29-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-11-2025

ਚੇਅਰਮੈਨ ਸਤਨਾਮ ਸਿੰਘ ਜਲਵਾਹਾ ਵਲੋਂ ਚੋਣ ਪ੍ਰਚਾਰ ਜਾਰੀ

Ad Position 21
No active advertisement
ਅਜੀਤ ਡੈਸਕ 07-11-2025
ਨਵਾਂਸ਼ਹਿਰ, 6 ਨਵੰਬਰ (ਜਸਬੀਰ ਸਿੰਘ ਨੂਰਪੁਰ) - ਪੰਜਾਬ ਦੇ ਤਰਨਤਾਰਨ ਸਾਹਿਬ ਵਿਧਾਨ ਸਭਾ ਹਲਕੇ ਦੀ ਜ਼ਿਮਨੀ ਚੋਣ 'ਚ ਚੋਣਾਂ ਦਾ ਅਖਾੜਾ ਪੂਰੀ ਤਰ੍ਹਾਂ ਭਖਿਆ ਹੋਇਆ ਹੈ ਅਤੇ ਹਰ ਪਾਰਟੀ ਆਪਣੇ ਉਮੀਦਵਾਰ ਦੇ ਹੱਕ 'ਚ ਅੱਡੀ ਚੋਟੀ ਦਾ ਜ਼ੋਰ ਲਗਾ ਰਹੀ ਹੈ | ਇਸ ਮੌਕੇ ਇੰਮਪਰੂਵਮੈਂਟ ਟਰੱਸਟ ਨਵਾਂਸ਼ਹਿਰ ਦੇ ਚੇਅਰਮੈਨ ਸਤਨਾਮ ਸਿੰਘ ਜਲਵਾਹਾ ਵਲੋਂ ਆਪਣੀ ਟੀਮ ਸਮੇਤ ਤਰਨਤਾਰਨ ਸਾਹਿਬ ਹਲਕੇ ਵਿੱਚ ਚੋਣ ਪ੍ਰਚਾਰ ਪੂਰੀ ਸਰਗਰਮੀ ਨਾਲ ਲਗਾਤਾਰ ਜਾਰੀ ਹੈ | ਆਮ ਆਦਮੀ ਪਾਰਟੀ ਦੇ ਉਮੀਦਵਾਰ ਹਰਮੀਤ ਸਿੰਘ ਸੰਧੂ ਜਦੋਂ ਤੋਂ ਚੋਣ ਮੈਦਾਨ 'ਚ ਉਤਰੇ ਹਨ ਉਸੇ ਦਿਨ ਤੋਂ ਲਗਾਤਰ ਜਲਵਾਹਾ ਵਲੋਂ ਤਰਨਤਾਰਨ ਸਾਹਿਬ ਵਿਧਾਨ ਸਭਾ ਹਲਕੇ ਵਿੱਚ ਡੋਰ ਟੂ ਡੋਰ ਪ੍ਰਚਾਰ ਕੀਤਾ ਜਾ ਰਿਹਾ ਹੈ | ਚੇਅਰਮੈਨ ਸਤਨਾਮ ਸਿੰਘ ਜਲਵਾਹਾ ਨੇ ਮੀਡੀਆ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਆਮ ਆਦਮੀ ਪਾਰਟੀ ਦੀ ਸੀਨੀਅਰ ਲੀਡਰਸ਼ਿਪ ਵਲੋਂ ਲਗਾਈ ਗਈ ਡਿਊਟੀ ਸਬੰਧੀ ਉਨ੍ਹਾਂ ਵਲੋਂ ਲਗਾਤਾਰ ਚੋਣ ਪ੍ਰਚਾਰ ਦੇ ਵਿਚ ਆਪਣੀ ਟੀਮ ਸਮੇਤ ਲਗਾਤਾਰ ਪ੍ਰਚਾਰ ਜਾਰੀ ਹੈ | ਪਿੰਡ ਝਮਕੇ ਖੁਰਦ ਦੇ ਸਰਪੰਚ ਧਰਮਜੀਤ ਸਿੰਘ ਅਤੇ ਸਮੁੱਚੇ ਪੰਚਾਇਤ ਮੈਂਬਰ ਦੇ ਸਹਿਯੋਗ ਨਾਲ ਕੀਤੇ ਜਾ ਰਹੇ ਡੋਰ ਟੂ ਡੋਰ ਪ੍ਰਚਾਰ ਨੂੰ ਲੋਕਾਂ ਵੱਲੋਂ ਵੀ ਭਰਵਾਂ ਹੁੰਗਾਰਾ ਦਿੱਤਾ ਜਾ ਰਿਹਾ ਹੈ | ਚੇਅਰਮੈਨ ਜਲਵਾਹਾ ਨੇ ਕਿਹਾ ਕਿ ਲੋਕਾਂ ਦੇ ਉਤਸ਼ਾਹ ਅਤੇ ਸਮਰਥਨ ਨੂੰ ਦੇਖਦਿਆਂ ਉਹ ਇਹ ਗੱਲ ਪੂਰੇ ਭਰੋਸੇ ਨਾਲ ਕਹਿ ਸਕਦੇ ਹਨ ਕਿ ਆਮ ਆਦਮੀ ਪਾਰਟੀ ਦੇ ਉਮੀਦਵਾਰ ਹਰਮੀਤ ਸਿੰਘ ਸੰਧੂ ਦੀ ਸੀਟ ਵੱਡੀ ਲੀਡ ਨਾਲ ਜ਼ਿਮਨੀ ਚੋਣ ਜਿੱਤ ਕੇ ਭਗਵੰਤ ਮਾਨ ਦੀ ਝੋਲੀ ਪਾਉਣਗੇ | ਇਸ ਮੌਕੇ ਪਿੰਡ ਵਾਸੀਆਂ ਨੇ ਕਿਹਾ ਕਿ ਇਸ ਵਾਰ ਲੋਕ ਕਿਸੇ ਬਹਿਕਾਵੇ ਵਿੱਚ ਨਹੀਂ ਆਉਣਗੇ ਅਤੇ ਭਗਵੰਤ ਮਾਨ ਦੇ ਵਿਕਾਸ ਕਾਰਜਾਂ ਨੂੰ ਮੁੱਖ ਰੱਖਦਿਆਂ ਆਪਣੀ ਵੋਟ ਹਰਮੀਤ ਸਿੰਘ ਸੰਧੂ ਦੇ ਹੱਕ ਵਿੱਚ ਪਾਕੇ ਹਲਕੇ ਦਾ ਸਰਬਪੱਖੀ ਵਿਕਾਸ ਕਰਾਉਣਗੇ | ਇਸ ਮੌਕੇ ਉਨ੍ਹਾਂ ਨਾਲ ਮਲਕੀਤ ਸਿੰਘ ਨਵਾਂਸ਼ਹਿਰ, ਹਰਭਿੰਦਰ ਸਿੰਘ ਰਾਹੋਂ, ਦਵਿੰਦਰ ਸਿੰਘ ਭਾਰਟਾ, ਚੇਅਰਮੈਨ ਮਾਰਕੀਟ ਕਮੇਟੀ ਗੜ੍ਹਸ਼ੰਕਰ ਬਲਦੀਪ ਸਿੰਘ ਸੈਣੀ, ਜ਼ਿਲ੍ਹਾ ਪ੍ਰਧਾਨ ਐਸ. ਸੀ ਵਿੰਗ ਰਾਓ ਕੈਂਡੋਵਾਲ ਆਦਿ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਗੁ: ਦੇਹਰਾ ਬਾਬਾ ਗੁਲਾਬ ਸਿੰਘ ਨੌਰਾ ਵਿਖੇ ਪ੍ਰਕਾਸ਼ ਪੁਰਬ 'ਤੇ ਵਿਸ਼ਾਲ ਨਗਰ ਕੀਰਤਨ ਸਜਾਏ <br/> ਅਗਲੀ ਖ਼ਬਰ ਪਿੰਡ ਲਧਾਣਾ ਉੱਚਾ ਵਿਖੇ ਪ੍ਰਕਾਸ਼ ਪੁਰਬ ਸਮਾਗਮ 10 ਨੂੰ
Ad Position 24