16-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-09-2025

ਐਸ.ਡੀ.ਐਮ. ਅਰਵਿੰਦ ਗੁਪਤਾ ਵਲੋਂ ਸਰਹਿੰਦ ਅਨਾਜ ਮੰਡੀ ਦਾ ਦੌਰਾ

Ad Position 21
No active advertisement
ਅਜੀਤ ਡੈਸਕ 21-09-2025
ਫ਼ਤਹਿਗੜ੍ਹ ਸਾਹਿਬ, 20 ਸਤੰਬਰ (ਮਨਪ੍ਰੀਤ ਸਿੰਘ)-ਸਰਹਿੰਦ ਅਨਾਜ ਮੰਡੀ ਦਾ ਦੌਰਾ ਕਰਦਿਆਂ ਐਸ.ਡੀ.ਐਮ ਅਰਵਿੰਦ ਕੁਮਾਰ ਗੁਪਤਾ ਨੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਪੰਜਾਬ ਸਰਕਾਰ ਦੀ ਤਰਫ਼ੋਂ ਜਾਰੀ ਦਿਸ਼ਾ ਨਿਰਦੇਸ਼ਾਂ ਦੀ ਇੰਨ-ਬਿੰਨ ਪਾਲਨਾ ਕੀਤੀ ਜਾਵੇ ਤੇ ਮੰਡੀਆਂ 'ਚ ਆਪਣੀ ਜਿਨਸ ਲਿਆਉਣ ਵਾਲੇ ਕਿਸੇ ਵੀ ਕਿਸਾਨ ਨੂੰ ਕਿਸੇ ਕਿਸਮ ਦੀ ਦਿੱਕਤ ਪੇਸ਼ ਨਾ ਆਉਣ ਦਿੱਤੀ ਜਾਵੇ | ਜ਼ਿਕਰਯੋਗ ਹੈ ਕਿ ਡਿਪਟੀ ਕਮਿਸ਼ਨਰ ਡਾ. ਸੋਨਾ ਥਿੰਦ ਵਲੋਂ ਜਾਰੀ ਆਦੇਸ਼ਾਂ ਦੀ ਪਾਲਨਾ ਵਜੋਂ ਜ਼ਿਲ੍ਹੇ ਦੀਆਂ ਸਾਰੀਆਂ ਸਬ-ਡਵੀਜ਼ਨਾਂ ਅਧੀਨ ਆਉਂਦੀਆਂ ਅਨਾਜ ਮੰਡੀਆਂ ਦਾ ਉਪ ਮੰਡਲ ਮੈਜਿਸਟਰੇਟਾਂ ਵਲੋਂ ਦੌਰਾ ਕਰਕੇ ਸੁਵਿਧਾਵਾਂ ਦੀ ਉਪਲੱਬਧਤਾ ਦਾ ਜਾਇਜ਼ਾ ਲਿਆ ਜਾ ਰਿਹਾ ਹੈ | ਸ੍ਰੀ ਗੁਪਤਾ ਨੇ ਦੱਸਿਆ ਕਿ ਅਨਾਜ ਮੰਡੀ 'ਚ ਸਾਫ਼ ਸਫ਼ਾਈ, ਪੀਣ ਵਾਲੇ ਪਾਣੀ, ਰੌਸ਼ਨੀ, ਕਿਸਾਨਾਂ ਲਈ ਬੈਠਣ ਵਿਵਸਥਾ ਆਦਿ ਪੱਖੋਂ ਸਾਰੇ ਪ੍ਰਬੰਧ ਸੰਤੁਸ਼ਟੀਜਨਕ ਹਨ ਅਤੇ ਨਮੀ ਚੈੱਕ ਕਰਨ ਵਾਲੇ ਮੀਟਰਾਂ ਦੀ ਵੀ ਪੜਤਾਲ ਕੀਤੀ ਗਈ ਹੈ ਤਾਂ ਜੋ ਸਮੁੱਚੇ ਸੀਜ਼ਨ ਦੌਰਾਨ ਕਿਸਾਨਾਂ, ਆੜ੍ਹਤੀਆਂ, ਮਜ਼ਦੂਰਾਂ ਸਮੇਤ ਮੰਡੀ ਪ੍ਰਬੰਧਾਂ ਨਾਲ ਜੁੜੇ ਕਿਸੇ ਵੀ ਵਰਗ ਨੂੰ ਕੋਈ ਸਮੱਸਿਆ ਪੇਸ਼ ਨਾ ਆ ਸਕੇ | ਸ੍ਰੀ ਗੁਪਤਾ ਨੇ ਕਿਹਾ ਕਿ ਮੰਡੀ 'ਚ ਬਾਸਮਤੀ ਦੀ ਆਮਦ ਆਰੰਭ ਹੋ ਗਈ ਹੈ ਅਤੇ ਪ੍ਰਾਈਵੇਟ ਮਿੱਲਰਾਂ ਵਲੋਂ ਉਸ ਦੀ ਖ਼ਰੀਦ ਕੀਤੀ ਜਾ ਰਹੀ ਹੈ | ਉਨ੍ਹਾਂ ਦੱਸਿਆ ਕਿ ਸਬ-ਡਵੀਜ਼ਨ ਅੰਦਰ ਇਸ ਬਾਰੇ ਵਿਸ਼ੇਸ਼ ਜਾਗਰੂਕਤਾ ਅਭਿਆਨ ਚਲਾਇਆ ਜਾ ਰਿਹਾ ਹੈ ਕਿ ਕਿਸਾਨ ਕੇਵਲ ਸੁੱਕਾ ਝੋਨਾ ਹੀ ਮੰਡੀਆਂ 'ਚ ਲੈ ਕੇ ਆਉਣ ਤਾਂ ਜੋ ਉਨ੍ਹਾਂ ਦੀ ਜਿਨਸ ਦੀ ਨਿਰਧਾਰਿਤ ਸਮੇਂ ਅੰਦਰ ਖ਼ਰੀਦ ਹੋ ਸਕੇ |
Ad Position 22
No active advertisement
ਪਿਛਲੀ ਖ਼ਬਰ ਸਕੂਲ ਦੀ ਜਗ੍ਹਾ 'ਤੇ ਕਬਜ਼ਾ ਕਰਨ ਦੇ ਮਾਮਲੇ ਨੂੰ ਲੈ ਕੇ ਮੈਨੇਜਮੈਂਟ ਕਮੇਟੀ ਨੇ ਡੀ. ਸੀ. ਨੂੰ ਦਿੱਤਾ ਮੰਗ ਪੱਤਰ ਅਗਲੀ ਖ਼ਬਰ ਕੇਂਦਰੀ ਰਾਜ ਮੰਤਰੀ ਸ੍ਰੀਪਦ ਨਾਇਕ ਦਾ ਪਟਿਆਲਾ ਪਹੁੰਚਣ 'ਤੇ ਕੀਤਾ ਸਵਾਗਤ
Ad Position 24