21-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-10-2025

ਤਿੰਨ ਰੋਜ਼ਾ ਮਹਾਨ ਕੀਰਤਨ ਦਰਬਾਰ ਦੀਆਂ ਤਿਆਰੀਆਂ ਮੁਕੰਮਲ

Ad Position 21
No active advertisement
ਰੋਟਰੀ ਭਵਨ ਨਵਾਂਸ਼ਹਿਰ ਵਿਖੇ ਹੋਈ ਮੀਟਿੰਗ ਉਪਰੰਤ ਗੁਰੂ ਨਾਨਕ ਮਿਸ਼ਨ ਸੇਵਾ ਸੁਸਾਇਟੀ ਸੋਸਾਇਟੀ ਦੇ ਮੈਂਬਰ | <br/> 23-10-2025
ਨਵਾਂਸ਼ਹਿਰ, 22 ਅਕਤੂਬਰ (ਜਸਬੀਰ ਸਿੰਘ ਨੂਰਪੁਰ)-ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਅਤੇ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ 350 ਸਾਲਾ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਜ਼ਿਲ੍ਹਾ ਪੱਧਰੀ ਤਿੰਨ ਦਿਨਾਂ ਮਹਾਨ ਕੀਰਤਨ ਦਰਬਾਰ ਦੀਆਂ ਤਿਆਰੀਆਂ ਲਗਭਗ ਮੁਕੰਮਲ ਹੋ ਚੁੱਕੀਆਂ ਹਨ ਅਤੇ ਇਨ੍ਹਾਂ ਕਾਰਜਾਂ ਦੀ ਸਫਲਤਾ ਸਾਰੇ ਮੈਂਬਰ ਦਿਨ-ਰਾਤ ਸੇਵਾ ਵਿਚ ਜੁਟੇ ਹੋਏ ਹਨ | ਇਸ ਸੰਬੰਧ ਵਿਚ ਸੋਸਾਇਟੀ ਦੇ ਮੈਂਬਰਾਂ ਦੀ ਇਕ ਅਹਿਮ ਮੀਟਿੰਗ ਰੋਟਰੀ ਭਵਨ ਵਿਖੇ ਹੋਈ | ਗੁਰੂ ਨਾਨਕ ਮਿਸ਼ਨ ਸੇਵਾ ਸੁਸਾਇਟੀ ਦੇ ਮੁੱਖ ਸੇਵਾਦਾਰ ਸੁਰਜੀਤ ਸਿੰਘ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਸਮਾਗਮਾਂ ਲਈ ਖਾਲਸਾ ਸਕੂਲ ਨਵਾਂਸ਼ਹਿਰ ਦੀ ਗਰਾਊਾਡ ਵਿੱਚ ਵਿਸ਼ਾਲ ਪੰਡਾਲ ਸਜਾਇਆ ਜਾ ਰਿਹਾ ਹੈ | ਜਿਸ ਵਿਚ ਲਾਈਟ, ਸਾਂਊਡ ਸਿਸਟਮ ਦਾ ਸੁਚੱਜਾ ਪ੍ਰਬੰਧ ਕੀਤਾ ਗਿਆ ਹੈ | ਜ਼ਕਿਰਯੋਗ ਹੈ ਕਿ ਸੁਸਾਇਟੀ ਵੱਲੋਂ 25 ਅਕਤੂਬਰ ਤੋਂ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਤਿੰਨ ਦਿਨਾਂ ਮਹਾਨ ਕੀਰਤਨ ਦਰਬਾਰ ਸਜਾਇਆ ਜਾ ਰਿਹਾ ਹੈ, ਜਿਸ ਵਿੱਚ ਪਹਿਲੇ ਦਿਨ ਦੀ ਅਰੰਭਤਾ ਭਾਈ ਸੁਖਵੀਰ ਸਿੰਘ ਹਜੂਰੀ ਰਾਗੀ ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਨਵਾਂਸ਼ਹਿਰ ਦੇ ਕੀਰਤਨੀ ਜੱਥੇ ਵਲੋਂ ਕੀਤੀ ਜਾਵੇਗੀ | ਸ਼ਾਮ 7:00 ਤੋਂ 08:00 ਵਜੇ ਤੱਕ ਸ਼੍ਰੀ ਦਰਬਾਰ ਸਾਹਿਬ ਦੇ ਹਜ਼ੂਰੀ ਰਾਗੀ ਭਾਈ ਸਿਮਰਪ੍ਰੀਤ ਸਿੰਘ ਦਾ ਜਥਾ ਗੁਰਬਾਣੀ ਕੀਰਤਨ ਰਾਹੀਂ ਸੰਗਤਾਂ ਨੂੰ ਨਿਹਾਲ ਕਰੇਗਾ | ਉਪਰੰਤ ਸਿੰਘ ਸਾਹਿਬ ਗਿਆਨੀ ਰਘਬੀਰ ਸਿੰਘ ਹੈੱਡ ਗ੍ਰੰਥੀ ਸਚਖੰਡ ਸ੍ਰੀ ਦਰਬਾਰ ਸਾਹਿਬ ਸੁਸਾਇਟੀ ਵਲੋਂ ਗਤੀਵਿਧੀਆਂ ਦੇ ਤਿਆਰ ਕੀਤਾ ਸੋਵੀਨਾਰ ਅਤੇ ਸਾਲਾਨਾ ਜੰਤਰੀ ਆਪਣੇ ਕਰ ਕਮਲਾਂ ਨਾਲ ਜਾਰੀ ਕਰਨਗੇ ਤੇ ਉਹ ਸੰਗਤਾਂ ਨੂੰ ਸੰਬੋਧਨ ਵੀ ਕਰਨਗੇ | ਰਾਤ 8 ਵਜੇ ਤੋਂ 9 ਵਜੇ ਤੱਕ ਪੰਥ ਪ੍ਰਸਿੱਧ ਕੀਰਤਨੀ ਜਥਾ ਮੀਰੀ-ਪੀਰੀ ਇੰਟਰਨੈਸ਼ਨਲ ਜਗਾਧਰੀ ਵਾਲੀਆਂ ਬੀਬੀਆਂ ਸੰਗਤਾਂ ਦੇ ਸਨਮੁੱਖ ਗੁਰਬਾਣੀ ਕੀਰਤਨ ਦੀ ਸਾਂਝ ਪਾਉਣਗੀਆਂ | 9 ਵਜੇ ਤੋਂ 10 ਵਜੇ ਤੱਕ ਸਿੱਖ ਕੌਮ ਦੇ ਮਹਾਨ ਵਿਦਵਾਨ ਗਿਆਨੀ ਸਾਹਿਬ ਸਿੰਘ ਕੈਨੇਡਾ ਵਾਲੇ ਗੁਰਮਤਿ ਵਿਚਾਰਾਂ ਅਤੇ ਗੁਰ ਇਤਿਹਾਸ ਨਾਲ ਸੰਗਤਾਂ ਨੂੰ ਜੋੜਨਗੇ | ਇਸ ਮੌਕੇ ਉਨਾਂ ਨਾਲ ਉੱਤਮ ਸਿੰਘ ਸੇਠੀ, ਦੀਦਾਰ ਸਿੰਘ ਗਹੂੰਣ, ਜਗਜੀਤ ਸਿੰਘ ਜਨਰਲ ਸਕੱਤਰ, ਜਗਦੀਪ ਸਿੰਘ ਕੈਸ਼ੀਅਰ, ਹਰਸੁੱਖਪਾਲ ਸਿੰਘ ਗਰੇਵਾਲ, ਸੁਰਜੀਤ ਸਿੰਘ ਮਹਿਤਪੁਰੀ, ਗੁਰਿੰਦਰ ਸਿੰਘ ਤੂਰ, ਪਲਵਿੰਦਰ ਸਿੰਘ ਕਰਿਆਮ, ਤਰਲੋਚਨ ਸਿੰਘ ਖਟਕੜ ਕਲਾਂ, ਜਗਜੀਤ ਸਿੰਘ ਬਾਟਾ, ਇੰਦਰਜੀਤ ਸਿੰਘ ਬਾਹੜਾ, ਮੁਖਵਿੰਦਰਪਾਲ ਸਿੰਘ, ਕੁਲਜੀਤ ਸਿੰਘ ਖਾਲਸਾ, ਮਨਮੋਹਨ ਸਿੰਘ, ਬਖਸ਼ੀਸ਼ ਸਿੰਘ ਸੈਣੀ, ਗੁਰਦੇਵ ਸਿੰਘ ਗਹੂੰਣ, ਜਸਕਰਨ ਸਿੰਘ ਹੰਸਰੋਂ, ਭਗਵਾਨ ਸਿੰਘ, ਹਕੀਕਤ ਸਿੰਘ, ਗਿਆਨ ਸਿੰਘ, ਦਲਜੀਤ ਸਿੰਘ ਮਹਿਤਪੁਰ, ਅਮਰੀਕ ਸਿੰਘ ਬਛੌੜੀ, ਜਗਤਾਰ ਸਿੰਘ ਖਾਲਸਾ ਪ੍ਰਧਾਨ ਗੁਰਦੁਆਰਾ ਸਿੰਘ ਸਭਾ ਮਹਿੰਦੀਪੁਰ, ਇੰਦਰਜੀਤ ਸ਼ਰਮਾ, ਦਿਲਬਾਗ ਸਿੰਘ ਉਸਮਾਨਪੁਰ, ਦਲਜੀਤ ਸਿੰਘ ਬਡਵਾਲ, ਹਰਪ੍ਰੀਤ ਸਿੰਘ ਹੈਪੀ, ਸੋਹਣ ਸਿੰਘ ਉਸਤਾਦ, ਗੁਰਪਾਲ ਸਿੰਘ, ਹਰਵਿੰਦਰ ਸਿੰਘ ਹਾਈਵੇ ਟਾਇਰ ਅਤੇ ਦਰਸ਼ਨ ਸਿੰਘ ਸੈਣੀ ਵੀ ਮੌਜੂਦ ਸਨ |
Ad Position 22
No active advertisement
ਪਿਛਲੀ ਖ਼ਬਰ ਨਵਾਂਸ਼ਹਿਰ ਵਿਖੇ ਭਗਵਾਨ ਵਿਸ਼ਵਕਰਮਾ ਦਾ ਸਾਲਾਨਾ ਉਤਸਵ ਸ਼ਰਧਾ ਨਾਲ ਮਨਾਇਆ ਅਗਲੀ ਖ਼ਬਰ 2 ਮੋਟਰਸਾਈਕਲਾਂ ਦੀ ਟੱਕਰ, 3 ਜ਼ਖ਼ਮੀ
Ad Position 24