16-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-09-2025

ਨਵ-ਨਿਯੁਕਤ ਮੁੱਖ ਬੁਲਾਰਾ ਗੁਰਜੀਤ ਸਿੰਘ ਤਲਵੰਡੀ ਗੁਰਦੁਆਰਾ ਸ੍ਰੀ ਫ਼ਤਹਿਗੜ੍ਹ ਸਾਹਿਬ ਵਿਖੇ ਹੋਏ ਨਤਮਸਤਕ

Ad Position 21
No active advertisement
ਅਜੀਤ ਡੈਸਕ 21-09-2025
ਫ਼ਤਹਿਗੜ੍ਹ ਸਾਹਿਬ, 20 ਸਤੰਬਰ (ਬਲਜਿੰਦਰ ਸਿੰਘ)-ਸ਼੍ਰੋਮਣੀ ਅਕਾਲੀ ਦਲ (ਪੁਨਰ ਸੁਰਜੀਤ) ਦੇ ਪ੍ਰਧਾਨ ਗਿਆਨੀ ਹਰਪ੍ਰੀਤ ਸਿੰਘ ਵਲੋਂ ਪਾਰਟੀ ਦੇ ਸਰਗਰਮ ਆਗੂ ਤੇ ਪੰਥਕ ਸ਼ਖ਼ਸੀਅਤ ਗੁਰਜੀਤ ਸਿੰਘ ਤਲਵੰਡੀ ਨੂੰ ਪਾਰਟੀ ਦੇ ਮੁੱਖ ਬੁਲਾਰੇ ਵਜੋਂ ਜ਼ਿੰਮੇਵਾਰੀ ਸੌਂਪੇ ਜਾਣ ਤੋਂ ਬਾਅਦ ਅੱਜ ਸ. ਤਲਵੰਡੀ ਨੇ ਆਪਣੇ ਸਮਰਥਕਾਂ ਸਮੇਤ ਗੁਰਦੁਆਰਾ ਸ੍ਰੀ ਫ਼ਤਹਿਗੜ੍ਹ ਸਾਹਿਬ ਵਿਖੇ ਨਤਮਸਤਕ ਹੋ ਕੇ ਸ਼ੁਕਰਾਨੇ ਦੀ ਅਰਦਾਸ ਕੀਤੀ | ਇਸ ਉਪਰੰਤ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਸ. ਤਲਵੰਡੀ ਨੇ ਕਿਹਾ ਕਿ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਆਦੇਸ਼ਾਂ ਅਨੁਸਾਰ ਹੋਂਦ 'ਚ ਆਏ ਪੁਨਰ ਸੁਰਜੀਤ ਸ਼੍ਰੋਮਣੀ ਅਕਾਲੀ ਦਲ ਨੂੰ ਭਰਤੀ ਮੁਹਿੰਮ ਦੌਰਾਨ ਹਰ ਵਰਗ ਪਾਸੋਂ ਵੱਡਾ ਹੁੰਗਾਰਾ ਮਿਲਿਆ ਹੈ ਅਤੇ ਹੁਣ ਜਥੇਬੰਦੀ ਦੇ ਚੁਣੇ ਗਏ ਸਟੇਟ ਤੇ ਜ਼ਿਲ੍ਹਾ ਪੱਧਰੀ ਡੈਲੀਗੇਟਾਂ ਦੇ ਸਲਾਹ ਮਸ਼ਵਰੇ ਨਾਲ ਅਹੁਦੇਦਾਰਾਂ ਦੀ ਚੋਣ ਕੀਤੀ ਜਾ ਰਹੀ ਹੈ ਤਾਂ ਜੋ ਪੰਥਕ ਹਿਤਾਂ ਤੇ ਪੰਜਾਬ ਦੇ ਹਿਤਾਂ ਦੀ ਡਟ ਕੇ ਪਹਿਰੇਦਾਰੀ ਕੀਤੀ ਜਾ ਸਕੇ | ਪਾਰਟੀ ਪ੍ਰਧਾਨ ਗਿਆਨੀ ਹਰਪ੍ਰੀਤ ਸਿੰਘ ਸੰਬੰਧੀ ਪੁੱਛੇ ਇਕ ਸਵਾਲ ਦੇ ਜਵਾਬ ਵਿਚ ਸ. ਤਲਵੰਡੀ ਨੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ (ਬ) ਦੇ ਆਗੂਆਂ ਦੀ ਮਾਨਸਿਕਤਾ ਬਹੁਤ ਕਮਜ਼ੋਰ ਹੈ, ਕਿਉਂਕਿ ਉਹ ਪੁਨਰ ਸੁਰਜੀਤ ਅਕਾਲੀ ਦਲ ਦੇ ਆਗੂਆਂ ਦੀ ਕਿਰਦਾਰਕੁਸ਼ੀ ਕਰਨ ਲਈ ਲਗਾਤਾਰ ਝੂਠ ਦਾ ਪ੍ਰਚਾਰ ਕਰਕੇ ਲੋਕਾਂ ਨੂੰ ਗੁਮਰਾਹ ਕਰਨ 'ਚ ਲੱਗੇ ਹੋਏ ਹਨ ਪਰ ਉਹ ਆਪਣੇ ਸੌੜੇ ਮਨਸੂਬਿਆਂ ਵਿਚ ਕਦੇ ਸਫ਼ਲ ਨਹੀਂ ਹੋ ਸਕਣਗੇ | ਉਨ੍ਹਾਂ ਕਿਹਾ ਕਿ ਜੇ ਕੋਈ ਪੱਗ ਵਾਲਾ ਵਿਅਕਤੀ ਕਿਸੇ ਮੋਨੇ ਵਿਅਕਤੀ ਨਾਲ ਬੈਠਾ ਹੈ ਤਾਂ ਉਸ ਦਾ ਇਹ ਮਤਲਬ ਕੱਢ ਲੈਣਾ ਕਿ ਉਹ ਆਰ.ਐਸ.ਐਸ ਵਾਲੇ ਹਨ, ਸਰਾਸਰ ਗ਼ਲਤ ਹੈ, ਇਸ ਤੋਂ ਅਕਾਲੀ ਦਲ (ਬ) ਦੇ ਆਗੂਆਂ ਦੀ ਬੌਖਲਾਹਟ ਸਾਫ਼ ਝਲਕਦੀ ਹੈ | ਉਨ੍ਹਾਂ ਕਿਹਾ ਕਿ ਪੁਨਰ ਸੁਰਜੀਤ ਅਕਾਲੀ ਦਲ ਨੂੰ ਸੰਗਤਾਂ ਪਾਸੋਂ ਮਿਲ ਰਹੇ ਭਰਵੇਂ ਹੁੰਗਾਰੇ ਸਦਕਾ ਸਾਨੂੰ ਕਿਸੇ ਵੀ ਸਿਆਸੀ ਧਿਰ ਨਾਲ ਗੱਠਜੋੜ ਕਰਨ ਦੀ ਲੋੜ ਨਹੀਂ, ਸਿਰਫ਼ ਪੰਥ ਦੇ ਗੱਠਜੋੜ ਦੀ ਲੋੜ ਹੈ, ਜੋ ਪੰਜਾਬ ਦੇ ਮਸਲਿਆਂ ਦੀ ਗੱਲ ਕਰੇਗਾ ਅਸੀਂ ਉਸ ਨਾਲ ਗੱਠਜੋੜ ਬਾਰੇ ਵਿਚਾਰ ਕਰਾਂਗੇ |
ਇਸ ਮੌਕੇ ਪਾਰਟੀ ਦੇ ਸਰਗਰਮ ਆਗੂ ਤੇ ਸਟੇਟ ਡੈਲੀਗੇਟ ਮਾਸਟਰ ਚਰਨਜੀਤ ਸਿੰਘ ਖਾਲਸਪੁਰ, ਸਾਬਕਾ ਮੈਨੇਜਰ ਅਮਰਜੀਤ ਸਿੰਘ, ਐਡਵੋਕੇਟ ਅਮਰਜੀਤ ਸਿੰਘ ਚੀਮਾ, ਹਰੀ ਸਿੰਘ ਚਮਕ ਅਤੇ ਨਿਰਮਲ ਸਿੰਘ ਸ਼ਾਦੀਪੁਰ ਨੇ ਪਾਰਟੀ ਹਾਈ ਕਮਾਂਡ ਵਲੋਂ ਗੁਰਜੀਤ ਸਿੰਘ ਤਲਵੰਡੀ ਨੂੰ ਮੁੱਖ ਬੁਲਾਰੇ ਵਜੋਂ ਵੱਡੀ ਜ਼ਿੰਮੇਵਾਰੀ ਸੌਂਪੇ ਜਾਣ ਦਾ ਸਵਾਗਤ ਕਰਦਿਆਂ ਕਿਹਾ ਕਿ ਅਸੀਂ ਸ. ਤਲਵੰਡੀ ਦੇ ਮੋਢੇ ਨਾਲ ਮੋਢਾ ਲਾ ਕੇ ਪਾਰਟੀ ਦੀ ਮਜ਼ਬੂਤੀ ਲਈ ਕੰਮ ਕਰਾਂਗੇ ਤੇ ਉਨ੍ਹਾਂ ਆਈਆਂ ਸੰਗਤਾਂ ਦਾ ਧੰਨਵਾਦ ਵੀ ਕੀਤਾ | ਇਸ ਮੌਕੇ 'ਤੇ ਗੁਰਜੀਤ ਸਿੰਘ ਤਲਵੰਡੀ ਦੇ ਨਾਲ ਚਰਨਜੀਤ ਸਿੰਘ ਖਾਲਸਪੁਰ, ਬਲਵੀਰ ਸਿੰਘ ਬਾਜਵਾ ਚੇਅਰਮੈਨ, ਸੰਦੇਹਪਾਲ ਸਿੰਘ ਰਸੀਦਪੁਰ, ਹਰੀ ਸਿੰਘ ਚਮਕ, ਜਰਨੈਲ ਸਿੰਘ ਰਸੀਦਪੁਰ, ਨਿਰਮਲ ਸਿੰਘ ਸ਼ਾਦੀਪੁਰ, ਅਮਰਜੀਤ ਸਿੰਘ ਸਾਬਕਾ ਮੈਨੇਜਰ, ਐਡਵੋਕੇਟ ਅਮਰਜੀਤ ਸਿੰਘ ਚੀਮਾ, ਹਰਦਿੱਤ ਸਿੰਘ ਆਲ ਇੰਡੀਆ ਸਿੱਖ ਸਟੂਡੈਂਟ ਫੈਡਰੇਸ਼ਨ, ਹਰਵਿੰਦਰ ਸਿੰਘ ਛੀਨਾ, ਰੁਪਿੰਦਰ ਸਿੰਘ ਬਾਜਵਾ, ਗੁਰਿੰਦਰ ਸਿੰਘ ਬਾਜਵਾ, ਗਿਆਨੀ ਜਗਤਾਰ ਸਿੰਘ, ਮਾਸਟਰ ਅਜੀਤ ਸਿੰਘ, ਲਖਵਿੰਦਰ ਸਿੰਘ ਸਰਪੰਚ, ਗੁਰਮੀਤ ਸਿੰਘ ਅਮਰਾਲਾ, ਰਣਜੀਤ ਸਿੰਘ, ਮੇਜਰ ਸਿੰਘ ਭੱਟੀਆਂ, ਨਿਰਮਲ ਸਿੰਘ, ਸਵਰਨ ਸਿੰਘ ਨੌਗਾਵਾਂ, ਬੰਟੀ ਨੌਗਾਵਾਂ, ਰਾਕੇਸ਼ ਕੁਮਾਰ ਬਸੀ ਪਠਾਣਾਂ, ਹਰਜੀਤ ਸਿੰਘ ਗੁਣੀਆ ਮਾਜਰੀ, ਹਰਪ੍ਰੀਤ ਸਿੰਘ ਭੈਰੋਂਪੁਰ, ਬਲਵਿੰਦਰ ਸਿੰਘ ਸਾਬਕਾ ਪੰਚ, ਗੁਰਇਕਬਾਲ ਸਿੰਘ, ਜਿੰਦਰ ਸਿੰਘ ਪਿ੍ੰਸ, ਹਰਚੰਦ ਸਿੰਘ ਭੱਟੀਆਂ ਵੀ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਜ਼ਿਲ੍ਹਾ ਪੱਧਰੀ ਬਾਸਕਟਬਾਲ ਟੂਰਨਾਮੈਂਟ 'ਚ ਵਿਦਿਆਰਥੀਆਂ ਨੇ ਮੱਲਾਂ ਮਾਰੀਆਂ ਅਗਲੀ ਖ਼ਬਰ ਬਿਨਾਂ ਨੰਬਰ ਪਲੇਟਾਂ ਵਾਲੇ ਵਾਹਨ ਜ਼ਬਤ ਕੀਤੇ ਜਾਣਗੇ-ਇੰਸਪੈਕਟਰ ਸੰਦੀਪ ਸਿੰਘ
Ad Position 24