29-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-11-2025

ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਗੁਰਦੁਆਰਾ ਸਿੰਘ ਸਭਾ ਮਹਿੰਦੀਪੁਰ ਵਲੋਂ ਵਿਸ਼ਾਲ ਨਗਰ ਕੀਰਤਨ ਸਜਾਇਆ <br/>

Ad Position 21
No active advertisement
ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਬਲਾਚੌਰ ਮਹਿੰਦੀਪੁਰ ਸਿੰਘ ਸਭਾ ਗੁਰਦੁਆਰਾ ਸਾਹਿਬ ਵਿਖੇ ਕਰਵਾਏ ਜਾਣ ਵਾਲੇ ਸਮਾਗਮ ਦੌਰਾਨ ਸਜਾਏ ਗਏ ਵਿਸ਼ਾਲ ਨਗਰ ਕੀਰਤਨ ਮੌਕੇ ਅਗਵਾਈ ਕਰਦੇ ਹੋਏ ਪੰਜ ਪਿਆਰੇ, ਗੱਤਕੇ ਦਾ ਜੌਹਰ ਦਿਖਾਉਂਦੇ ਹੋਏ ਸਿੰਘ ਸਾਹਿਬਾਨ ਅਤੇ ਹਾਜ਼ਰ ਸੰਗਤਾਂ | ਤਸਵੀਰਾਂ : ਨਰੇਸ਼ ਧੌਲ <br/> 05-11-2025
ਬਲਾਚੌਰ, 4 ਨਵੰਬਰ (ਨਰੇਸ਼ ਧੌਲ) - ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਕਰਵਾਏ ਜਾ ਰਹੇ ਸਮਾਗਮ ਦੌਰਾਨ ਸਿੰਘ ਸਭਾ ਗੁਰਦੁਆਰਾ ਸਾਹਿਬ ਬਲਾਚੌਰ ਮਹਿੰਦੀਪੁਰ ਵੱਲੋਂ ਪੰਜ ਪਿਆਰਿਆਂ ਦੀ ਰਹਿਨੁਮਾਈ ਹੇਠ ਵਿਸ਼ਾਲ ਨਗਰ ਕੀਰਤਨ ਸਜਾਇਆ ਗਿਆ | ਇਹ ਨਗਰ ਕੀਰਤਨ ਗੁਰਦੁਆਰਾ ਮਹਿੰਦੀਪੁਰ ਤੋਂ ਸਵੇਰੇ 11 ਵਜੇ ਸ਼ੁਰੂ ਹੁੰਦਾ ਹੋਇਆ ਪਿੰਡ ਮਹਿੰਦੀਪੁਰ ਗੜ•ਸ਼ੰਕਰ ਰੋਡ, ਗਹੂੰਣ ਰੋਡ, ਭੱਦੀ ਰੋਡ, ਸੈਣੀ ਮਹੱਲੇ ਤੋਂ ਹੁੰਦਾ ਹੋਇਆ ਮੁੜ ਗੁਰਦੁਆਰਾ ਮਹਿੰਦੀਪੁਰ ਸਿੰਘ ਸਭਾ ਵਿਖੇ ਸਮਾਪਤ ਹੋਇਆ | ਇਸ ਨਗਰ ਕੀਰਤਨ 'ਚ ਭਾਰੀ ਗਿਣਤੀ ਵਿੱਚ ਸੰਗਤਾਂ ਵੱਲੋਂ ਸ਼ਮੂਲੀਅਤ ਕੀਤੀ ਗਈ | ਨਗਰ ਕੀਰਤਨ ਵਿੱਚ ਮੌਜੂਦ ਸੰਗਤਾਂ ਦੇ ਲਈ ਵੱਖ-ਵੱਖ ਥਾਵਾਂ 'ਤੇ ਵੱਖ-ਵੱਖ ਤਰ•ਾਂ ਦੇ ਲੰਗਰ ਵੀ ਲਗਾਏ ਗਏ | ਨਗਰ ਕੀਰਤਨ 'ਚ ਗੱਤਕਾ ਪਾਰਟੀਆਂ ਵੱਲੋਂ ਗੱਤਕੇ ਦੇ ਜੌਹਰ ਵੀ ਦਿਖਾਏ ਗਏ ਜਿਸ ਵਿੱਚ ਛੋਟੇ-ਛੋਟੇ ਬੱਚੇ ਵੀ ਮੌਜੂਦ ਸਨ | ਇਸ ਮੌਕੇ ਪ੍ਰਧਾਨ ਜਗਤਾਰ ਸਿੰਘ, ਜਨਰਲ ਸੈਕਟਰੀ ਸੁਖਵਿੰਦਰ ਸਿੰਘ, ਖਜ਼ਾਨਚੀ ਰਣਜੀਤ ਸਿੰਘ ਤੇ ਨਾਲ ਸਮੂਹ ਕਮੇਟੀ ਮੈਂਬਰ, ਗ੍ਰੰਥੀ ਸਤਨਾਮ ਸਿੰਘ, ਹਰਜੀਤ ਸਿੰਘ, ਸ਼ਮਿੰਦਰ ਸਿੰਘ, ਤਰਲੋਚਨ ਸਿੰਘ, ਕਸ਼ਮੀਰ ਸਿੰਘ ਰਾਏ, ਭੁੱਲਰ ਸਿੰਘ, ਕੁਲਤਾਰ ਸਿੰਘ, ਕੁਲਜਿੰਦਰ ਸਿੰਘ, ਸੋਢੀ ਸਿੰਘ, ਹੈਪੀ ਰਾਜਾ, ਗੁਰਸਿਮਰਨ ਸਿੰਘ, ਗੁਰਵਿੰਦਰ ਸਿੰਘ, ਗੁਰਪ੍ਰੀਤ ਸਿੰਘ, ਇੰਦਰਜੀਤ ਸਿੰਘ, ਡਾ. ਗਿਆਨ ਸਿੰਘ ਮੰਡੇਰ, ਡਾ. ਜਸਦੀਪ ਸਿੰਘ ਸੈਣੀ ਅਤੇ ਹੋਰ ਵੱਖ-ਵੱਖ ਸ਼ਖਸ਼ੀਅਤਾਂ ਹਾਜ਼ਰ ਸਨ |

Ad Position 22
No active advertisement
ਪਿਛਲੀ ਖ਼ਬਰ ਐੱਮ. ਆਰ. ਸਿਟੀ ਸਕੂਲ ਵਿਖੇ ਪ੍ਰਕਾਸ਼ ਪੁਰਬ ਸੰਬੰਧੀ ਕਰਵਾਈ ਵਿਸ਼ੇਸ਼ ਅਸੈਂਬਲੀ <br/> ਅਗਲੀ ਖ਼ਬਰ ਚੱਕ ਗੁਰੂ ਵਿਖੇ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 350 ਸਾਲਾ ਸ਼ਹੀਦੀ ਦਿਹਾੜੇ ਸਮਾਗਮ
Ad Position 24