20-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-10-2025

ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ 'ਚ ਮੂੰਹ ਖੁਰ ਵੈਕਸੀਨ ਦੀ 7ਵੇਂ ਰਾਊਾਡ ਦੀ ਸ਼ੁਰੂਆਤ

Ad Position 21
No active advertisement
ਅਜੀਤ ਡੈਸਕ 17-10-2025
ਨਵਾਂਸ਼ਹਿਰ, 16 ਅਕਤੂਬਰ (ਹਰਮਿੰਦਰ ਸਿੰਘ ਪਿੰਟੂ)-ਕੈਬਨਿਟ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਦੀ ਯੋਗ ਤੇ ਗਤੀਸ਼ੀਲ ਅਗਵਾਈ ਹੇਠ, ਰਾਹੁਲ ਭੰਡਾਰੀ, ਪ੍ਰਮੁੱਖ ਸਕੱਤਰ ਪਸ਼ੂ ਪਾਲਣ, ਮੱਛੀ ਪਾਲਣ ਤੇ ਡੇਅਰੀ ਵਿਕਾਸ ਵਿਭਾਗ ਪੰਜਾਬ ਦੇ ਦਿਸ਼ਾ ਨਿਰਦੇਸ਼ਾਂ ਅਤੇ ਡਾਇਰੈਕਟਰ ਪਸ਼ੂ ਪਾਲਣ ਵਿਭਾਗ ਡਾ. ਪਰਮਦੀਪ ਸਿੰਘ ਵਾਲੀਆ ਦੇ ਵਿਸ਼ੇਸ਼ ਉਪਰਾਲੇ ਸਦਕਾ ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਵਿਚ ਮੂੰਹ ਖੁਰ ਵੈਕਸੀਨ ਦਾ 7ਵੇਂ ਰਾਊਾਡ ਦੀ ਸ਼ੁਰੂਆਤ ਕੀਤੀ ਗਈ | ਡਾ. ਸ਼ਮਸ਼ੇਰ ਸਿੰਘ, ਡਿਪਟੀ ਡਾਇਰੈਕਟਰ ਵਲੋਂ ਗੋਪਾਲ ਗਊਸ਼ਾਲਾ ਬਲਾਚੌਰ, ਡਾ. ਅੱਛਰ ਸਿੰਘ, ਸਹਾਇਕ ਡਾਇਰੈਕਟਰ ਵਲੋਂ ਕੈਟਲ ਪੌਂਡ ਸਰਕਾਰੀ ਗਊਸ਼ਾਲਾ ਦਿਲਾਵਰਪੁਰ, ਡਾ. ਜਸਵਿੰਦਰ ਰੱਲ੍ਹ, ਸੀਨੀਅਰ ਵੈਟਰਨਰੀ ਅਫਸਰ ਵਲੋਂ ਬਾਂਕੇ ਬਿਹਾਰੀ ਗਊਸ਼ਾਲਾ, ਨਵਾਂਸ਼ਹਿਰ ਅਤੇ ਡਾ. ਅਮਨੀਤ, ਸੀਨੀਅਰ ਵੈਟਰਨਰੀ ਅਫਸਰ ਵਲੋਂ ਗਊ ਸੇਵਾ ਸਮਿਤੀ, ਮੁਕੰਦਪੁਰ ਰੋਡ ਬੰਗਾ ਵਿਖੇ ਇਸ ਮੂੰਹ ਖੁਰ ਵੈਕਸੀਨ ਮੁਹਿੰਮ ਦੀ ਸ਼ੁਰੂਆਤ ਕੀਤੀ ਗਈ | ਡਾ. ਸ਼ਮਸ਼ੇਰ ਸਿੰਘ, ਡਿਪਟੀ ਡਾਇਰੈਕਟਰ ਅਤੇ ਸੀਨੀਅਰ ਅਧਿਕਾਰੀਆਂ ਵਲੋਂ ਜ਼ਿਲ੍ਹੇ ਦੇ ਸਮੂਹ ਪਸ਼ੂ ਪਾਲਕਾਂ ਨੂੰ ਅਪੀਲ ਕੀਤੀ ਗਈ ਕਿ ਮੂੰਹ ਖੁਰ ਦੀ ਬਿਮਾਰੀ ਤੋਂ ਪਸ਼ੂਆਂ ਨੂੰ ਬਚਾਉਣ ਲਈ ਇਹ ਵੈਕਸੀਨੇਸ਼ਨ ਜਰੂਰ ਲਗਵਾਈ ਜਾਵੇ ਕਿਉਂਕਿ ਇਸ ਬਿਮਾਰੀ ਦੇ ਆ ਜਾਣ ਨਾਲ ਪਸ਼ੂ ਪਾਲਕਾਂ ਨੂੰ ਆਰਥਿਕ ਤੌਰ 'ਤੇ ਕਾਫੀ ਨੁਕਸਾਨ ਝੱਲਣਾ ਪੈਦਾ ਹੈ |
Ad Position 22
No active advertisement
ਪਿਛਲੀ ਖ਼ਬਰ ਸੜਕ ਹਾਦਸੇ 'ਚ ਵਿਅਕਤੀ ਦੀ ਮੌਤ ਅਗਲੀ ਖ਼ਬਰ ਮੈਡੀਕਲ ਪ੍ਰੈਕਟੀਸ਼ਨਰਜ਼ ਐਸੋਸੀਏਸ਼ਨ ਪੰਜਾਬ ਦੀ ਬਲਾਕ ਇਕਾਈ ਨਵਾਂਸ਼ਹਿਰ ਦੀ ਮੀਟਿੰਗ
Ad Position 24