16-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-09-2025

ਸ਼ਹਿਰ ਦੇ ਵਿਕਾਸ ਲਈ ਫ਼ੰਡਾਂ ਦੀ ਕੋਈ ਘਾਟ ਨਹੀਂ-ਗੁਰਦੀਪ ਸਿੰਘ

Ad Position 21
No active advertisement
ਅਜੀਤ ਡੈਸਕ 21-09-2025
ਖਮਾਣੋਂ, 20 ਸਤੰਬਰ (ਮਨਮੋਹਣ ਸਿੰਘ ਕਲੇਰ)-ਨਗਰ ਪੰਚਾਇਤ ਖਮਾਣੋਂ ਪ੍ਰਧਾਨ ਗੁਰਦੀਪ ਸਿੰਘ ਦੀ ਅਗਵਾਈ ਹੇਠ ਵਾਰਡ ਨੰ. 5 ਖਮਾਣੋਂ ਕਲਾਂ ਵਿਖੇ ਸਥਿਤ ਸ਼ਮਸ਼ਾਨਘਾਟ ਦੀ ਚਾਰ-ਦੀਵਾਰੀ, ਸ਼ੈੱਡ ਤੇ ਮੁਰਦਿਆਂ ਦੇ ਸਸਕਾਰ ਲਈ ਬਣਾਈ ਜਾ ਰਹੀ ਨਵੀਂ ਭੱਠੀ ਦੇ ਨਿਰਮਾਣ ਦਾ ਕੰਮ ਸ਼ੁਰੂ ਕੀਤਾ ਗਿਆ | ਇਸ ਮੌਕੇ ਆਪਣੇ ਸੰਬੋਧਨ 'ਚ ਪ੍ਰਧਾਨ ਨੇ ਕਿਹਾ ਕਿ ਕਮੇਟੀ ਕੋਲ ਫ਼ੰਡਾਂ ਦੀ ਕੋਈ ਘਾਟ ਨਹੀਂ ਹੈ ਅਤੇ ਆਉਣ ਵਾਲੇ ਸਮੇਂ 'ਚ ਸ਼ਹਿਰ ਦੇ ਰਹਿੰਦੇ ਵਿਕਾਸ ਕਾਰਜ ਜਿਵੇਂ ਸੀਵਰੇਜ ਦਾ ਕੰਮ, ਗਲੀਆਂ ਦੀ ਮੁਰੰਮਤ ਤੇ ਹੋਰ ਨਵੇਂ ਕਾਰਜ ਸ਼ੁਰੂ ਕਰ ਦਿੱਤੇ ਜਾਣਗੇ | ਉਨ੍ਹਾਂ ਦੱਸਿਆ ਕਿ ਵਿਧਾਇਕ ਰੁਪਿੰਦਰ ਸਿੰਘ ਹੈਪੀ ਸ਼ਹਿਰ ਦੇ ਵਿਕਾਸ ਲਈ ਕਾਫ਼ੀ ਤਤਪਰ ਹਨ ਅਤੇ ਉਹ ਸ਼ਹਿਰ ਦੇ ਵਿਕਾਸ ਦੇ ਕੰਮਾਂ 'ਚ ਵਿਸ਼ੇਸ਼ ਤੌਰ 'ਤੇ ਦਿਲਚਸਪੀ ਲੈ ਰਹੇ ਹਨ | ਇਸ ਮੌਕੇ ਹੋਰਨਾਂ ਤੋਂ ਬਿਨ੍ਹਾਂ ਡਾ. ਅਮਰਜੀਤ ਸੋਹਲ, ਸੁਖਵਿੰਦਰ ਕੌਰ, ਗੁਰਿੰਦਰ ਸਿੰਘ ਸੋਨੀ, ਰਮਨ ਕੰਗ, ਸੁਖਵਿੰਦਰ ਸਿੰਘ ਕਾਲਾ ਸਾਰੇ ਕੌਂਸਲਰ ਅਤੇ ਠੇਕੇਦਾਰ ਰਾਕੇਸ਼ ਕੁਮਾਰ ਆਦਿ ਮੌਜੂਦ ਸਨ |
Ad Position 22
No active advertisement
ਪਿਛਲੀ ਖ਼ਬਰ ਕਬਰਸਤਾਨ 'ਚ ਮਰੇ ਜਾਨਵਰ ਸੁੱਟੇ ਜਾਣ 'ਤੇ ਮੁਸਲਿਮ ਧਰਮ ਦੇ ਲੋਕਾਂ 'ਚ ਰੋਸ ਅਗਲੀ ਖ਼ਬਰ ਜੀ. ਪੀ. ਸੀ. ਵਿਖੇ ਫ੍ਰੈਸ਼ਰ ਪਾਰਟੀ 'ਚ ਵਿਦਿਆਰਥੀਆਂ ਨੇ ਲਾਈਆਂ ਰੌਣਕਾਂ
Ad Position 24