16-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-09-2025

ਬਿਨਾਂ ਨੰਬਰ ਪਲੇਟਾਂ ਵਾਲੇ ਵਾਹਨ ਜ਼ਬਤ ਕੀਤੇ ਜਾਣਗੇ-ਇੰਸਪੈਕਟਰ ਸੰਦੀਪ ਸਿੰਘ

Ad Position 21
No active advertisement
ਅਜੀਤ ਡੈਸਕ 21-09-2025
ਮੰਡੀ ਗੋਬਿੰਦਗੜ੍ਹ, 20 ਸਤੰਬਰ (ਰਾਜੇਸ਼ ਸ਼ਰਮਾ)-ਥਾਣਾ ਮੰਡੀ ਗੋਬਿੰਦਗੜ੍ਹ ਦੇ ਨਵ-ਨਿਯੁਕਤ ਐਸ.ਐਚ.ਓ. ਇੰਸਪੈਕਟਰ ਸੰਦੀਪ ਸਿੰਘ ਨੇ ਕਿਹਾ ਕਿ ਸ਼ਹਿਰ ਵਿਚ ਅਪਰਾਧ ਨੂੰ ਰੋਕਣ ਲਈ ਪੁਲਿਸ ਨੇ ਦਿਨ-ਰਾਤ ਚੌਕਸੀ ਵਧਾ ਦਿੱਤੀ ਹੈ | ਅੰਬੇ ਮਾਜਰਾ, ਅਜਨਾਲੀ ਅਤੇ ਚਤਰਪੁਰਾ ਖੇਤਰਾਂ ਵਿਚ ਲੁੱਟ-ਖੋਹ ਦੀਆਂ ਘਟਨਾਵਾਂ ਵਿਰੁੱਧ ਪੁਲਿਸ ਸਖ਼ਤ ਕਾਰਵਾਈ ਕਰਨ ਜਾ ਰਹੀ ਹੈ | ਕਿਸੇ ਵੀ ਹਾਲਤ ਵਿਚ ਲੁੱਟ-ਖੋਹ ਵਿਚ ਸ਼ਾਮਿਲ ਅਪਰਾਧੀਆਂ ਨੂੰ ਬਖ਼ਸ਼ਿਆ ਨਹੀਂ ਜਾਵੇਗਾ, ਥਾਣੇ ਵਿਖੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਐਸ.ਐਚ.ਓ. ਇੰਸਪੈਕਟਰ ਸੰਦੀਪ ਸਿੰਘ ਨੇ ਕਿਹਾ ਕਿ ਸ਼ਹਿਰ ਵਿਚ ਬਿਨ੍ਹਾਂ ਨੰਬਰ ਪਲੇਟਾਂ ਵਾਲੇ ਵਾਹਨਾਂ ਦੇ ਚਾਲਕ ਸਾਵਧਾਨ ਰਹਿਣ ਕਿਉਂਕਿ ਬਿਨ੍ਹਾਂ ਨੰਬਰ ਪਲੇਟਾਂ ਵਾਲੇ ਵਾਹਨਾਂ ਨੂੰ ਥਾਣੇ ਵਿਚ ਜ਼ਬਤ ਕੀਤਾ ਜਾਵੇਗਾ, ਕਿਉਂਕਿ ਬਿਨ੍ਹਾਂ ਨੰਬਰ ਪਲੇਟਾਂ ਵਾਲੇ ਚਾਲਕ ਅਕਸਰ ਅਪਰਾਧਿਕ ਘਟਨਾਵਾਂ ਵਿਚ ਸ਼ਾਮਿਲ ਪਾਏ ਜਾਂਦੇ ਹਨ | ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਨਸ਼ਾ ਤਸਕਰੀ ਨੂੰ ਰੋਕਣ ਲਈ ਪੁਲਿਸ ਦਾ ਸਹਿਯੋਗ ਕਰਨ ਅਤੇ ਤਿਉਹਾਰਾਂ ਦਾ ਸੀਜ਼ਨ ਸ਼ੁਰੂ ਹੋ ਗਿਆ ਹੈ, ਲੋਕਾਂ ਨੂੰ ਆਪਣੇ ਘਰਾਂ ਤੋਂ ਬਾਹਰ ਨਿਕਲਦੇ ਸਮੇਂ ਬਹੁਤ ਸਾਵਧਾਨ ਰਹਿਣਾ ਚਾਹੀਦਾ ਹੈ |
Ad Position 22
No active advertisement
ਪਿਛਲੀ ਖ਼ਬਰ ਨਵ-ਨਿਯੁਕਤ ਮੁੱਖ ਬੁਲਾਰਾ ਗੁਰਜੀਤ ਸਿੰਘ ਤਲਵੰਡੀ ਗੁਰਦੁਆਰਾ ਸ੍ਰੀ ਫ਼ਤਹਿਗੜ੍ਹ ਸਾਹਿਬ ਵਿਖੇ ਹੋਏ ਨਤਮਸਤਕ ਅਗਲੀ ਖ਼ਬਰ ਨੌਜਵਾਨ ਤੇ ਮਹਿਲਾ ਦੀ ਕੁੱਟਮਾਰ ਕਰਨ ਦੇ ਦੋਸ਼ 'ਚ 6 ਵਿਅਕਤੀਆਂ ਖ਼ਿਲਾਫ਼ ਮਾਮਲਾ ਦਰਜ
Ad Position 24