16-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-09-2025

ਹੜ੍ਹ ਪੀੜਤਾਂ ਲਈ 46 ਲੱਖ ਤੋਂ ਵੱਧ ਰਕਮ ਦਾ ਚੈੱਕ ਮੁੱਖ ਮੰਤਰੀ ਨੂੰ ਸੌਂਪਿਆ- ਚੇਅਰਮੈਨ ਹਡਾਣਾ

Ad Position 21
No active advertisement
ਅਜੀਤ ਡੈਸਕ 21-09-2025
ਪਟਿਆਲਾ, 20 ਸਤੰਬਰ (ਅ.ਸ. ਆਹਲੂਵਾਲੀਆ)-ਆਮ ਆਦਮੀ ਪਾਰਟੀ ਦੇ ਕਨਵੀਨਰ ਅਰਵਿੰਦ ਕੇਜਰੀਵਾਲ ਅਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ ਨਿਰਦੇਸ਼ ਅਨੁਸਾਰ ਹੜ੍ਹ ਪੀੜਤ ਪਰਿਵਾਰਾਂ ਦੀ ਸਹਾਇਤਾ ਪੰਜਾਬ ਦੇ ਸਾਰੇ ਜ਼ਿਲਿ੍ਹਆਂ ਦੀਆ ਸਰਕਾਰੀ ਤੇ ਗੈਰ ਸਰਕਾਰੀ ਅਦਾਰੇ ਅਤੇ ਸੰਸਥਾਵਾਂ ਆਪ ਮੁਹਾਰੇ ਹੜ੍ਹ ਪੀੜਤਾਂ ਦੀ ਮਦਦ ਲਈ ਅੱਗੇ ਆ ਰਹੀਆਂ ਹਨ | ਇਸੇ ਤਹਿਤ ਪੀ.ਆਰ.ਟੀ.ਸੀ. ਦੇ ਚੇਅਰਮੈਨ ਅਤੇ ਇੰਚਾਰਜ ਹਲਕਾ ਸਨੌਰ ਰਣਜੋਧ ਸਿੰਘ ਹਡਾਣਾ ਨੇ ਮਹਿਕਮੇ ਦੇ ਉੱਚ ਅਧਿਕਾਰੀਆਂ ਸਮੇਤ ਮਹਿਕਮੇ ਵਲੋਂ ਸਾਂਝੇ ਉੱਦਮ ਨਾਲ ਇਕੱਤਰ 46 ਲੱਖ ਤੋਂ ਵੱਧ ਦੀ ਰਕਮ ਦਾ ਚੈੱਕ ਮੁੱਖ ਮੰਤਰੀ ਰਾਹਤ ਫ਼ੰਡ 'ਚ ਜਮਾਂ ਕਰਵਾਉਣ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੂੰ ਸੌਂਪਿਆ ਗਿਆ | ਦੱਸਣਯੋਗ ਹੈ ਕਿ ਇਹ ਸਹਾਇਤਾ ਰਾਸ਼ੀ ਵੱਖ-ਵੱਖ ਕੈਟਾਗਰੀਆਂ ਦੇ ਅਧਿਕਾਰੀਆਂ, ਕਰਮਚਾਰੀਆਂ ਤੇ ਪੈਨਸ਼ਨਰਾਂ ਵਲੋਂ ਮਿਲ ਕੇ ਦਿੱਤੀ ਗਈ ਹੈ | ਹੁਣੇ ਹੀ ਆਮ ਆਦਮੀ ਪਾਰਟੀ ਵਲੋਂ ਹਲਕਾ ਸਨੌਰ ਦੇ ਇੰਚਾਰਜ ਨਿਯੁਕਤ ਕੀਤੇ ਗਏ ਚੇਅਰਮੈਨ ਡਾ. ਰਣਜੋਧ ਸਿੰਘ ਹਡਾਣਾ ਨੇ ਕਿਹਾ ਕਿ ਸਰਕਾਰ ਵਲੋਂ ਹੜ੍ਹ ਪ੍ਰਭਾਵਿਤ ਪਰਿਵਾਰਾਂ ਨੂੰ ਕਿਸੇ ਵੀ ਹਾਲਤ ਵਿਚ ਅਣਡਿੱਠਾ ਨਹੀਂ ਰਹਿਣ ਦਿੱਤਾ ਜਾਵੇਗਾ | ਡਾ. ਹਡਾਣਾ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਲੋਕਾਂ ਦੇ ਦੁੱਖ ਦਰਦ ਵਿਚ ਸਾਂਝੀ ਹੈ | ਪੰਜਾਬ ਸਰਕਾਰ ਵਲੋਂ ਸਰਕਾਰੀ ਅਧਿਕਾਰੀਆਂ ਤੋਂ ਇਲਾਵਾ ਪਾਰਟੀ ਆਗੂ ਤੇ ਵਲੰਟੀਅਰਾਂ ਦੀ ਡਿਊਟੀ ਲਗਾ ਕੇ ਗਿਰਦਾਵਰੀ ਕਰਵਾ ਕੇ ਹੜ੍ਹ ਪ੍ਰਭਾਵਿਤ ਪਰਿਵਾਰਾਂ ਦੇ ਖਾਤਿਆਂ ਵਿਚ ਰਕਮ ਪਹੁੰਚਾਉਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ | ਇਸ ਮੌਕੇ ਮਹਿਕਮੇ ਦੇ ਵਾਈਸ ਚੇਅਰਮੈਨ ਬਲਵਿੰਦਰ ਸਿੰਘ ਝਾੜਵਾਂ, ਐਕਸੀਅਨ ਜਤਿੰਦਰ ਗਰੇਵਾਲ, ਜਨਰਲ ਮੈਨੇਜਰ ਮਨਿੰਦਰਪਾਲ ਸਿੰਘ ਸਿੱਧੂ, ਜਨਰਲ ਮੈਨੇਜਰ ਅਮਨਵੀਰ ਸਿੰਘ ਟਿਵਾਣਾ ਅਤੇ ਵੱਖ-ਵੱਖ ਜਥੇਬੰਦੀਆਂ ਦੇ ਅਹੁਦੇਦਾਰਾਂ ਵਿੱਚ ਗੁਰਜਿੰਦਰ ਸਿੰਘ, ਗੁਰਪ੍ਰੀਤ ਸਿੰਘ ਪਨੂੰ, ਰਣਜੀਤ ਸਿੰਘ ਵਿਸ਼ੇਸ਼ ਤੌਰ 'ਤੇ ਸ਼ਾਮਲ ਸਨ |
Ad Position 22
No active advertisement
ਪਿਛਲੀ ਖ਼ਬਰ ਮਾਰਕੀਟ ਕਮੇਟੀ ਚੇਅਰਮੈਨ ਜਰਨੈਲ ਸਿੰਘ ਮੰਨੂ ਨੇ ਹਾਦਸਾਗ੍ਰਸਤ ਕਿਸਾਨਾਂ ਨੂੰ ਜਾਰੀ ਕੀਤੀ ਮੁਆਵਜ਼ਾ ਰਾਸ਼ੀ ਅਗਲੀ ਖ਼ਬਰ ਏ.ਐਸ.ਆਈ. ਸੁਖਵਿੰਦਰ ਸਿੰਘ ਦਾ ਸ਼ਾਨਦਾਰ ਕਾਰਗੁਜ਼ਾਰੀ ਲਈ ਸਨਮਾਨ
Ad Position 24