16-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-09-2025

ਗੁਰਦੁਆਰਾ ਸਾਹਿਬ ਸੰਤ ਕੰਬਲੀ ਵਾਲਾ ਤੋਂ ਹੜ੍ਹ ਪ੍ਰਭਾਵਿਤ ਖੇਤਰਾਂ ਲਈ ਰਾਹਤ ਸਮੱਗਰੀ ਦੇ ਦੋ ਟਰੱਕ ਰਵਾਨਾ

Ad Position 21
No active advertisement
ਅਜੀਤ ਡੈਸਕ 21-09-2025
ਪਟਿਆਲਾ, 20 ਸਤੰਬਰ (ਅ.ਸ. ਆਹਲੂਵਾਲੀਆ)-ਤਪ ਅਸਥਾਨ ਬ੍ਰਹਮ ਗਿਆਨੀ ਬਾਬਾ ਗੁਰਬਚਨ ਸਿੰਘ ਕਾਲੀ ਕੰਬਲੀ ਵਾਲਾ ਗੁਰਦੁਆਰਾ ਸਾਹਿਬ ਸੰਤ ਕੰਬਲੀ ਵਾਲਾ ਵਿਖੇ ਸੰਤ ਮਹਾਂਪੁਰਸ਼ ਬਾਬਾ ਨਛੱਤਰ ਸਿੰਘ ਕਾਲੀ ਕੰਬਲੀ ਵਾਲਿਆਂ ਦੀ ਯੋਗ ਅਗਵਾਈ ਵਿਚ ਹੜ੍ਹ ਕਾਰਨ ਪਾਣੀ ਦੀ ਮਾਰ ਹੇਠ ਆਏ ਪਿੰਡਾਂ ਦੇ ਲੋੜਵੰਦ ਲੋਕਾਂ ਲਈ ਰਾਹਤ ਸਮਗਰੀ ਦੇ ਦੋ ਟਰੱਕਾਂ ਨੂੰ ਰਵਾਨਾ ਕੀਤਾ ਗਿਆ |
ਇਸ ਸੰਬੰਧੀ ਜਾਣਕਾਰੀ ਮੁੱਖ ਪ੍ਰਬੰਧਕ ਭਾਈ ਗੁਰਦੀਪ ਸਿੰਘ ਨੇ ਰਾਹਤ ਸਮਗਰੀ ਦੇ ਟਰੱਕ ਰਵਾਨਾ ਕਰਨ ਮੌਕੇ ਗੱਲਬਾਤ ਕਰਦਿਆਂ ਸਾਂਝੀ ਕੀਤੀ | ਇਸ ਮੌਕੇ ਗੱਲਬਾਤ ਕਰਦਿਆਂ ਬਾਬਾ ਨਛੱਤਰ ਸਿੰਘ ਕਾਲੀ ਕੰਬਲੀ ਵਾਲਿਆਂ ਨੇ ਕਿਹਾ ਕਿ ਹੜ੍ਹਾਂ ਦੀ ਮਾਰ ਨਾਲ ਪੰਜਾਬ ਦੇ 2400 ਦੇ ਕਰੀਬ ਪਿੰਡ ਪ੍ਰਭਾਵਿਤ ਹੋਏ ਹਨ ਅੱਜ ਪੰਜਾਬ ਵੱਡੀ ਮੁਸੀਬਤ ਨਾਲ ਜੂਝ ਰਿਹਾ ਹੈ ਉਨ੍ਹਾਂ ਕਿਹਾ ਕਿ ਜਦੋਂ ਅਜਿਹੀ ਆਫ਼ਤ ਆਈ ਹੋਵੇ ਤਾਂ ਇਸ ਮੁਸੀਬਤ ਵਿਚੋਂ ਨਿਕਲਣ ਦਾ ਰਾਹ ਪ੍ਰਮਾਤਮਾ ਹੀ ਵਿਖਾਉਂਦਾ ਹੈ | ਬਾਬਾ ਨਛੱਤਰ ਸਿੰਘ ਕਾਲੀ ਕੰਬਲੀ ਵਾਲਿਆਂ ਨੇ ਕਿਹਾ ਕਿ ਗੁਰੂ ਸਾਹਿਬ ਦਾ ਉਪਦੇਸ਼ ਸਰਬੱਤ ਦਾ ਭਲਾ ਹੈ ਜਿਸ 'ਤੇ ਚਲਦਿਆਂ ਗੁਰਦੁਆਰਾ ਸਾਹਿਬ ਸੰਤ ਕੰਬਲੀ ਵਾਲਾ ਵਿਖੇ ਹੁੰਦੇ ਧਾਰਮਿਕ ਸਮਾਗਮਾਂ ਵਿਚ ਪੁੱਜਦੀ ਸੰਗਤ ਨੂੰ ਅਪੀਲ ਕੀਤੀ ਗਈ ਅਤੇ ਸੰਗਤਾਂ ਦੇ ਵੱਡੇ ਸਹਿਯੋਗ ਨਾਲ ਗੁਰਦੁਆਰਾ ਸਾਹਿਬ ਸੰਤ ਕਮਲੀ ਵਾਲਾ ਵਿਖੇ ਅਜਿਹਾ ਮਹਾਨ ਉਪਰਾਲਾ ਕੀਤਾ ਜਾ ਰਿਹਾ ਹੈ ਅਤੇ ਭਵਿੱਖ ਵਿਚ ਅਜਿਹੇ ਸੰਕਟ 'ਚੋ ਨਿਕਲਣ ਲਈ ਅਜਿਹੇ ਮਹਾਨ ਉਪਰਾਲੇ ਨਾਲ ਹੀ ਹਰ ਮੁਸ਼ਕਿਲ ਸੌਖੀ ਹੋ ਜਾਂਦੀ ਹੈ ਅਤੇ ਵੱਡੀ ਤੋਂ ਵੱਡੀ ਮੁਸੀਬਤ ਵੀ ਟਲ ਜਾਂਦੀ ਹੈ | ਉਨ੍ਹਾਂ ਕਿਹਾ ਕਿ ਗੁਰੂ ਸਾਹਿਬ ਦਾ ਫ਼ਲਸਫ਼ਾ ਮਾਨਵਤਾ ਦਾ ਕਲਿਆਣ ਹੈ ਅਤੇ ਲੋੜ ਹੈ ਕਿ ਆਪਾਂ ਲੋੜਵੰਦਾਂ ਤੱਕ ਉਨ੍ਹਾਂ ਦੀ ਸਹਾਇਤਾ ਕਰਕੇ ਗੁਰੂ ਸਾਹਿਬ ਦੇ ਫ਼ਲਸਫ਼ੇ ਨੂੰ ਅੱਗੇ ਲਿਜਾਣ ਦਾ ਕੰਮ ਕਰੀਏ | ਇਸ ਮੌਕੇ ਮੁੱਖ ਪ੍ਰਬੰਧਕ ਭਾਈ ਗੁਰਦੀਪ ਸਿੰਘ ਨੇ ਦੱਸਿਆ ਕਿ ਹੜ੍ਹ ਪ੍ਰਭਾਵਿਤ ਖੇਤਰ ਜਿਨ੍ਹਾਂ ਵਿਚ ਡੇਰਾ ਬਾਬਾ ਨਾਨਕ ਦੇ ਪਿੰਡਾਂ ਰਮਦਾਸ, ਧਰਨਪੁਰ, ਜੱਟੋ ਪਛੀਆਂ, ਘੋਨੇਵਾਲ, ਮੇਘਾ ਤੋਂ ਇਲਾਵਾ ਹੋਰ ਨਾ ਪਿੰਡਾਂ ਵਿਚ ਪਹੁੰਚ ਕਰਕੇ ਲੋੜਵੰਦਾਂ ਤੱਕ ਬਿਸਤਰੇ ਗੱਦੇ ਅਤੇ ਦਵਾਈਆਂ ਆਦਿ ਦੇ ਦੋ ਟਰੱਕ ਪਹੁੰਚਾ ਦਿੱਤੇ ਗਏ ਹਨ ਅਤੇ ਅਜਿਹੇ ਕਾਰਜ ਸੰਗਤਾਂ ਦੇ ਸਹਿਯੋਗ ਨਾਲ ਅੱਗੇ ਵੀ ਜਾਰੀ ਰਹਿਣਗੇ | ਇਸ ਦੌਰਾਨ ਬਾਬਾ ਨਛੱਤਰ ਸਿੰਘ ਕਾਲੀ ਕੰਬਲੀ ਵਾਲਿਆਂ ਅਤੇ ਭਾਈ ਗੁਰਦੀਪ ਸਿੰਘ ਕਾਲੀ ਕੰਬਲੀ ਵਾਲਿਆਂ ਨੇ ਸੰਗਤਾਂ ਦਾ ਵੀ ਇਸ ਯੋਗਦਾਨ ਵਿਚ ਸਹਿਯੋਗ ਕੀਤੇ ਜਾਣ ਤੇ ਧੰਨਵਾਦ ਕੀਤਾ | ਇਸ ਮੌਕੇ ਹੋਰਨਾਂ ਤੋਂ ਇਲਾਵਾ ਮਲਕੀਤ ਸਿੰਘ, ਪਰਮਜੀਤ ਸਿੰਘ, ਲਖਵਿੰਦਰ ਸਿੰਘ, ਕਵਲਜੀਤ ਸਿੰਘ, ਜੈ ਪ੍ਰਤਾਪ ਸਿੰਘ, ਨਰਿੰਦਰ ਸਿੰਘ, ਨਵਦੀਪ ਸਿੰਘ, ਚਰਨਜੀਤ ਸਿੰਘ, ਪੁਸ਼ਪਿੰਦਰ ਸਿੰਘ ਆਦਿ ਵੀ ਸੰਗਤਾਂ ਵਿਚ ਸ਼ਾਮਿਲ ਸਨ |
Ad Position 22
No active advertisement
ਪਿਛਲੀ ਖ਼ਬਰ ਚਾਈਨਾ ਵਾਇਰਸ ਨਾਲ ਬਰਬਾਦ ਹੋਈ ਫਸਲ ਨੂੰ ਸਰਕਾਰ ਗੰਭੀਰਤਾ ਨਾਲ ਨਹੀਂ ਲੈ ਰਹੀ-ਹਰਿੰਦਰਪਾਲ ਚੰਦੂਮਾਜਰਾ ਅਗਲੀ ਖ਼ਬਰ ਮਾ. ਨਿਰਭੈ ਸਿੰਘ 'ਤੇ ਹੋਏ ਜਾਨਲੇਵਾ ਹਮਲੇ ਦੇ ਮਾਮਲੇ 'ਚ ਇਨਸਾਫ ਲਈ ਮੁੱਖ ਮੰਤਰੀ ਦੇ ਨਾਂਅ ਭੇਜਿਆ ਮੰਗ ਪੱਤਰ
Ad Position 24