14-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-11-2025

ਗੁਰਦੁਆਰਾ ਸਿੰਘ ਸਭਾ ਮਾਜਰਾ ਜੱਟਾਂ ਵਿਖੇ ਆਗਮਨ ਪੁਰਬ ਮਨਾਇਆ <br/>

Ad Position 21
No active advertisement
ਅਜੀਤ ਡੈਸਕ 06-11-2025
ਕਾਠਗੜ੍ਹ, 5 ਨਵੰਬਰ (ਹਰਸਿਮਰਨ ਜੋਤ ਸਿੰਘ ਕਲੇਰ)-ਪਿੰਡ ਮਾਜਰਾ ਜੱਟਾਂ ਗੁਰਦਵਾਰਾ ਸਿੰਘ ਸਭਾ ਵਿਖੇ ਸਮੂਹ ਨਗਰ ਨਿਵਾਸੀ ਸੰਗਤਾਂ ਦੇ ਸਹਿਯੋਗ ਨਾਲ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਦਿਵਸ ਬੜੀ ਸ਼ਰਧਾ ਅਤੇ ਸਤਿਕਾਰ ਨਾਲ ਮਨਾਇਆ ਗਿਆ | ਇਸ ਮੌਕੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਰੱਬੀ ਬਾਣੀ ਦੇ ਸ੍ਰੀ ਅਖੰਡ ਪਾਠ ਸਾਹਿਬ ਜੀ ਦੇ ਭੋਗ ਪਾਉਣ ਉਪਰੰਤ ਭਾਈ ਮਨਪ੍ਰੀਤ ਸਿੰਘ ਅਮਲੋਹ ਵਾਲੀਆਂ ਦੇ ਰਾਗੀ ਜੱਥੇ ਨੇ ਕੀਰਤਨ ਕਰਦਿਆ ਗੁਰ ਇਤਿਹਾਸ ਨਾਲ ਜੋੜਦਿਆਂ ਸੰਗਤਾਂ ਨੂੰ ਸ੍ਰੀ ਗੁਰੂ ਨਾਨਕ ਦੇਵ ਜੀ ਵਲੋਂ ਦਰਸਾਏ ਮਾਰਗ 'ਤੇ ਚੱਲਣ ਦੀ ਪ੍ਰੇਰਨਾ ਕੀਤੀ | ਇਸ ਮੌਕੇ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਜੋਗਿੰਦਰ ਸਿੰਘ ਗਰੇਵਾਲ ਨੇ ਸੰਗਤਾਂ ਨੂੰ ਗੁਰਪੁਰਬ ਦੀ ਵਧਾਈ ਦਿੰਦਿਆਂ ਭਰਪੂਰ ਹਾਜ਼ਰੀ ਦੇਣ ਲਈ ਸੰਗਤਾਂ ਦਾ ਧੰਨਵਾਦ ਕੀਤਾ | ਇਸ ਮੌਕੇ ਸੰਗਤਾਂ ਵਿਚ ਕਰਨੈਲ ਸਿੰਘ ਇੰਸਪੈਕਟਰ ਸੀ.ਟੀ.ਯੂ, ਗਿਆਨੀ ਗੁਰਨਾਮ ਸਿੰਘ, ਰਘਵੀਰ ਸਿੰਘ ਉੱਪਲ, ਮਨਜੀਤ ਸਿੰਘ ਗਰੇਵਾਲ, ਸਤਨਾਮ ਸਿੰਘ ਪਾਠੀ, ਕੈਪਟਨ ਨੰਦ ਸਿੰਘ, ਸਰਦਾਰਾ ਸਿੰਘ ਸਾਬਕਾ ਸਰਪੰਚ, ਕੁਲਦੀਪ ਸਿੰਘ, ਮੱਖਣ ਸਿੰਘ, ਜੁਝਾਰ ਸਿੰਘ, ਦਿਲੇਰ ਸਿੰਘ ਫੌਜ਼ੀ, ਬਖਤਾਬਰ ਸਿੰਘ ਸਮੇਤ ਵੱਡੀ ਗਿਣਤੀ ਵਿਚ ਨਗਰ ਨਿਵਾਸੀ ਸੰਗਤਾਂ ਹਾਜ਼ਰ ਸਨ | ਇਸ ਮੌਕੇ ਪ੍ਰਕਾਸ਼ ਪੁਰਬ ਦੀ ਖੁਸ਼ੀ ਵਿਚ ਸ੍ਰੀ ਨਿਸ਼ਾਨ ਸਾਹਿਬ ਨੂੰ ਨਵੇਂ ਚੋਲੇ ਪਹਿਨਾਏ ਗਏ ਅਤੇ ਤਿੰਨ ਦਿਨ ਗੁਰੂ ਦੇ ਅਤੁੱਟ ਲੰਗਰ ਵਰਤਾਏ ਗਏ |

Ad Position 22
No active advertisement
ਪਿਛਲੀ ਖ਼ਬਰ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ ਸ਼ਰਧਾ ਪੂਰਵਕ ਮਨਾਇਆ <br/> ਅਗਲੀ ਖ਼ਬਰ 19ਵੇਂ ਵਿਸ਼ਾਲ ਨਗਰ ਕੀਰਤਨ ਦਾ ਸੰਗਤਾਂ ਵਲੋਂ ਭਰਵਾਂ ਸਵਾਗਤ <br/>
Ad Position 24