16-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-09-2025

ਸ਼੍ਰੋਮਣੀ ਅਕਾਲੀ ਦਲ ਵਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਦੀ ਸੇਵਾ ਜਾਰੀ-ਲਾਡੀ

Ad Position 21
No active advertisement
ਅਜੀਤ ਡੈਸਕ 21-09-2025
ਖਮਾਣੋਂ, 20 ਸਤੰਬਰ (ਮਨਮੋਹਣ ਸਿੰਘ ਕਲੇਰ)-ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਤੇ ਸਾਬਕਾ ਉੱਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ਤੇ ਯੂਥ ਅਕਾਲੀ ਦਲ ਦੇ ਕੌਮੀ ਪ੍ਰਧਾਨ ਤੇ ਕੋਰ ਕਮੇਟੀ ਮੈਂਬਰ ਸਰਬਜੀਤ ਸਿੰਘ ਝਿੰਜਰ ਦੀ ਅਗਵਾਈ ਵਿਚ ਹੜ੍ਹ ਪ੍ਰਭਾਵਿਤ ਇਲਾਕਿਆਂ 'ਚ ਪਾਰਟੀ ਵਲੋਂ ਵੱਡੇ ਪੱਧਰ 'ਤੇ ਸੇਵਾਵਾਂ ਨਿਭਾਈਆਂ ਜਾ ਰਹੀਆਂ ਹਨ | ਇਨ੍ਹਾਂ ਸ਼ਬਦਾਂ ਪ੍ਰਗਟਾਵਾ ਕਰਦਿਆਂ ਯੂਥ ਅਕਾਲੀ ਦਲ ਦੇ ਜ਼ਿਲ੍ਹਾ ਪ੍ਰਧਾਨ ਸਰਬਜੀਤ ਸਿੰਘ ਲਾਡੀ ਨੇ ਕਿਹਾ ਕਿ ਅੱਜ ਸ੍ਰੀ ਚਮਕੌਰ ਸਾਹਿਬ ਤੋਂ ਹਰੇ ਚਾਰੇ ਤੇ ਆਚਾਰ ਦੇ ਸੈਂਕੜੇ ਟਰੱਕ ਰਵਾਨਾ ਕੀਤੇ ਗਏ | ਲਾਡੀ ਨੇ ਦੱਸਿਆ ਕਿ ਕੇਵਲ ਸ਼੍ਰੋਮਣੀ ਅਕਾਲੀ ਦਲ ਹੀ ਪੰਜਾਬ ਦੀ ਖੇਤਰੀ ਪਾਰਟੀ ਹੀ ਸੂਬੇ ਨਾਲ ਖੜੀ ਹੈ ਜੋ ਕਿ ਸੱਤਾ ਤੋਂ ਬਾਹਰ ਹੰੁਦਿਆਂ ਵੀ ਹੜ੍ਹ ਪ੍ਰਭਾਵਿਤ ਇਲਾਕਿਆਂ ਦੀ ਸੇਵਾ ਕਰਨ ਵਿਚ ਲੱਗੀ ਹੋਈ ਹੈ | ਕਿਸਾਨਾਂ ਨੂੰ ਡੀਜਲ, ਨਕਦੀ, ਦਵਾਈਆਂ ਤੇ ਗਰੀਬ ਨੂੰ ਹਰ ਤਰ੍ਹਾਂ ਦੀ ਮੱਦਦ ਕੀਤੀ ਜਾ ਰਹੀ ਹੈ ਤੇ ਸ਼੍ਰੋਮਣੀ ਅਕਾਲੀ ਦਲ ਹਮੇਸ਼ਾ ਪੰਜਾਬ ਨਾਲ ਖੜ੍ਹਾ ਰਹੇਗਾ |
Ad Position 22
No active advertisement
ਪਿਛਲੀ ਖ਼ਬਰ ਡੀ. ਈ. ਓ. ਰਵਿੰਦਰ ਕÏਰ ਨੇ ਵਿਸ਼ੇਸ਼ ਲੋੜਾਂ ਵਾਲੇ ਵਿਦਿਆਰਥੀਆਂ ਦਾ ਕੀਤਾ ਸਨਮਾਨ ਅਗਲੀ ਖ਼ਬਰ ਵਿਸ਼ਵ ਯੂਨੀਵਰਸਿਟੀ ਵਿਖੇ ਓਜ਼ੋਨ ਦਿਵਸ 'ਤੇ ਸਮਾਗਮ ਕਰਵਾਇਆ
Ad Position 24