10-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-09-2025

ਹੜ੍ਹ ਪੀੜਤਾਂ ਦੀ ਸਹਾਇਤਾ ਲਈ ਅੱਗੇ ਆ ਕੇ ਸੁਖਬੀਰ ਸਿੰਘ ਬਾਦਲ ਨੇ ਰਾਜ ਨਹੀਂ ਸੇਵਾ ਦਾ ਨਾਅਰਾ ਸੱਚ ਕਰ ਦਿਖਾਇਆ-ਰਾਜੂ ਖੰਨਾ <br/>

Ad Position 21
No active advertisement
ਅਜੀਤ ਡੈਸਕ 01-09-2025
ਮੰਡੀ ਗੋਬਿੰਦਗੜ੍ਹ, 31 ਅਗਸਤ (ਇਕਬਾਲਦੀਪ ਸੰਧੂ)-ਪੰਜਾਬ ਵਿਚ ਆਏ ਹੜ੍ਹਾਂ ਨੇ ਸਮੁੱਚੇ ਪੰਜਾਬੀਆਂ ਨੂੰ ਹੀ ਤਹਿਸ-ਨਹਿਸ ਨਹੀਂ ਕੀਤਾ ਸਗੋਂ ਇਹ ਹੜ੍ਹ ਦਾ ਪਾਣੀ ਜਿੱਥੋਂ ਜਿੱਥੋਂ ਵੀ ਲੰਘਿਆ ਉੱਥੇ ਲੋਕਾਂ ਦੀ ਹਰ ਪੂੰਜੀ ਨੂੰ ਸਮੇਟਦਾ ਹੋਇਆ ਘਰਾਂ ਤੇ ਕਿਸਾਨਾਂ ਦੀਆਂ ਫ਼ਸਲਾਂ ਨੂੰ ਵੀ ਤਬਾਹ ਕਰ ਚੁੱਕਾ ਹੈ | ਇਸ ਗੱਲ ਦਾ ਪ੍ਰਗਟਾਵਾ ਸ਼੍ਰੋਮਣੀ ਅਕਾਲੀ ਦਲ ਦੇ ਕੋਰ ਕਮੇਟੀ ਮੈਂਬਰ ਤੇ ਹਲਕਾ ਅਮਲੋਹ ਦੇ ਇੰਚਾਰਜ ਗੁਰਪ੍ਰੀਤ ਸਿੰਘ ਰਾਜੂ ਖੰਨਾ ਨੇ ਇੱਥੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕੀਤਾ | ਉਨ੍ਹਾਂ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਹੜ੍ਹ ਪੀੜਤਾਂ ਦੀ ਸਹਾਇਤਾ ਲਈ ਪਿਛਲੇ ਪੰਦਰਾਂ ਦਿਨਾਂ ਤੋਂ ਜੋ ਪਹਿਲ ਕਦਮੀ ਕੀਤੀ | ਉਸ ਨੇ ਪਾਰਟੀ ਦੇ ਨਾਅਰੇ ਰਾਜ ਨਹੀਂ ਸੇਵਾ ਨੂੰ ਸੱਚ ਕਰ ਦਿਖਾਇਆ ਕਿਉਂਕਿ ਜਿਸ ਦਿਨ ਤੋਂ ਹੜ੍ਹਾਂ ਦਾ ਪਾਣੀ ਪੰਜਾਬ ਅੰਦਰ ਆਇਆ, ਉਸ ਦਿਨ ਤੋਂ ਹੀ ਸੁਖਬੀਰ ਸਿੰਘ ਬਾਦਲ ਪੰਜਾਬ ਦੇ ਸਮੁੱਚੇ ਅਕਾਲੀ ਵਰਕਰਾਂ ਤੇ ਆਗੂਆਂ ਨਾਲ ਹਰ ਸੰਭਵ ਸਹਾਇਤਾ ਪ੍ਰਦਾਨ ਕਰਦੇ ਪੰਜਾਬ ਦੇ ਕੋਨੇ ਕੋਨੇ ਵਿਚ ਗਏ ਹਨ | ਰਾਜੂ ਖੰਨਾ ਨੇ ਸਮਾਜ ਸੇਵੀ ਸੰਸਥਾਵਾਂ ਤੇ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦਾ ਵੀ ਵਿਸ਼ੇਸ਼ ਤੌਰ 'ਤੇ ਧੰਨਵਾਦ ਕੀਤਾ ਜਿਨ੍ਹਾਂ ਵਲੋਂ ਥਾਂ-ਥਾਂ 'ਤੇ ਲੰਗਰ, ਬੇਘਰ ਹੋਏ ਲੋਕਾਂ ਲਈ ਸ਼੍ਰੋਮਣੀ ਕਮੇਟੀ ਦੀਆਂ ਸਰਾਂਵਾਂ ਖੋਲ੍ਹ ਦਿੱਤੀਆਂ ਹਨ | ਉਨ੍ਹਾਂ ਕਿਹਾ ਕਿ ਸੁਖਬੀਰ ਸਿੰਘ ਬਾਦਲ ਵਲੋਂ ਫ਼ਾਜ਼ਿਲਕਾ, ਅਬੋਹਰ, ਤਰਨਤਾਰਨ, ਫ਼ਿਰੋਜ਼ਪੁਰ, ਸੁਲਤਾਨਪੁਰ ਲੋਧੀ, ਜਲਾਲਾਬਾਦਤੇ ਰੋਪੜ ਵਿਖੇ ਜਿੱਥੇ ਹੜ੍ਹ ਦੇ ਪਾਣੀ ਨਾਲ ਵਧੇਰੇ ਤਬਾਹੀ ਹੋਈ ਹੈ ਉੱਥੇ ਦੌਰਾ ਕਰਕੇ ਲੋਕਾਂ ਦਾ ਹਾਲ ਚਾਲ ਹੀ ਨਹੀਂ ਜਾਣਿਆਂ ਸਗੋਂ ਕਿਸ਼ਤੀਆਂ (ਬੋਟ), ਰਾਸ਼ਨ, ਪਾਣੀ ਕੱਢਣ ਲਈ ਪੰਪ, ਡੀਜ਼ਲ, ਸੁੰਡ ਪਾਈਪਾਂ ਦਾ ਜਿੱਥੇ ਵਿਸ਼ੇਸ਼ ਪ੍ਰਬੰਧ ਕਰਕੇ ਦਿੱਤਾ ਉੱਥੇ ਅਕਾਲੀ ਵਰਕਰਾਂ ਤੇ ਆਗੂਆਂ ਦੀਆਂ ਸਹਾਇਤਾ ਕਰਨ ਲਈ ਡਿਊਟੀਆਂ ਵੀ ਲਗਾਈਆਂ |

Ad Position 22
No active advertisement
ਪਿਛਲੀ ਖ਼ਬਰ ਸ੍ਰੀ ਬਾਬਾ ਲਾਲ ਦਿਆਲ ਮੰਦਿਰ 'ਚ ਮਨਾਇਆ ਸ੍ਰੀ ਰਾਧਾ ਅਸ਼ਟਮੀ ਦਾ ਤਿਉਹਾਰ ਅਗਲੀ ਖ਼ਬਰ ਕੁਦਰਤੀ ਕਰੋਪੀ ਤੋਂ ਵੱਧ ਸਰਕਾਰੀ ਅਣਗਹਿਲੀ ਪੰਜਾਬ ਦੇ ਮੌਜੂਦਾ ਹਾਲਾਤ ਲਈ ਜ਼ਿੰਮੇਵਾਰ-ਗਿਆਨੀ ਹਰਪ੍ਰੀਤ ਸਿੰਘ
Ad Position 24