16-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-09-2025

ਗੁਰਦੁਆਰਾ ਸਾਹਿਬ ਭਗੜਾਣਾ ਵਿਖੇ ਧਾਰਮਿਕ ਸਮਾਗਮ ਦੌਰਾਨ ਸਰਬੱਤ ਦੇ ਭਲੇ ਦੀ ਅਰਦਾਸ

Ad Position 21
No active advertisement
ਅਜੀਤ ਡੈਸਕ 21-09-2025
ਫ਼ਤਹਿਗੜ੍ਹ ਸਾਹਿਬ, 20 ਸਤੰਬਰ (ਬਲਜਿੰਦਰ ਸਿੰਘ)-ਨਜ਼ਦੀਕੀ ਪਿੰਡ ਭਗੜਾਣਾ ਸਥਿਤ ਇਤਿਹਾਸਿਕ ਗੁਰਦੁਆਰਾ ਸਾਹਿਬ ਪਾਤਸ਼ਾਹੀ ਨੌਵੀਂ ਵਿਖੇ ਧਾਰਮਿਕ ਸਮਾਗਮ ਕਰਵਾਇਆ ਗਿਆ | ਜਿਸ ਦੌਰਾਨ ਸ੍ਰੀ ਸੁਖਮਨੀ ਸਾਹਿਬ ਪਾਠ ਦੇ ਭੋਗ ਪਾਏ ਗਏ | ਉਪਰੰਤ ਕਵੀਸ਼ਰੀ ਜਥਾ ਭਾਈ ਗੁਰਮੀਤ ਸਿੰਘ ਝਾਂਮਪੁਰ ਅਤੇ ਭਾਈ ਪਰਮਜੀਤ ਸਿੰਘ ਕੁਰਾਲੀ ਵਾਲਿਆਂ ਦੇ ਢਾਡੀ ਜਥੇ ਵਲੋਂ ਸੰਗਤਾਂ ਨੂੰ ਕਵੀਸ਼ਰੀ ਤੇ ਵਾਰਾਂ ਰਾਹੀਂ ਗੁਰ ਇਤਿਹਾਸ ਸਰਵਣ ਕਰਵਾਇਆ ਗਿਆ | ਇਸ ਮੌਕੇ ਗੁਰਦੁਆਰਾ ਸਾਹਿਬ ਦੇ ਹਜ਼ੂਰੀ ਰਾਗੀ ਭਾਈ ਬਲਜਿੰਦਰ ਸਿੰਘ ਦੇ ਜਥੇ ਨੇ ਵੀ ਸੰਗਤਾਂ ਨੂੰ ਸ਼ਬਦ ਕੀਰਤਨ ਰਾਹੀਂ ਨਿਹਾਲ ਕੀਤਾ | ਉਪਰੰਤ ਗੁਰਦੁਆਰਾ ਸਾਹਿਬ ਦੇ ਗ੍ਰੰਥੀ ਭਾਈ ਸੁਖਵਿੰਦਰ ਸਿੰਘ ਨੇ ਵਿਸ਼ਵ ਸ਼ਾਂਤੀ ਤੇ ਸਰਬੱਤ ਦੇ ਭਲੇ ਦੀ ਅਰਦਾਸ ਕੀਤੀ | ਇਸ ਮੌਕੇ ਗੁਰਦੁਆਰਾ ਸਾਹਿਬ ਦੇ ਪ੍ਰਬੰਧਕ ਜਥੇਦਾਰ ਜਸਮੇਰ ਸਿੰਘ ਬਲਸੂਆਂ ਨੇ ਸਮਾਗਮ ਵਿਚ ਸ਼ਾਮਿਲ ਸੰਗਤਾਂ ਦਾ ਧੰਨਵਾਦ ਕਰਦਿਆਂ ਕਿਹਾ ਕਿ ਪਿਛਲੇ ਦਿਨੀਂ ਪੰਜਾਬ 'ਚ (ਕੁਦਰਤੀ ਆਫ਼ਤ) ਹੜ੍ਹਾਂ ਨੇ ਵੱਡੇ ਪੱਧਰ 'ਤੇ ਤਬਾਹੀ ਮਚਾਈ ਹੈ | ਇਸ ਸੰਕਟ ਦੀ ਘੜੀ ਵਿਚ ਸਾਨੂੰ ਗੁਰੂ ਸਿਧਾਂਤਾਂ 'ਤੇ ਪਹਿਰਾ ਦਿੰਦੇ ਹੋਏ ਪ੍ਰਭਾਵਿਤ ਲੋਕਾਂ ਦੀ ਮਦਦ ਲਈ ਅੱਗੇ ਆਉਣਾ ਚਾਹੀਦਾ ਹੈ ਤਾਂ ਜੋ ਉਨ੍ਹਾਂ ਦੀ ਆਰਥਿਕ ਮਦਦ ਕਰਕੇ ਉਨ੍ਹਾਂ ਦੇ ਜ਼ਖ਼ਮਾਂ 'ਤੇ ਮਲ੍ਹਮ ਲਗਾਈ ਜਾ ਸਕੇ | ਸਮਾਗਮ ਦੀ ਸਮਾਪਤੀ ਤੋਂ ਬਾਅਦ ਗੁਰੂ ਦੇ ਅਤੁੱਟ ਲੰਗਰ ਵਰਤਾਏ ਗਏ | ਸਮਾਗਮ ਵਿਚ ਸੇਵਾਦਾਰ ਜੀਤ ਸਿੰਘ, ਸੁੱਚਾ ਸਿੰਘ, ਜਸਮੇਰ ਸਿੰਘ ਬਾਠ, ਗੁਰਪ੍ਰੀਤ ਸਿੰਘ, ਰਿਟਾ. ਮੈਨੇਜਰ ਜਸਵੰਤ ਸਿੰਘ ਭਗੜਾਣਾ, ਰਣਧੀਰ ਸਿੰਘ ਤੋਂ ਇਲਾਵਾ ਵੱਡੀ ਗਿਣਤੀ ਵਿਚ ਇਲਾਕੇ ਦੀਆਂ ਸੰਗਤਾਂ ਸ਼ਾਮਿਲ ਸਨ |
Ad Position 22
No active advertisement
ਪਿਛਲੀ ਖ਼ਬਰ ਵਿਸ਼ਵ ਯੂਨੀਵਰਸਿਟੀ ਵਿਖੇ ਓਜ਼ੋਨ ਦਿਵਸ 'ਤੇ ਸਮਾਗਮ ਕਰਵਾਇਆ ਅਗਲੀ ਖ਼ਬਰ ਫੈਜੁਲਾਪੁਰ ਤੋਂ ਕਰਨੈਲ ਸਿੰਘ ਭੋਲਾ ਸਾਥੀਆਂ ਸਮੇਤ ਕਾਂਗਰਸ 'ਚ ਹੋਏ ਸ਼ਾਮਿਲ
Ad Position 24