12-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-10-2025

ਨੁਕਸਾਨੀਆਂ ਫ਼ਸਲਾਂ ਦਾ ਤੁਰੰਤ ਮੁਆਵਜ਼ਾ ਨਾ ਦਿੱਤਾ ਤਾਂ ਕਿਸਾਨ ਜਥੇਬੰਦੀਆਂ ਸੰਘਰਸ਼ ਕਰਨਗੀਆਂ-ਜਥੇ. ਦਵਿੰਦਰ ਸਿੰਘ

Ad Position 21
No active advertisement
ਅਜੀਤ ਡੈਸਕ 18-10-2025
ਕਟਾਰੀਆਂ, 17 ਅਕਤੂਬਰ (ਪ੍ਰੇਮੀ ਸੰਧਵਾਂ)-ਭਾਰਤੀ ਕਿਸਾਨ ਯੂਨੀਅਨ ਦੋਆਬਾ ਦੇ ਸੂਬਾ ਮੀਤ ਪ੍ਰਧਾਨ ਜਥੇ. ਦਵਿੰਦਰ ਸਿੰਘ ਸੰਧੂ ਸੰਧਵਾਂ ਨੇ 'ਅਜੀਤ' ਨਾਲ ਗੱਲਬਾਤ ਕਰਦਿਆਂ ਕਿਹਾ ਕਿ ਕੁਦਰਤ ਦੀ ਕਰੋਪੀ ਨਾਲ ਆਏ ਹੜ੍ਹਾਂ ਕਾਰਨ ਸੂਬੇ ਦੇ ਕਿਸਾਨਾਂ ਦੀਆਂ ਅਨੇਕਾਂ ਥਾਵਾਂ 'ਤੇ ਫ਼ਸਲਾਂ ਬਰਬਾਦ ਕਰਕੇ ਰੱਖ ਦਿੱਤੀਆਂ, ਜਿਸ ਕਾਰਨ ਸਰਕਾਰ ਦਾ ਸਤਾਇਆ ਕਿਸਾਨ ਤੇ ਮਜ਼ਦੂਰ ਵਰਗ ਆਏ ਦਿਨ ਖੁਦਕਸ਼ੀਆਂ ਕਰ ਰਿਹਾ ਹੈ | ਕਿਉਂਕਿ ਕਿਸਾਨਾਂ ਤੇ ਮਜ਼ਦੂਰਾਂ ਦਾ ਇਕੋ ਇਕ ਸਹਾਰਾ ਫਸਲਾਂ ਹੀ ਹੁੰਦੀਆਂ ਹਨ ਤੇ ਜੇਕਰ ਫਸਲਾਂ ਕੁਦਰਤ ਦੀ ਕਰੋਪੀ ਦਾ ਸ਼ਿਕਾਰ ਹੋ ਜਾਣ ਤਾਂ ਕਿਸਾਨਾਂ ਤੇ ਮਜ਼ਦੂਰਾਂ ਵਲੋਂ ਕਰਜ਼ੇ ਵਿਚ ਆ ਕੇ ਖੁਦਕਸ਼ੀਆਂ ਕਰਨ ਤੋਂ ਸਿਵਾਏ ਕੋਈ ਹੋਰ ਰਾਹ ਨਹੀਂ ਦਿਸਦਾ | ਉਨ੍ਹਾਂ ਕਿਹਾ ਕਿ ਜੇਕਰ ਪੰਜਾਬ ਤੇ ਕੇਂਦਰ ਦੀਆਂ ਸਮੇਂ-ਸਮੇਂ ਦੀਆਂ ਸਰਕਾਰਾਂ ਪੀੜਤ ਕਿਸਾਨਾਂ ਦੀ ਬਾਂਹ ਫੜ੍ਹਦੀਆਂ ਤਾਂ ਕਦੇ ਵੀ ਦੇਸ਼ ਦੇ ਲੋਕਾਂ ਦਾ ਢਿੱਡ ਭਰਨ ਵਾਲਾ ਕਿਸਾਨ ਖੁਦਕਸ਼ੀਆਂ ਕਰਨ ਦੇ ਰਾਹ ਨਹੀਂ ਪੈਂਦਾ | ਜਥੇ. ਦਵਿੰਦਰ ਸਿੰਘ ਗੋਗੀ ਸੰਧੂ ਨੇ ਕਿਹਾ ਕਿ ਲੋਕਾਂ ਵਲੋਂ ਚੁਣੀਆਂ ਗਈਆਂ ਸਰਕਾਰਾਂ ਦਾ ਫਰਜ ਬਣਦਾ ਹੈ ਕਿ ਉਹ ਮੁਸੀਬਤ ਦੀ ਘੜੀ ਵਿਚ ਕਿਸਾਨਾਂ-ਮਜ਼ਦੂਰਾਂ ਦੀ ਬਾਂਹ ਫੜੇ ਤਾਂ ਜੋ ਕਿਸਾਨ ਦੇਸ਼ ਦੇ ਲੋਕਾਂ ਦਾ ਫ਼ਸਲਾਂ ਤਿਆਰ ਕਰਕੇ ਢਿੱਡ ਭਰਦਾ ਰਹੇ |
Ad Position 22
No active advertisement
ਪਿਛਲੀ ਖ਼ਬਰ ਸਿੱਖ ਨੈਸ਼ਨਲ ਕਾਲਜ ਬੰਗਾ ਵਿਖੇ 'ਸਵੈ ਇਛੱਕ ਖੂਨਦਾਨ ਕੈਂਪ' ਲੱਗਾ ਅਗਲੀ ਖ਼ਬਰ ਤਿਉਹਾਰਾਂ ਦੇ ਮੱਦੇਨਜ਼ਰ ਹਾਈਟੈੱਕ ਨਾਕੇ 'ਤੇ ਵਾਹਨਾਂ ਦੀ ਚੈਕਿੰਗ
Ad Position 24