12-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-10-2025

ਸਿੱਖ ਨੈਸ਼ਨਲ ਕਾਲਜ ਬੰਗਾ ਵਿਖੇ 'ਸਵੈ ਇਛੱਕ ਖੂਨਦਾਨ ਕੈਂਪ' ਲੱਗਾ

Ad Position 21
No active advertisement
ਅਜੀਤ ਡੈਸਕ 18-10-2025
ਬੰਗਾ, 17 ਅਕਤੂਬਰ (ਸੁਰਿੰਦਰ ਸਿੰਘ ਕਰਮ ਲਧਾਣਾ, ਧਰਮਵੀਰ ਪਾਲ, ਕੁਲਦੀਪ ਸਿੰਘ ਪਾਬਲਾ)-ਬੀਤੇ ਦਿਨੀਂ ਸਿੱਖ ਨੈਸ਼ਨਲ ਕਾਲਜ ਬੰਗਾ ਵਿਖੇ ਪਿ੍ੰਸੀਪਲ ਡਾ.ਤਰਸੇਮ ਸਿੰਘ ਭਿੰਡਰ ਦੀ ਅਗਵਾਈ ਹੇਠ ਕਾਲਜ ਦੇ ਐੱਨ. ਐੱਸ. ਐੱਸ. ਵਿਭਾਗ ਵਲੋਂ ਬਲੱਡ ਸੈਂਟਰ ਗੁਰੂ ਨਾਨਕ ਮਿਸ਼ਨ ਹਸਪਤਾਲ ਢਾਹਾਂ ਕਲੇਰਾਂ ਦੇ ਸਹਿਯੋਗ ਸਦਕਾ 'ਸਵੈ ਇਛੱਕ ਖੂਨਦਾਨ ਕੈਂਪ' ਲਗਾਇਆ ਗਿਆ | ਕੈਂਪ ਦਾ ਉਦਘਾਟਨ ਡਾ. ਕੁਲਵਿੰਦਰ ਸਿੰਘ ਢਾਹਾਂ ਪ੍ਰਧਾਨ ਗੁਰੂ ਨਾਨਕ ਮਿਸ਼ਨ ਮੈਡੀਕਲ ਐਂਡ ਐਜੂਕੇਸ਼ਨਲ ਟਰੱਸਟ ਢਾਹਾਂ ਕਲੇਰਾਂ ਨੇ ਬਤੌਰ ਮੁੱਖ ਮਹਿਮਾਨ ਵਜੋਂ ਸ਼ਿਰਕਤ ਕਰਕੇ ਕੀਤਾ |
ਉਨ੍ਹਾਂ ਨੇ ਕਾਲਜ ਵਿਦਿਆਰਥੀਆਂ ਨੂੰ ਸੰਬੋਧਨ ਕਰਦੇ ਹੋਏ ਕਿਹਾ ਕਿ ਖ਼ੂਨਦਾਨ ਮਹਾਂਦਾਨ ਹੈ ਤੇ ਇਹੀ ਮਨੁੱਖਤਾ ਦੀ ਸਭ ਤੋਂ ਵੱਡੀ ਸੇਵਾ ਹੈ | ਖ਼ੂਨਦਾਨ ਕਰਨ ਨਾਲ ਅਸੀਂ ਅਨੇਕ ਕੀਮਤੀ ਜਾਨਾਂ ਨੂੰ ਬਚਾ ਸਕਦੇ ਹਾਂ | ਉਨ੍ਹਾਂ ਨੇ ਕਿਹਾ ਕਿ ਖੂਨਦਾਨ ਕਰਨ ਨਾਲ ਕਿਸੇ ਕਿਸਮ ਦੀ ਕੋਈ ਕਮਜ਼ੋਰੀ ਨਹੀਂ ਆਉਂਦੀ ਬਲਕਿ ਮਨ ਨੂੰ ਸੰਤੁਸ਼ਟੀ ਮਿਲਦੀ ਹੈ | ਇਸ ਮੌਕੇ ਬਲੱਡ ਸੈਂਟਰ ਗੁਰੂ ਨਾਨਕ ਮਿਸ਼ਨ ਹਸਪਤਾਲ ਢਾਹਾਂ ਕਲੇਰਾਂ ਦੇ ਬੀ. ਟੀ. ਓ. ਡਾ. ਰਾਹੁਲ ਗੋਇਲ ਨੇ ਜਾਣਕਾਰੀ ਪ੍ਰਦਾਨ ਕਰਦੇ ਹੋਏ ਕਿਹਾ ਕਿ ਖ਼ੂਨਦਾਨ ਕਰਨ ਨਾਲ ਸਿਰਫ਼ ਇਕ ਹੀ ਮਰੀਜ਼ ਨੂੰ ਨਹੀਂ ਬਲਕਿ ਇਕ ਤੋਂ ਵੱਧ ਮਰੀਜ਼ਾਂ ਨੂੰ ਲਾਭ ਪ੍ਰਾਪਤ ਹੁੰਦਾ ਹੈ, ਕਿਉਂਕਿ ਖੂਨ ਦੇ ਚਾਰ ਕੰਪੋਨੈਂਟ ਪਲਾਜਮਾ, ਆਰ. ਬੀ. ਸੀ. ਪਲੇਟਲੈਟ ਦੇ ਤੌਰ 'ਤੇ ਅਤੇ ਹਿਮੋਫੀਲੀਆਂ ਦੇ ਮਰੀਜ਼ਾਂ ਵਿਚ ਕਲੋਟਿੰਗ ਫੈਕਟਰ ਲਈ ਕੰਮ ਆਉਂਦੇ ਹਨ | ਕਾਲਜ ਪਿ੍ੰਸੀਪਲ ਡਾ. ਤਰਸੇਮ ਸਿੰਘ ਭਿੰਡਰ ਵਲੋਂ ਮੁੱਖ ਮਹਿਮਾਨ ਡਾ. ਕੁਲਵਿੰਦਰ ਸਿੰਘ ਢਾਹਾਂ, ਬਲੱਡ ਸੈਂਟਰ ਦੀ ਸਮੁੱਚੀ ਟੀਮ ਤੇ ਖੂਨਦਾਨੀ ਵਾਲੰਟੀਅਰਾਂ ਦਾ ਧੰਨਵਾਦ ਕੀਤਾ | ਕੈਂਪ 'ਚ ਖੂਨਦਾਨੀ ਵਾਲੰਟੀਅਰਾਂ ਵਲੋਂ ਨਿਸ਼ਕਾਮ ਸੇਵਾ ਕਰਦੇ ਹੋਏ 25 ਯੂਨਿਟ ਖੂਨਦਾਨ ਕੀਤਾ ਗਿਆ | ਇਸ ਮੌਕੇ ਡਾ. ਤਰਸੇਮ ਸਿੰਘ ਭਿੰਡਰ ਪਿ੍ੰਸੀਪਲ, ਐੱਨ. ਐੱਸ. ਐੱਸ. ਵਿਭਾਗ ਦੇ ਪ੍ਰੋਗਰਾਮ ਅਫ਼ਸਰ ਪ੍ਰੋ ਵਿਪਨ, ਡਾ. ਨਿਰਮਲਜੀਤ ਕੌਰ ਵਲੋਂ ਮਹਿਮਾਨਾਂ ਤੇ ਖੂਨਦਾਨੀਆਂ ਨੂੰ ਸਨਮਾਨਿਤ ਵੀ ਕੀਤਾ | ਇਸ ਮੌਕੇ ਡਾ. ਗੁਰਵਿੰਦਰ ਸਿੰਘ, ਪ੍ਰੋ. ਮਨਮੰਤ ਸਿੰਘ, ਪ੍ਰੋ. ਕਿਸ਼ੋਰ ਕੁਮਾਰ, ਸੁਪਰਡੈਂਟ ਪਰਮਜੀਤ ਸਿੰਘ, ਪ੍ਰੋ. ਓਾਕਾਰ ਸਿੰਘ, ਵਲੰਟੀਅਰ ਨਵਨੀਤ ਕੌਰ, ਰਣਜੀਤ, ਸਿਧਾਰਥ, ਰਾਘਵ, ਡਾ. ਰਾਹੁਲ ਗੋਇਲ ਬੀ. ਟੀ. ਓ., ਡਾ ਕੁਲਦੀਪ ਸਿੰਘ ਮੈਡੀਕਲ ਅਫ਼ਸਰ, ਮਨਜੀਤ ਸਿੰਘ ਇੰਚਾਰਜ ਬਲੱਡ ਸੈਂਟਰ ਦਾ ਵਿਸ਼ੇਸ਼ ਸਹਿਯੋਗ ਰਿਹਾ |
Ad Position 22
No active advertisement
ਪਿਛਲੀ ਖ਼ਬਰ ਪਟਾਕੇ ਵਜਾਉਣ ਦੀ ਥਾਂ ਬੂਟੇ ਲਗਾ ਕੇ ਗ੍ਰੀਨ ਦਿਵਾਲੀ ਮਨਾਉਣ ਦਾ ਦਿੱਤਾ ਸੱਦਾ ਅਗਲੀ ਖ਼ਬਰ ਨੁਕਸਾਨੀਆਂ ਫ਼ਸਲਾਂ ਦਾ ਤੁਰੰਤ ਮੁਆਵਜ਼ਾ ਨਾ ਦਿੱਤਾ ਤਾਂ ਕਿਸਾਨ ਜਥੇਬੰਦੀਆਂ ਸੰਘਰਸ਼ ਕਰਨਗੀਆਂ-ਜਥੇ. ਦਵਿੰਦਰ ਸਿੰਘ
Ad Position 24