29-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-11-2025

ਬੰਗਾ ਵਿਖੇ ਵਿਸ਼ੇਸ਼ ਗੁਰਮਤਿ ਸਮਾਗਮ ਕਰਵਾਏ <br/>

Ad Position 21
No active advertisement
ਸਮਾਗਮ ਦੌਰਾਨ ਕੀਰਤਨ ਕਰਦਾ ਰਾਗੀ ਜਥਾ ਅਤੇ ਸਿੰਘ ਸਾਹਿਬਾਨ ਨੂੰ ਸਨਮਾਨਿਤ ਕਰਦੇ ਹੋਏ ਸੁਰਜੀਤ ਸਿੰਘ, ਕੁਲਜਿੰਦਰਜੀਤ ਸਿੰਘ ਸੋਢੀ ਤੇ ਸਮੂਹ ਕਮੇਟੀ ਮੈਂਬਰ ਆਦਿ | ਤਸਵੀਰ : ਕੁਲਦੀਪ ਸਿੰਘ ਪਾਬਲਾ <br/> 05-11-2025
ਬੰਗਾ, 4 ਨਬੰਵਰ (ਕੁਲਦੀਪ ਸਿੰਘ ਪਾਬਲਾ) - ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਅਤੇ ਸ੍ਰੀ ਗੁਰੂ ਤੇਗ ਬਹਾਦਰ ਜੀ ਦੀ ਸ਼ਹੀਦੀ ਸ਼ਤਾਬਦੀ ਨੂੰ ਸਮਰਪਿਤ ਵਿਸ਼ੇਸ਼ ਗੁਰਮਤਿ ਸਮਾਗਮ ਗੁਰਦੁਆਰਾ ਬਾਬਾ ਸੂਰਜ ਮੱਲ ਜੀ ਮੁਹੱਲਾ ਸੋਢੀਆਂ ਬੰਗਾ (ਸਾਹਮਣੇ ਗੁਰੂ ਨਾਨਕ ਕਾਲਜ) ਵਿਖੇ ਸਮੂਹ ਸੰਗਤਾਂ ਦੇ ਸਹਿਯੋਗ ਨਾਲ ਬੜੀ ਸ਼ਰਧਾ ਪੂਰਵਕ ਕਰਵਾਇਆ ਗਿਆ | ਸਮਾਗਮਾਂ ਦੀ ਸ਼ੁਰੂਆਤ 'ਚ ਰੱਖ ਗਏ ਸ੍ਰੀ ਸੁਖਮਨੀ ਸਾਹਿਬ ਦੇ ਪਾਠ ਦੇ ਭੋਗ ਪਾਏ ਗਏ | ਇਸ ਸਮਾਗਮ ਮੌਕੇ ਭਾਈ ਜਸਪ੍ਰੀਤ ਸਿੰਘ (ਸੋਨੂ ਵੀਰ ਜੀ) ਦਿੱਲੀ ਵਾਲੇ ਤੇ ਭਾਈ ਮਨਜੀਤ ਸਿੰਘ ਬੇਦੀ ਮੁੱਖ ਸੇਵਾਦਾਰ ਗੁਰਦੁਆਰਾ ਚੋਲਾ ਸਾਹਿਬ ਡੇਰਾ ਬਾਬਾ ਨਾਨਕ ਵਾਲਿਆਂ ਨੇ ਕਥਾ ਦੁਆਰਾ ਤੇ ਰਸ ਭਿੰਨੀਆਂ ਅਵਾਜ਼ਾਂ ਰਾਹੀਂ ਕੀਰਤਨ ਦੁਆਰਾ ਸੰਗਤਾਂ ਨੂੰ ਨਿਹਾਲ ਕੀਤਾ ਗਿਆ | ਇਸ ਦੌਰਾਨ ਸਮੂਹ ਕਮੇਟੀ ਮੈਂਬਰਾਂ ਵੱਲੋਂ ਸੰਗਤਾਂ ਲਈ ਚਾਹ ਪਕੌੜੇ ਅਤੇ ਪ੍ਰਸ਼ਾਦੇ ਦੇ ਲੰਗਰ ਵਰਤਾਏ ਗਏ | ਇਸ ਮੌਕੇ ਕੁਲਜਿੰਦਰਜੀਤ ਸਿੰਘ ਸੋਢੀ, ਅਸ਼ਪ੍ਰੀਤ ਸਿੰਘ ਸੇਫੀ, ਭਾਈ ਸੁਰਜੀਤ ਸਿੰਘ ਮੁੱਖ ਸੇਵਾਦਾਰ ਗੁਰੂ ਨਾਨਕ ਮਿਸ਼ਨ ਸੇਵਾ ਸੁਸਾਇਟੀ ਨਵਾਂਸ਼ਹਿਰ, ਗਿਆਨੀ ਸਰਬਜੀਤ ਸਿੰਘ ਮੈਨੇਜਰ ਗੁਰਦੁਆਰਾ ਚਰਨ ਕੰਵਲ ਸਾਹਿਬ, ਭਾਈ ਪਲਵਿੰਦਰ ਸਿੰਘ, ਬਲਦੀਪ ਸਿੰਘ, ਲਵਪ੍ਰੀਤ ਸਿੰਘ ਸੋਢੀ, ਇਕਬਾਲ ਸਿੰਘ, ਹਰਿੰਦਰ ਸਿੰਘ, ਰਮੀ ਅਰੋੜਾ, ਸੁਖਵਿੰਦਰ ਸਿੰਘ ਗੋਬਿੰਦਪੁਰ, ਕਮਲਜੀਤ ਸਿੰਘ, ਦਿਲਬਾਗ ਸਿੰਘ ਬਾਗੀ, ਰਣਜੀਤ ਸਿੰਘ ਅਤੇ ਸਮੂਹ ਕਮੇਟੀ ਮੈਂਬਰ ਅਤੇ ਸਮੂਹ ਸੰਗਤਾਂ ਆਦਿ ਹਾਜ਼ਰ ਸਨ |

Ad Position 22
No active advertisement
ਪਿਛਲੀ ਖ਼ਬਰ ਚੱਕ ਗੁਰੂ ਵਿਖੇ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 350 ਸਾਲਾ ਸ਼ਹੀਦੀ ਦਿਹਾੜੇ ਸਮਾਗਮ ਅਗਲੀ ਖ਼ਬਰ ਥਾਣਾ ਪੋਜੇਵਾਲ ਦੀ ਪੁਲਿਸ ਵਲੋਂ ਲਗਾਇਆ ਲੋਕ ਦਰਬਾਰ <br/>
Ad Position 24