13-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-10-2025

ਸੜਕ ਦੁਰਘਟਨਾ 'ਚ ਜ਼ਖਮੀ ਨੇ ਦਮ ਤੋੜਿਆ, ਮਾਮਲਾ ਦਰਜ

Ad Position 21
No active advertisement
ਅਜੀਤ ਡੈਸਕ 22-10-2025
ਹੁਸ਼ਿਆਰਪੁਰ, 21 ਅਕਤੂਬਰ (ਬਲਜਿੰਦਰਪਾਲ ਸਿੰਘ)-ਸੜਕ ਦੁਰਘਟਨਾ ਦਾ ਸ਼ਿਕਾਰ ਹੋਏ ਇਕ ਵਿਅਕਤੀ ਦੀ ਇਲਾਜ ਦੌਰਾਨ ਮੌਤ ਹੋਣ ਜਾਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ | ਇਸ ਸੰਬੰਧੀ ਥਾਣਾ ਸਦਰ ਪੁਲਿਸ ਨੇ ਮਾਮਲਾ ਦਰਜ ਕਰ ਲਿਆ ਹੈ | ਜਾਣਕਾਰੀ ਅਨੁਸਾਰ ਰਵਿਦਾਸ ਨਗਰ ਦੇ ਵਾਸੀ ਸਤਨਾਮ ਸਿੰਘ ਨੇ ਪੁਲਿਸ ਨੂੰ ਦੱਸਿਆ ਕਿ ਉਸ ਦਾ ਰਿਸ਼ਤੇਦਾਰ ਤਰਸੇਮ ਲਾਲ ਵਾਸੀ ਮਹਿੰਗਰੋਵਾਲ 17 ਅਕਤੂਬਰ ਨੂੰ ਸ਼ਾਮ ਦੇ ਸਮੇਂ ਇਕ ਧਾਰਮਿਕ ਸਥਾਨ ਤੋਂ ਵਾਪਸ ਆ ਰਿਹਾ ਸੀ | ਜਦੋਂ ਉਹ ਪਿੰਡ ਅਨੰਦਗੜ੍ਹ ਕੋਲ ਪਹੁੰਚਿਆ ਤਾਂ ਇਕ ਅਣਪਛਾਤੇ ਵਾਹਨ ਨੇ ਉਸ ਨੂੰ ਆਪਣੀ ਲਪੇਟ 'ਚ ਲੈ ਲਿਆ | ਜਿਸ ਦੇ ਬਾਅਦ ਉਸ ਨੂੰ ਇਕ ਨਿੱਜੀ ਹਸਪਤਾਲ 'ਚ ਲੈ ਕੇ ਗਏ, ਜਿਥੋਂ ਉਸ ਨੂੰ ਪੀ. ਜੀ. ਆਈ. ਭੇਜ ਦਿੱਤਾ ਗਿਆ | ਉਸ ਨੇ ਦੱਸਿਆ ਕਿ ਪੀ. ਜੀ. ਆਈ. 'ਚ ਇਲਾਜ ਦੌਰਾਨ ਤਰਸੇਮ ਲਾਲ ਦੀ ਮੌਤ ਹੋ ਗਈ | ਪੁਲਿਸ ਨੇ ਮਾਮਲਾ ਦਰਜ ਕਰਕੇ ਅੱਗੇ ਦੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ |
Ad Position 22
No active advertisement
ਪਿਛਲੀ ਖ਼ਬਰ ਤੰਬਾਕੂ ਦੇ ਮਾੜੇ ਪ੍ਰਭਾਵਾਂ ਸੰਬੰਧੀ ਸਿਹਤ ਵਿਭਾਗ ਨੇ ਜਾਗਰੂਕਤਾ ਮੁਹਿੰਮ ਚਲਾਈ ਅਗਲੀ ਖ਼ਬਰ ਥੋਪੀਆ ਵਿਖੇ ਬਲਾਕ ਪੱਧਰੀ ਪ੍ਰਾਇਮਰੀ ਖੇਡਾਂ ਅਮਿੱਟ ਯਾਦਾਂ ਛੱਡਦੀਆਂ ਹੋਈਆਂ ਸਮਾਪਤ
Ad Position 24