21-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-10-2025

2 ਮੋਟਰਸਾਈਕਲਾਂ ਦੀ ਟੱਕਰ, 3 ਜ਼ਖ਼ਮੀ

Ad Position 21
No active advertisement
ਅਜੀਤ ਡੈਸਕ 23-10-2025
ਕਾਠਗੜ੍ਹ, 22 ਅਕਤੂਬਰ (ਹਰਸਿਮਰਨ ਜੋਤ ਸਿੰਘ ਕਲੇਰ, ਅਸ਼ੋਕ ਲੀਲ)-ਰੋਪੜ੍ਹ ਬਲਾਚੌਰ ਨੈਸ਼ਨਲ ਹਾਈਵੇ 'ਤੇ ਸਥਿਤ ਗਿੱਲ ਢਾਬੇ ਨੇੜੇ ਮੁੱਤੋਂ ਅੱਡੇ ਦੇ ਕੋਲ 2 ਮੋਟਰਸਾਈਕਲਾਂ ਦੀ ਟੱਕਰ ਹੋਣ ਦੇ ਸਮਾਚਾਰ ਪ੍ਰਾਪਤ ਹੋਇਆ ਹੈ | ਐਸ.ਐਸ.ਐਫ ਟੀਮ ਦੇ ਇੰਚਾਰਜ ਏ.ਐਸ.ਆਈ ਕੁਲਵੀਰ ਸਿੰਘ ਨੇ ਦੱਸਿਆ ਕਿ ਉਨ੍ਹਾਂ ਨੂੰ ਕੰਟ੍ਰੋਲਰ ਰੂਮ ਨਵਾਂਸ਼ਹਿਰ ਤੋਂ ਸੂਚਨਾ ਪ੍ਰਾਪਤ ਹੋਈ ਸੀ ਕਿ ਗਿੱਲ ਢਾਬੇ ਦੇ ਕੋਲ ਐਕਸੀਡੈਂਟ ਹੋ ਗਿਆ ਹੈ | ਉਨ੍ਹਾਂ ਨੇ ਤਰੁੰਤ ਜਾ ਕੇ ਦੇਖਿਆ ਕਿ ਗਿੱਲ ਢਾਬੇ ਦੇ ਕੋਲ 2 ਮੋਟਰਸਾਈਕਲਾਂ ਦੀ ਟੱਕਰ ਹੋ ਗਈ ਹੈ, ਉਨਾ ਨੇ ਦੱਸਿਆ ਕਿ ਇਕ ਸਪਲੈਂਡਰ ਮੋਟਰਸਾਈਕਿਲ ਜਿਸਦਾ ਨੰਬਰ ਪੀ.ਬੀ 19 ਡਬਲਯੂ 5863 ਜਿਸਨੂੰ ਅਰਜਨ ਸਿੰਘ ਪੁੱਤਰ ਦੇਵਨ ਸਿੰਘ ਵਾਸੀ ਪਿੰਡ ਮਹਿਤਪੁਰ ਤਹਿਸੀਲ ਬਲਾਚੌਰ ਜਿਲ੍ਹਾਂ ਸ਼ਹੀਦ ਭਗਤ ਸਿੰਘ ਨਗਰ ਅਤੇ ਦੂਸਰਾ ਸੀ.ਟੀ 100 ਜਿਸ ਦਾ ਨੰਬਰ ਪੀ.ਬੀ 32 ਡਬਲਯੂ 0211 ਜਿਸਨੂੰ ਜਸਵੀਰ ਕੁਮਾਰ ਪੁੱਤਰ ਹਰਮੇਸ਼ ਕੁਮਾਰ ਵਾਸੀ ਪਿੰਡ ਕੋਹਾਰ ਥਾਣਾ ਕਾਠਗੜ੍ਹ ਜਿਲ੍ਹਾਂ ਸ਼ਹੀਦ ਭਗਤ ਸਿੰਘ ਨਗਰ ਮੰਡ ਚਲਾ ਰਿਹਾ ਸੀ ਜੋ ਕਿ ਰੋਪੜ੍ਹ ਤੋਂ ਬਲਾਚੌਰ ਵੱਲ ਨੂੰ ਆ ਰਹੇ ਸੀ ਕਿ ਅਚਾਨਕ ਆਪਸ ਵਿੱਚ ਟਕਰਾਅ ਗਏ, ਜਿਸ ਵਿੱਚ ਤਿੰਨ ਲੋਕ ਗੰਭੀਰ ਰੂਪ ਵਿੱਚ ਜ਼ਖ਼ਮੀ ਹੋ ਗਏ | ਜਿੰਨਾਂ ਨੂੰ ਐਸ.ਐਸ.ਐਫ ਦੀ ਟੀਮ ਵਲੋਂ ਇਲਾਜ਼ ਲਈ ਹਸਪਤਾਲ ਵਿੱਚ ਭਰਤੀ ਕਰਵਾਇਆ ਗਿਆ | ਜਦਕਿ ਇਕ ਨੂੰ ਪੀ.ਜੀ.ਆਈ ਚੰਡੀਗੜ੍ਹ ਰੈਫ਼ਰ ਕਰ ਦਿੱਤਾ ਗਿਆ | ਪੁਲਿਸ ਨੇ ਦੋਨਾਂ ਵਾਹਨਾ ਨੂੰ ਕਬਜ਼ੇ ਵਿੱਚ ਲੈ ਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ |
Ad Position 22
No active advertisement
ਪਿਛਲੀ ਖ਼ਬਰ ਤਿੰਨ ਰੋਜ਼ਾ ਮਹਾਨ ਕੀਰਤਨ ਦਰਬਾਰ ਦੀਆਂ ਤਿਆਰੀਆਂ ਮੁਕੰਮਲ ਅਗਲੀ ਖ਼ਬਰ ਨੌਜਵਾਨ ਆਗੂ ਚੌਧਰੀ ਕਾਲਾ ਖੇਪੜ ਕਰੀਮਪੁਰ ਚਾਹਵਾਲਾ ਦੀ ਅਚਨਚੇਤ ਮੌਤ
Ad Position 24