29-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-11-2025

ਥਾਣਾ ਪੋਜੇਵਾਲ ਦੀ ਪੁਲਿਸ ਵਲੋਂ ਲਗਾਇਆ ਲੋਕ ਦਰਬਾਰ <br/>

Ad Position 21
No active advertisement
ਅਜੀਤ ਡੈਸਕ 05-11-2025
ਪੋਜੇਵਾਲ ਸਰਾਂ, 4 ਨਵੰਬਰ (ਬੂਥਗੜ੍ਹੀਆ) - ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਦੇ ਜ਼ਿਲ੍ਹਾ ਪੁਲਿਸ ਮੁੱਖੀ ਡਾ. ਮਹਿਤਾਬ ਸਿੰਘ ਦੇ ਦਿਸ਼ਾ ਨਿਰਦੇਸ਼ਾਂ ਦੇ ਸਦਕਾ ਸਬ ਡਵੀਜ਼ਨ ਬਲਾਚੌਰ ਦੇ ਡੀ. ਐਸ. ਪੀ ਹੇਮੰਤ ਕੁਮਾਰ ਦੀਆਂ ਹਦਾਇਤਾਂ ਦੇ ਅਨੁਸਾਰ ਥਾਣਾ ਪੋਜੇਵਾਲ ਦੇ ਥਾਣਾ ਮੁਖੀ ਐਸ. ਆਈ ਸਤਨਾਮ ਸਿੰਘ ਵਲੋਂ ਥਾਣਾ ਪੋਜੇਵਾਲ ਵਿਖੇ ਲੋਕ ਦਰਬਾਰ ਲਗਾਇਆ ਗਿਆ | ਇਸ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਥਾਣਾ ਮੁਖੀ ਸਤਨਾਮ ਸਿੰਘ ਨੇ ਦੱਸਿਆ ਕਿ ਲੋਕਾਂ ਦੇ ਸਹਿਯੋਗ ਨਾਲ ਲੋਕਾਂ ਦੀ ਰਾਹਤ ਲਈ ਦਰਖ਼ਾਸਤਾਂ ਦੀ ਸੁਣਵਾਈ ਲਈ ਦਰਖ਼ਾਸਤਾਂ ਦੀ ਡਿਸਪੋਜਲ ਨਿਬੇੜਾ ਕਰਨ ਲਈ ਖੁੱਲ੍ਹਾ ਕੈਂਪ ਲਗਾਇਆ ਗਿਆ ਤੇ ਉੱਚ ਅਧਿਕਾਰੀਆਂ ਦੇ ਹੁਕਮਾਂ ਦੇ ਸਦਕਾ ਹੀ ਜ਼ਿਲ਼੍ਹਾ ਸ਼ਹੀਦ ਭਗਤ ਸਿੰਘ ਨਗਰ ਦੇ ਥਾਣਿਆਂ ਦੇ ਵਿੱਚ ਥਾਣੇ ਦੇ ਅਧੀਨ ਪੈਂਦੇ ਪਿੰਡਾਂ ਦੇ ਲੋਕਾਂ ਦੀਆਂ ਪਿਛਲੇ ਲੰਬੇ ਸਮੇਂ ਤੋਂ ਪਈਆਂ 10 ਦੇ ਕਰੀਬ ਸ਼ਿਕਾਇਤਾ ਦਾ ਮੌਕੇ 'ਤੇ ਹੱਲ ਕੀਤਾ ਗਿਆ ਤੇ ਉਹਨਾਂ ਨੇ ਲੋਕਾਂ ਨੂੰ ਆਪਸੀ ਭਾਈਚਾਰਕ ਸਾਂਝ ਦੇ ਨਾਲ ਇੱਕਜੁੱਟ ਹੋ ਕੇ ਰਹਿਣ ਦੀ ਅਪੀਲ ਕੀਤੀ | ਇਸ ਮੌਕੇ ਐਸ. ਆਈ ਹੁਸਨ ਲਾਲ, ਮੁੱਖ ਮੁਣਸ਼ੀ ਚਮਨ ਲਾਲ, ਏ. ਐਸ. ਆਈ ਰਾਕੇਸ਼ ਕੁਮਾਰ, ਅਸ਼ੋਕ ਕੁਮਾਰ, ਜਸਵਿੰਦਰ ਕੁਮਾਰ ਆਦਿ ਸਮੂਹ ਪੁਲਿਸ ਕਾਰਮਚਾਰੀ ਤੇ ਲੋਕ ਮੌਕੇ 'ਤੇ ਹਾਜ਼ਰ ਸਨ |

Ad Position 22
No active advertisement
ਪਿਛਲੀ ਖ਼ਬਰ ਬੰਗਾ ਵਿਖੇ ਵਿਸ਼ੇਸ਼ ਗੁਰਮਤਿ ਸਮਾਗਮ ਕਰਵਾਏ <br/> ਅਗਲੀ ਖ਼ਬਰ ਪ੍ਰੈੱਸ ਦੀ ਆਜ਼ਾਦੀ 'ਤੇ ਹਮਲਾ ਚਿੰਤਾਜਨਕ-ਐਡਵੋਕੇਟ ਰਾਜਵਿੰਦਰ ਲੱਕੀ <br/>
Ad Position 24