16-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-09-2025

ਫੈਜੁਲਾਪੁਰ ਤੋਂ ਕਰਨੈਲ ਸਿੰਘ ਭੋਲਾ ਸਾਥੀਆਂ ਸਮੇਤ ਕਾਂਗਰਸ 'ਚ ਹੋਏ ਸ਼ਾਮਿਲ

Ad Position 21
No active advertisement
ਅਜੀਤ ਡੈਸਕ 21-09-2025
ਅਮਲੋਹ, 20 ਸਤੰਬਰ (ਕੇਵਲ ਸਿੰਘ, ਅੰਮਿ੍ਤ ਸ਼ੇਰਗਿੱਲ)-ਹਲਕਾ ਅਮਲੋਹ ਅੰਦਰ ਕਾਂਗਰਸ ਪਾਰਟੀ ਨੂੰ ਉਸ ਸਮੇਂ ਹੋਰ ਮਜ਼ਬੂਤੀ ਮਿਲੀ ਜਦੋਂ ਸਾਬਕਾ ਮੰਤਰੀ ਕਾਕਾ ਰਣਦੀਪ ਸਿੰਘ ਨਾਭਾ ਦੀ ਅਗਵਾਈ ਵਿਚ ਪਿੰਡ ਫੈਜੁਲਾਪੁਰ ਤੋਂ ਕਰਨੈਲ ਸਿੰਘ ਭੋਲਾ, ਬਲਵਿੰਦਰ ਸਿੰਘ ਨਾਗਰਾ, ਹਰਮਨਜੀਤ ਸਿੰਘ ਨਾਗਰਾ ਕਾਂਗਰਸ ਪਾਰਟੀ ਵਿਚ ਸ਼ਾਮਿਲ ਹੋ ਗਏ | ਇਸ ਮੌਕੇ 'ਤੇ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਜ਼ਿਲ੍ਹਾ ਆਬਜ਼ਰਵਰ ਮਦਨ ਲਾਲ ਜਲਾਲਪੁਰ ਵੀ ਵਿਸ਼ੇਸ਼ ਤੌਰ 'ਤੇ ਮੌਜੂਦ ਸਨ | ਰਣਦੀਪ ਸਿੰਘ ਨਾਭਾ ਨੇ ਕਿਹਾ ਕਿ ਪਾਰਟੀ ਵਿਚ ਸ਼ਾਮਿਲ ਹੋਣ ਵਾਲਿਆਂ ਦਾ ਮਾਣ ਸਨਮਾਨ ਹਮੇਸ਼ਾ ਬਰਕਰਾਰ ਰੱਖਿਆ ਜਾਵੇਗਾ | ਇਸ ਮੌਕੇ ਬਲਾਕ ਪ੍ਰਧਾਨ ਜਗਵੀਰ ਸਿੰਘ ਸਲਾਣਾ, ਡਾ. ਮਨਪ੍ਰੀਤ ਸਿੰਘ ਜੜੀਆ, ਸਾਬਕਾ ਸਰਪੰਚ ਮਨਪ੍ਰੀਤ ਸਿੰਘ ਗੋਗਾ, ਸੁਮੇਗ ਸਿੰਘ, ਰਵਿੰਦਰ ਕੌਰ, ਗੁਰਜੰਟ ਸਿੰਘ, ਗੁਰਬਚਨ ਸਿੰਘ ਕਾਹਨਪੁਰਾ, ਐਡਵੋਕੇਟ ਹਰਜਿੰਦਰ ਸਿੰਘ ਟਿੰਕਾ, ਹਰਪ੍ਰੀਤ ਸਿੰਘ ਗੁਰਧਨਪੁਰ, ਜੱਗੀ ਵੜੈਚਾਂ, ਬਲਵੀਰ ਸਿੰਘ ਮਿੰਟੂ, ਬਿੱਕਰ ਸਿੰਘ ਦੀਵਾ, ਰਾਕੇਸ਼ ਕੁਮਾਰ ਗੋਗੀ, ਭੂਸਣ ਸ਼ਰਮਾ, ਪੀ.ਏ ਮਨਪ੍ਰੀਤ ਸਿੰਘ ਮਿੰਟਾ ਤੋ ਆਦਿ ਮੌਜੂਦ ਸਨ |
Ad Position 22
No active advertisement
ਪਿਛਲੀ ਖ਼ਬਰ ਗੁਰਦੁਆਰਾ ਸਾਹਿਬ ਭਗੜਾਣਾ ਵਿਖੇ ਧਾਰਮਿਕ ਸਮਾਗਮ ਦੌਰਾਨ ਸਰਬੱਤ ਦੇ ਭਲੇ ਦੀ ਅਰਦਾਸ ਅਗਲੀ ਖ਼ਬਰ ਜ਼ਿਲ੍ਹਾ ਪੱਧਰੀ ਖੇਡ ਮੁਕਾਬਲਿਆਂ ਵਿਚ ਫਰੌਰ ਸਕੂਲ ਦੀ ਝੰਡੀ
Ad Position 24