16-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-09-2025

ਮਾਤਾ ਗੁਜਰੀ ਕਾਲਜ ਵਿਖੇ ਕਾਵਿ-ਉਚਾਰਨ ਮੁਕਾਬਲੇ ਕਰਵਾਏ

Ad Position 21
No active advertisement
ਅਜੀਤ ਡੈਸਕ 21-09-2025
ਫ਼ਤਹਿਗੜ੍ਹ ਸਾਹਿਬ, 20 ਸਤੰਬਰ (ਬਲਜਿੰਦਰ ਸਿੰਘ)-ਮਾਤਾ ਗੁਜਰੀ ਕਾਲਜ ਦੇ ਪੋਸਟ-ਗ੍ਰੈਜੂਏਟ ਪੰਜਾਬੀ ਵਿਭਾਗ ਅਤੇ ਪੰਜਾਬੀ ਸਾਹਿਤ ਸਭਾ ਵਲੋਂ ਅੰਤਰ-ਵਿਭਾਗੀ ਕਾਵਿ-ਉਚਾਰਨ ਮੁਕਾਬਲਾ ਕਰਵਾਇਆ ਗਿਆ, ਜਿਸ ਵਿਚ ਕਾਲਜ ਦੇ 35 ਵਿਦਿਆਰਥੀਆਂ ਨੇ ਉਤਸ਼ਾਹ ਨਾਲ ਭਾਗ ਲਿਆ | ਕਾਲਜ ਦੇ ਡਾਇਰੈਕਟਰ ਪਿ੍ੰਸੀਪਲ ਡਾ. ਕਸ਼ਮੀਰ ਸਿੰਘ ਨੇ ਕਿਹਾ ਕਿ ਅਜਿਹੇ ਉਸਾਰੂ ਮੁਕਾਬਲੇ ਵਿਦਿਆਰਥੀਆਂ ਦੇ ਰਚਨਾਤਮਿਕ ਅਤੇ ਸਾਹਿਤਕ ਹੁਨਰਾਂ ਨੂੰ ਨਿਖਾਰਨ ਵਿਚ ਮਹੱਤਵਪੂਰਨ ਭੂਮਿਕਾ ਨਿਭਾਉਂਦੇ ਹਨ | ਇਸ ਮੌਕੇ ਕਰਵਾਏ ਕਾਵਿ-ਉਚਾਰਨ ਮੁਕਾਬਲੇ ਵਿਚ ਐਮ.ਏ. ਅਰਥ-ਸ਼ਾਸਤਰ ਭਾਗ ਪਹਿਲਾ ਦੇ ਹਰਮਨਪ੍ਰੀਤ ਸਿੰਘ, ਬੀ.ਏ. ਆਨਰਜ਼ ਸੋਸ਼ਲ ਸਾਇੰਸਜ਼ ਭਾਗ ਦੂਸਰਾ ਦੀ ਗੁਰਨੂਰ ਕੌਰ ਅਤੇ ਬੀ.ਏ. ਆਨਰਜ਼ ਸੋਸ਼ਲ ਸਾਇੰਸਜ਼ ਭਾਗ ਦੂਸਰਾ ਦੀ ਪਰਨੀਤ ਕੌਰ ਨੇ ਕ੍ਰਮਵਾਰ ਪਹਿਲਾ, ਦੂਸਰਾ ਅਤੇ ਤੀਸਰਾ ਸਥਾਨ ਹਾਸਲ ਕੀਤਾ | ਮੁਕਾਬਲੇ ਦੀ ਜੱਜਮੈਂਟ ਅੰਗਰੇਜ਼ੀ ਵਿਭਾਗ ਦੇ ਪ੍ਰੋ. ਹਰਬੀਰ ਕੌਰ ਅਤੇ ਪੰਜਾਬੀ ਵਿਭਾਗ ਦੇ ਪ੍ਰੋ. ਸੁਖਵਿੰਦਰ ਸਿੰਘ ਨੇ ਕੀਤੀ | ਸਟੇਜ ਸੰਚਾਲਕ ਦੀ ਭੂਮਿਕਾ ਐਮ.ਏ. ਪੰਜਾਬੀ ਭਾਗ ਦੂਸਰਾ ਦੀ ਵਿਦਿਆਰਥਣ ਅਤੇ ਪੰਜਾਬੀ ਸਾਹਿਤ ਸਭਾ ਦੀ ਪ੍ਰਧਾਨ ਪਵਨਦੀਪ ਕੌਰ ਨੇ ਬਾਖ਼ੂਬੀ ਨਿਭਾਈ | ਪੰਜਾਬੀ ਵਿਭਾਗ ਦੇ ਮੁਖੀ ਡਾ. ਰਾਸ਼ਿਦ ਰਸ਼ੀਦ ਨੇ ਇਸ ਮੁਕਾਬਲੇ ਦੀ ਰਹਿਨੁਮਾਈ ਕੀਤੀ | ਪੰਜਾਬੀ ਸਾਹਿਤ ਸਭਾ ਦੇ ਕਨਵੀਨਰ ਡਾ. ਸੁਖਜੀਤ ਕੌਰ ਨੇ ਸਮਾਗਮ ਵਿਚ ਸ਼ਮੂਲੀਅਤ ਕੀਤੀ | ਪੰਜਾਬੀ ਵਿਭਾਗ ਦੇ ਪ੍ਰੋ. ਸੁਖਵਿੰਦਰ ਸਿੰਘ ਨੇ ਸਮਾਗਮ ਦੇ ਅਖੀਰ ਵਿਚ ਧੰਨਵਾਦ ਦਾ ਮਤਾ ਪੇਸ਼ ਕੀਤਾ | ਇਸ ਮੌਕੇ ਪੰਜਾਬੀ ਵਿਭਾਗ ਦੇ ਪ੍ਰੋ. ਸ਼ਹਿਜੀਤ ਸਿੰਘ ਕੰਗ, ਪ੍ਰੋ. ਜਸ਼ਨਪ੍ਰੀਤ ਕੌਰ, ਡਾ. ਰਿਤੂ ਰਾਣੀ, ਡਾ. ਹਰਮਨਪ੍ਰੀਤ ਸਿੰਘ, ਪ੍ਰੋ. ਅਕਵਿੰਦਰ ਕੌਰ ਅਤੇ ਪੰਜਾਬੀ ਸਾਹਿਤ ਸਭਾ ਦੇ ਸਮੂਹ ਮੈਂਬਰ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਮਧਰੇਪਣ ਦੇ ਵਾਇਰਸ ਰੋਗ ਕਾਰਨ ਖ਼ਰਾਬ ਹੋਈ ਝੋਨੇ ਦੀ ਫ਼ਸਲ ਦਾ ਕਿਸਾਨਾਂ ਨੂੰ ਮੁਆਵਜ਼ਾ ਦਿੱਤਾ ਜਾਵੇ-ਭੁੱਟਾ ਅਗਲੀ ਖ਼ਬਰ ਪ੍ਰਧਾਨ ਮੰਤਰੀ ਮੋਦੀ ਦੇ ਜਨਮ ਦਿਨ ਮੌਕੇ ਰਾਏਪੁਰ ਰਾਈਆਂ 'ਚ ਸਫ਼ਾਈ ਅਭਿਆਨ
Ad Position 24