਾਰਮ (ਸ਼ਿਕਾਗੋ ਐਨਕਲੇਵਜ਼) ਬਲਾਚੌਰ ਵਿਖੇ ਨਵੀਂ ਸਿੱਖਿਆ ਸੰਸਥਾ ਦੀ ਇਮਾਰਤ ਦਾ ਨੀਂਹ ਪੱਥਰ ਰੱਖਿਆ ਜਾ ਰਿਹਾ ਹੈ | ਸੰਤ ਬਾਬਾ ਦਲਜੀਤ ਸਿੰਘ ਸ਼ਿਕਾਗੋ ਵਾਲਿਆਂ ਨੇ ਦੱਸਿਆ ਕਿ ਚੀਫ਼ ਖ਼ਾਲਸਾ ਦੀਵਾਨ ਸ੍ਰੀ ਅੰਮਿ੍ਤਸਰ ਸਾਹਿਬ ਦੇ ਪ੍ਰਬੰਧਕਾਂ ਵਲੋਂ ਖੋਲੇ੍ਹ ਜਾ ਰਹੇ 'ਸ੍ਰੀ ਗੁਰੂ ਹਰਕਿ੍ਸ਼ਨ ਪਬਲਿਕ ਸਕੂਲ ਬਲਾਚੌਰ' ਦੀ ਇਮਾਰਤ ਦਾ ਨੀਂਹ ਪੱਥਰ ਸਿੰਘ ਸਾਹਿਬ ਗਿਆਨੀ ਰਘਬੀਰ ਸਿੰਘ ਹੈੱਡ ਗ੍ਰੰਥੀ ਸੱਚਖੰਡ ਸ੍ਰੀ ਦਰਬਾਰ ਸਾਹਿਬ, ਸ੍ਰੀ ਹਰਿਮੰਦਰ ਸਾਹਿਬ ਸਵੇਰੇ 11 ਵਜੇ ਰੱਖਣਗੇ | ਵਰਨਣਯੋਗ ਹੈ ਕਿ ਇਸ ਸੰਸਥਾ ਲਈ ਇਹ ਪੰਜ ਏਕੜ ਜ਼ਮੀਨ ਵੀ ਸੰਤ ਬਾਬਾ ਦਲਜੀਤ ਸਿੰਘ ਸ਼ਿਕਾਗੋ ਵਾਲਿਆਂ ਵਲੋਂ ਦਾਨ ਕੀਤੀ ਗਈ ਹੈ | ਸਮਾਗਮ ਦੌਰਾਨ ਚੰਡੀਗੜ੍ਹ ਯੂਨੀਵਰਸਿਟੀ ਦੇ ਵਾਈਸ ਚਾਂਸਲਰ ਸਤਨਾਮ ਸਿੰਘ ਸੰਧੂ ਮੈਂਬਰ ਰਾਜ ਸਭਾ, ਸੰਸਦ ਮੈਂਬਰ ਮਲਵਿੰਦਰ ਸਿੰਘ ਕੰਗ, ਹਲਕਾ ਵਿਧਾਇਕਾ ਸੰਤੋਸ਼ ਕਟਾਰੀਆ ਤੋਂ ਇਲਾਵਾ ਸਮੁੱਚੀਆਂ ਪਾਰਟੀਆਂ ਦੇ ਆਗੂ ਤੇ ਇਲਾਕੇ ਦੀਆਂ ਹਰ ਵਰਗ ਨਾਲ ਸੰਬੰਧਿਤ ਨਾਮਵਰ ਸ਼ਖ਼ਸੀਅਤਾਂ ਸ਼ਿਰਕਤ ਕਰਨਗੀਆਂ |
Ad Position 22
No active advertisement
ਪਿਛਲੀ ਖ਼ਬਰ ਮੈਡੀਕਲ ਪ੍ਰੈਕਟੀਸ਼ਨਰਜ਼ ਐਸੋਸੀਏਸ਼ਨ ਪੰਜਾਬ ਦੀ ਬਲਾਕ ਇਕਾਈ ਨਵਾਂਸ਼ਹਿਰ ਦੀ ਮੀਟਿੰਗ ਅਗਲੀ ਖ਼ਬਰ ਖੇਤੀਬਾੜੀ ਵਿਭਾਗ ਨੇ ਝੋਨੇ ਦੀ ਪਰਾਲੀ ਨਾ ਸਾੜਨ ਵਾਲੇ ਕਿਸਾਨਾਂ ਨੂੰ ਕੀਤਾ ਸਨਮਾਨਿਤ
Ad Position 24