16-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-09-2025

ਮਧਰੇਪਣ ਦੇ ਵਾਇਰਸ ਰੋਗ ਕਾਰਨ ਖ਼ਰਾਬ ਹੋਈ ਝੋਨੇ ਦੀ ਫ਼ਸਲ ਦਾ ਕਿਸਾਨਾਂ ਨੂੰ ਮੁਆਵਜ਼ਾ ਦਿੱਤਾ ਜਾਵੇ-ਭੁੱਟਾ

Ad Position 21
No active advertisement
ਅਜੀਤ ਡੈਸਕ 21-09-2025
ਫ਼ਤਹਿਗੜ੍ਹ ਸਾਹਿਬ, 20 ਸਤੰਬਰ (ਬਲਜਿੰਦਰ ਸਿੰਘ)-ਸ਼੍ਰੋਮਣੀ ਅਕਾਲੀ ਦਲ ਦੇ ਉਪ ਪ੍ਰਧਾਨ ਬਲਜੀਤ ਸਿੰਘ ਭੁੱਟਾ ਨੇ ਅੱਜ ਹਲਕੇ ਪਿੰਡ ਸੈਫਲਪੁਰ ਵਿਖੇ ਵੱਖ-ਵੱਖ ਪਿੰਡਾਂ 'ਚ ਮਧਰੇਪਣ ਦੇ ਵਾਇਰਸ ਰੋਗ ਕਾਰਨ ਬਰਬਾਦ ਹੋਈ ਝੋਨੇ ਦੀ ਫ਼ਸਲ ਸੰਬੰਧੀ ਕਿਸਾਨਾਂ ਦੀਆਂ ਸਮੱਸਿਆਵਾਂ ਸੁਣੀਆਂ | ਇਸ ਮੌਕੇ ਗੱਲਬਾਤ ਕਰਦਿਆਂ ਭੁੱਟਾ ਨੇ ਕਿਹਾ ਕਿ ਪੰਜਾਬ ਦੇ ਕਿਸਾਨਾਂ ਦੀ ਪੁੱਤਾਂ ਵਾਂਗ ਪਾਲੀ ਝੋਨੇ ਦੀ ਫ਼ਸਲ ਮਧਰੇਪਣ ਦੇ ਵਾਇਰਸ ਰੋਗ ਕਾਰਨ ਬੁਰੀ ਤਰ੍ਹਾਂ ਨਾਲ ਬਰਬਾਦ ਹੋ ਚੁੱਕੀ ਹੈ | ਜਦਕਿ ਜ਼ਿਆਦਾਤਰ ਮਧਰੇਪਣ ਦਾ ਵਾਇਰਸ ਰੋਗ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਵਲੋਂ ਸਿਫ਼ਾਰਸ਼ਾਂ ਕੀਤੀਆਂ ਕਿਸਮਾਂ ਪੀ.ਆਰ 131, 128, 114 ਅਤੇ 126 ਵਿਚ ਪਾਇਆ ਗਿਆ ਹੈ ਅਤੇ ਜ਼ਿਆਦਾਤਰ ਕਿਸਾਨਾਂ ਨੇ ਬੀਜ ਖੇਤੀਬਾੜੀ ਯੂਨੀਵਰਸਿਟੀ ਤੋਂ ਹੀ ਖ਼ਰੀਦਿਆ ਸੀ ਜੋ ਕਿ ਬਹੁਤ ਹੀ ਚਿੰਤਾਜਨਕ ਵਿਸ਼ਾ ਹੈ | ਉਨ੍ਹਾਂ ਕਿਹਾ ਕਿ ਜਦੋਂ ਇਹ ਬਿਮਾਰੀ ਦੇ ਲੱਛਣ ਦੇਖੇ ਗਏ ਤਾਂ ਕਿਸਾਨਾਂ ਨੇ ਖੇਤੀਬਾੜੀ ਵਿਭਾਗ ਦੀਆਂ ਹਦਾਇਤਾਂ ਮੁਤਾਬਿਕ ਮਾਨਤਾ ਪ੍ਰਾਪਤ ਕੀਟਨਾਸ਼ਕ ਅਤੇ ਉੱਲੀ ਨਾਸ਼ਕ ਦਵਾਈਆਂ ਦੀ ਸਪਰੇਅ ਕੀਤੀ ਜਿਸ ਦਾ ਕੋਈ ਵੀ ਅਸਰ ਨਹੀਂ ਹੋਇਆ | ਉਨ੍ਹਾਂ ਪੰਜਾਬ ਸਰਕਾਰ ਤੋਂ ਮੰਗ ਕੀਤੀ ਕਿ ਮਧਰੇਪਣ ਦੇ ਵਾਇਰਸ ਰੋਗ ਕਾਰਨ ਕਿਸਾਨਾਂ ਦੀ ਫ਼ਸਲ ਦੀ ਹੋਏ ਨੁਕਸਾਨ ਦਾ ਮੁਆਵਜ਼ਾ ਦਿੱਤਾ ਜਾਵੇ | ਇਸ ਮੌਕੇ ਕਿਸਾਨ ਜਗਵੀਰ ਸਿੰਘ ਸੈਫਲਪੁਰ ਨੇ ਦੱਸਿਆ ਕਿ 55 ਤੋਂ 70 ਹਜ਼ਾਰ ਦੇ ਠੇਕੇ ਤੇ ਜ਼ਮੀਨਾਂ ਲੈ ਅਤੇ 20 ਹਜ਼ਾਰ ਰੁਪਏ ਪ੍ਰਤੀ ਏਕੜ ਦਾ ਖਰਚਾ ਕਰਨ ਤੇ ਵੀ ਕਿਸਾਨਾਂ ਦੇ ਪੱਲੇ ਕੁੱਝ ਨਹੀਂ ਪੈ ਰਿਹਾ | ਉਨ੍ਹਾਂ ਸਰਕਾਰ ਤੋਂ ਤੁਰੰਤ ਮੁਆਵਜ਼ਾ ਦੇਣ ਦੀ ਮੰਗ ਕੀਤੀ | ਇਸ ਮੌਕੇ 'ਤੇ ਜਗਪ੍ਰੀਤ ਸਿੰਘ ਸੈਫਲਪੁਰ, ਅਰਸ਼ਵਿੰਦਰ ਸਿੰਘ, ਸੁਖਦੀਪ ਸਿੰਘ, ਜਸਵੀਰ ਸਿੰਘ, ਭੁਪਿੰਦਰ ਸਿੰਘ, ਚਰਨਜੀਤ ਸਿੰਘ ਛਲੇੜੀ, ਹਰਮੀਤ ਸਿੰਘ ਸਰਹਿੰਦ, ਸੁਖਪ੍ਰੀਤ ਸਿੰਘ ਰਿਊਣਾ ਨੀਵਾਂ, ਸੋਨੀ ਖ਼ਾਨ, ਗੁਰਤੇਜ ਸਿੰਘ ਵੀ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਹੈਲਪਿੰਗ ਹੈਂਡਸ ਵੈੱਲਫੇਅਰ ਐਸੋਸੀਏਸ਼ਨ ਨੇ ਹੜ੍ਹ ਪ੍ਰਭਾਵਿਤ ਇਲਾਕੇ ਲਈ ਭੇਜੀ ਰਾਹਤ ਸਮੱਗਰੀ ਅਗਲੀ ਖ਼ਬਰ ਮਾਤਾ ਗੁਜਰੀ ਕਾਲਜ ਵਿਖੇ ਕਾਵਿ-ਉਚਾਰਨ ਮੁਕਾਬਲੇ ਕਰਵਾਏ
Ad Position 24