10-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-09-2025

ਜੇਕਰ ਪੰਜਾਬ ਸਰਕਾਰ ਨੇ ਅਗੇਤੇ ਪ੍ਰਬੰਧ ਕੀਤੇ ਹੁੰਦੇ ਤਾਂ ਲੋਕਾਂ ਦੀ ਜ਼ਿੰਦਗੀ ਬਦਤਰ ਨਾ ਹੁੰਦੀ-ਸ਼ਰਮਾ, ਭੱਟਮਾਜਰਾ <br/>

Ad Position 21
No active advertisement
ਅਜੀਤ ਡੈਸਕ 01-09-2025
ਫ਼ਤਹਿਗੜ੍ਹ ਸਾਹਿਬ, 31 ਅਗਸਤ (ਰਵਿੰਦਰ ਮੌਦਗਿਲ)-ਸੀਨੀਅਰ ਕਾਂਗਰਸੀ ਆਗੂ ਤੇ ਵਿਧਾਨ ਸਭਾ ਹਲਕਾ ਖੰਨਾ ਦੇ ਕੋਆਰਡੀਨੇਟਰ ਮਨਜੀਤ ਸ਼ਰਮਾ ਸਰਹਿੰਦ ਅਤੇ ਆੜ੍ਹਤੀ ਐਸੋਸੀਏਸ਼ਨ ਦੇ ਪ੍ਰਧਾਨ ਸਾਧੂ ਰਾਮ ਭੱਟਮਾਜਰਾ ਨੇ ਕਿਹਾ ਕਿ ਪੰਜਾਬ ਦੀ ਆਮ ਆਦਮੀ ਪਾਰਟੀ ਦੀ ਸਰਕਾਰ ਨੇ ਜੇਕਰ ਅਗੇਤੇ ਪ੍ਰਬੰਧ ਕੀਤੇ ਹੁੰਦੇ ਤਾਂ ਹੜ੍ਹਾਂ ਕਾਰਨ ਲੋਕਾਂ ਦੀ ਜ਼ਿੰਦਗੀ ਬਦ ਤੋਂ ਬਦਤਰ ਨਾ ਹੁੰਦੀ | ਉਨ੍ਹਾਂ ਕਿਹਾ ਕਿ ਹੜ੍ਹਾਂ ਦੀ ਲਪੇਟ ਵਿਚ ਆਏ ਲੋਕਾਂ ਕੋਲ ਨਾ ਰਹਿਣ ਲਈ ਛੱਤ, ਨਾ ਹੀ ਪਸ਼ੂਆਂ ਲਈ ਚਾਰਾ ਅਤੇ ਨਾ ਹੀ ਖਾਣ ਲਈ ਦਾਣੇ ਹਨ | ਉਨ੍ਹਾਂ ਕਿਹਾ ਕਿ ਲਗਾਤਾਰ ਪੈ ਰਹੇ ਤੇਜ਼ ਮੀਂਹ ਅਤੇ ਨਹਿਰਾਂ ਵਿਚ ਪਾਣੀ ਛੱਡੇ ਜਾਣ ਕਾਰਨ ਆਏ ਹੜ੍ਹ ਪੀੜਤਾਂ ਦਾ ਸਭ ਕੁਝ ਆਪਣੇ ਨਾਲ ਵਹਾਅ ਕੇ ਲੈ ਗਏ ਹਨ ਜਿਸ ਕਾਰਨ ਲੋਕਾਂ ਦਾ ਜਿਊਣਾ ਦੁੱਭਰ ਹੋ ਚੁੱਕਾ ਹੈ | ਉਨ੍ਹਾਂ ਸਾਰਿਆਂ ਨੂੰ ਇਸ ਕੁਦਰਤੀ ਆਫ਼ਤ ਦਾ ਰਲ-ਮਿਲ ਕੇ ਟਾਕਰਾ ਕਰਨ ਤੇ ਹੜ੍ਹ ਪੀੜਤਾਂ ਦੀ ਹਰ ਹੀਲੇ ਮਦਦ ਕਰਨ ਦੀ ਅਪੀਲ ਕੀਤੀ | ਕਾਂਗਰਸੀ ਆਗੂਆਂ ਨੇ ਕੇਂਦਰ ਸਰਕਾਰ ਤੋਂ ਇਸ ਆਫ਼ਤ ਨੂੰ ਲੈ ਕੇ ਪੰਜਾਬ ਲਈ ਵਿੱਤੀ ਪੈਕੇਜ ਦੇਣ ਦੀ ਮੰਗ ਵੀ ਕੀਤੀ | ਉਨ੍ਹਾਂ ਕਿਹਾ ਕਿ ਜੇਕਰ ਸਰਕਾਰ ਵਲੋਂ ਸਮਾਂ ਰਹਿੰਦੇ ਨਾਲੇ, ਤਲਾਬ, ਘੱਗਰ, ਦਰਿਆਵਾਂ ਦੀ ਸਫ਼ਾਈ ਕਰਵਾਈ ਹੁੰਦੀ ਤੇ ਫੋਕੀਆਂ ਗੱਲਾਂ ਤੇ ਚੁਟਕਲੇ ਪੇਸ਼ ਕਰਨ ਵਿਚ ਸਮਾਂ ਨਾ ਬਰਬਾਦ ਕੀਤਾ ਹੁੰਦਾ ਤਾਂ ਸ਼ਾਇਦ ਪੰਜਾਬ ਵਿਚ ਹੜ੍ਹਾਂ ਕਾਰਨ ਹਾਲਾਤ ਇੰਨੇ ਨਾ ਵਿਗੜਦੇ | ਇਸ ਮੌਕੇ ਤੇਜਵੰਸ ਸਿੰਘ ਭਾਸੀਨ, ਮਿਸਤਰੀ ਅਮਰ ਸਿੰਘ, ਗੁਰਮੇਲ ਸਿੰਘ ਰਾਮਦਾਸ ਨਗਰ, ਬਲਬੀਰ ਸਿੰਘ ਦੀਪ, ਅਸ਼ਵਨੀ ਸ਼ਰਮਾ ਹਾਜ਼ਰ ਸਨ |

Ad Position 22
No active advertisement
ਪਿਛਲੀ ਖ਼ਬਰ ਵਿਸ਼ਵ ਯੂਨੀਵਰਸਿਟੀ ਦੇ ਵਿਦਿਆਰਥੀਆਂ ਨੇ ਸੋਲਵੇਕਨ 'ਚ ਲਿਆ ਹਿੱਸਾ <br/> ਅਗਲੀ ਖ਼ਬਰ ਕੁਦਰਤੀ ਆਫ਼ਤ ਦਾ ਨਾਂਅ ਲੈ ਕੇ ਸਰਕਾਰ ਆਪਣੀ ਜ਼ਿੰਮੇਵਾਰੀ ਤੋਂ ਨਹੀਂ ਬਚ ਸਕਦੀ-ਸ਼ਾਦੀਪੁਰ <br/>
Ad Position 24