21-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-10-2025

ਵਿਸ਼ਵਕਰਮਾ ਮੰਦਿਰ ਬੰਗਾ ਵਿਖੇ ਹੋਏ ਕੁਲਜੀਤ ਸਰਹਾਲ ਹੋਏ ਨਤਮਸਤਕ

Ad Position 21
No active advertisement
ਅਜੀਤ ਡੈਸਕ 23-10-2025
ਬੰਗਾ, 22 ਅਕਤੂਬਰ (ਕੁਲਦੀਪ ਸਿੰਘ ਪਾਬਲਾ)-ਇੰਚਾਰਜ ਲੋਕ ਸਭਾ ਹਲਕਾ ਸ੍ਰੀ ਅਨੰਦਪੁਰ ਸਾਹਿਬ ਕੁਲਜੀਤ ਸਿੰਘ ਸਰਹਾਲ ਨੇ ਕਿਹਾ ਕਿ ਅੱਜ ਬਾਬਾ ਵਿਸ਼ਕਰਮਾ ਦਿਵਸ ਦੇ ਪਵਿੱਤਰ ਮੌਕੇ 'ਤੇ ਖਾਸ ਸਮਾਗਮ 'ਚ ਹਾਜ਼ਰੀ ਭਰੀ ਗਈ | ਸਮਾਗਮ 'ਚ ਕਈ ਉਦਯੋਗਕਰਮੀ, ਮਕੈਨਿਕ, ਕਾਰਖਾਨੇਦਾਰ ਅਤੇ ਨੌਜਵਾਨ ਵਰਗ ਵੱਡੀ ਗਿਣਤੀ 'ਚ ਸ਼ਾਮਿਲ ਹੋਏ | ਕੁਲਜੀਤ ਸਰਹਾਲ ਨੇ ਕਿਹਾ ਕਿ ਬਾਬਾ ਵਿਸ਼ਵਕਰਮਾ ਨੇ ਮਿਹਨਤ, ਕਲਾ ਤੇ ਕੌਸ਼ਲ ਦਾ ਜੋ ਸੁਨੇਹਾ ਦਿੱਤਾ ਸੀ, ਉਹ ਅੱਜ ਵੀ ਸਾਨੂੰ ਪ੍ਰੇਰਨਾ ਦਿੰਦਾ ਹੈ | ਉਨ੍ਹਾਂ ਨੇ ਕਿਹਾ ਕਿ ਮਿਹਨਤੀ ਹੱਥ ਹੀ ਦੇਸ਼ ਦੀ ਅਸਲ ਤਾਕਤ ਹਨ | ਸਰਕਾਰ ਵਲੋਂ ਵੀ ਕੌਸ਼ਲ ਵਿਕਾਸ ਤੇ ਉਦਯੋਗ ਖੇਤਰ ਨੂੰ ਮਜ਼ਬੂਤ ਬਣਾਉਣ ਲਈ ਕਈ ਯੋਜਨਾਵਾਂ ਚੱਲ ਰਹੀਆਂ ਹਨ | ਉਨ੍ਹਾਂ ਨੇ ਇਲਾਕੇ ਦੇ ਮਜਦੂਰਾਂ ਤੇ ਉਦਯੋਗਕਰਮੀਆਂ ਦਾ ਧੰਨਵਾਦ ਕੀਤਾ ਜੋ ਆਪਣੇ ਕੰਮ ਰਾਹੀਂ ਸਮਾਜ ਤੇ ਦੇਸ਼ ਦੀ ਤਰੱਕੀ ਵਿੱਚ ਯੋਗਦਾਨ ਪਾ ਰਹੇ ਹਨ | ਆਖ਼ਰ ਵਿੱਚ ਉਨ੍ਹਾਂ ਨੇ ਬਾਬਾ ਵਿਸ਼ਵਕਰਮਾ ਦੇ ਚਰਨਾਂ ਵਿੱਚ ਸ਼ਰਧਾਂਜਲੀ ਭੇਟ ਕਰਦੇ ਹੋਏ ਕਿਹਾ ਕਿ ਸਾਨੂੰ ਉਨ੍ਹਾਂ ਦੇ ਆਦਰਸ਼ਾਂ 'ਤੇ ਚੱਲਦੇ ਹੋਏ ਸੱਚਾਈ, ਮਿਹਨਤ ਤੇ ਇਮਾਨਦਾਰੀ ਨਾਲ ਕੰਮ ਕਰਨਾ ਚਾਹੀਦਾ ਹੈ | ਇਸ ਮੌਕੇ 'ਤੇ ਕਈ ਸਥਾਨਕ ਆਗੂ, ਵਰਕਰ ਤੇ ਸੰਗਤ ਮੌਜੂਦ ਰਹੀ | ਸੰਗਤਾਂ ਲਈ ਗੁਰੂ ਕਾ ਲੰਗਰ ਅਤੁੱਟ ਵਰਤਿਆ | ਮੌਕੇ 'ਤੇ ਮੌਜੂਦ ਸਨ ਮਾਰਕੀਟ ਕਮੇਟੀ ਦੇ ਚੇਅਰਮੈਨ ਬਲਵੀਰ ਕਰਨਾਣਾ, ਮੀਡੀਆ ਇੰਚਾਰਜ ਮਨਜੀਤ ਸਿੰਘ ਨਾਮਧਾਰੀ, ਸਹਿ-ਇੰਚਾਰਜ ਖੁਸ਼ਵਿੰਦਰ ਸਿੰਘ, ਐਮ.ਸੀ ਸਾਗਰ ਅਰੋੜਾ, ਗੋਰਵ ਬੰਗਾ, ਬਲਾਕ ਪ੍ਰਧਾਨ ਕੁਲਵੀਰ ਸਿੰਘ ਪਾਬਲਾ, ਸਤਨਾਮ ਸਿੰਘ ਝਿੱਕਾ, ਅਮਰਜੀਤ ਸਿੰਘ, ਪ੍ਰਬੰਧਕ ਕਮੇਟੀ ਬਲਵੀਰ ਸਿੰਘ ਪ੍ਰਧਾਨ, ਲਾਹੋਰੀ ਰਾਮ, ਰਾਜ ਕੁਮਾਰ, ਰਾਜੇਸ਼ ਕਲਸੀ, ਪੰਡਿਤ ਸ਼ਾਮ ਲਾਲ, ਸੁਖਦੇਵ ਸਿੰਘ, ਸੋਮ ਨਾਥ, ਬਿੱਟੂ ਪਨੇਸਰ, ਜੀਤਾ ਪਨੇਸਰ ਆਦਿ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਲੈਂਜ ਵਾਲੇ ਕੈਂਪ ਅਤੇ ਪ੍ਰਤੀਯੋਗਤਾ ਪ੍ਰੀਖਿਆ ਸੰਬੰਧੀ ਪ੍ਰਬੰਧ ਮੁਕੰਮਲ -ਕੈਪਟਨ ਖੁਰਦਾ ਅਗਲੀ ਖ਼ਬਰ ਪਠਲਾਵਾ ਸੰਸਥਾ ਨੇ ਬੂਟੇ ਲਗਾ ਕੇ ਮਨਾਇਆ ਵਿਸ਼ਵਕਰਮਾ ਦਿਵਸ
Ad Position 24