16-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-09-2025

ਭਾਈ ਲਾਲੋ ਜੀ ਦੀ ਯਾਦ ਵਿਚ 24 ਨੂੰ ਹੋਵੇਗਾ ਧਾਰਮਿਕ ਸਮਾਗਮ-ਭੁੱਟਾ

Ad Position 21
No active advertisement
ਅਜੀਤ ਡੈਸਕ 21-09-2025
ਫ਼ਤਹਿਗੜ੍ਹ ਸਾਹਿਬ, 20 ਸਤੰਬਰ (ਬਲਜਿੰਦਰ ਸਿੰਘ)-ਵਿਸ਼ਕਰਮਾ ਭਵਨ ਗੁਰਦੁਆਰਾ ਸਾਹਿਬ ਸਰਹਿੰਦ ਵਿਖੇ 24 ਸਤੰਬਰ ਨੂੰ ਭਾਈ ਲਾਲੋ ਜੀ ਦੀ ਯਾਦ ਵਿਚ ਕਰਵਾਏ ਜਾਣ ਵਾਲੇ ਧਾਰਮਿਕ ਸਮਾਗਮ ਦੀਆਂ ਤਿਆਰੀਆਂ ਨੂੰ ਲੈ ਕੇ ਇਲਾਕੇ ਦੇ ਮੋਹਤਬਰਾਂ ਦੀ ਵਿਸ਼ੇਸ਼ ਇਕੱਤਰਤਾ ਹੋਈ | ਜਿਸ ਵਿਚ ਸ਼੍ਰੋਮਣੀ ਅਕਾਲੀ ਦਲ ਦੇ ਮੀਤ ਪ੍ਰਧਾਨ ਬਲਜੀਤ ਸਿੰਘ ਭੁੱਟਾ ਨੇ ਵਿਸ਼ੇਸ਼ ਤੌਰ 'ਤੇ ਸ਼ਮੂਲੀਅਤ ਕੀਤੀ | ਮੀਟਿੰਗ ਉਪਰੰਤ ਗੱਲਬਾਤ ਕਰਦਿਆਂ ਸ. ਭੁੱਟਾ ਨੇ ਕਿਹਾ ਕਿ ਸਿੱਖ ਧਰਮ ਦੇ ਬਾਨੀ ਸ੍ਰੀ ਗੁਰੂ ਨਾਨਕ ਦੇਵ ਜੀ ਨੇ ਹੱਕ ਸੱਚ ਦੀ ਕਿਰਤ ਕਰਨ ਵਾਲੇ ਭਾਈ ਲਾਲੋ ਜੀ ਦੇ ਘਰ ਪ੍ਰਸ਼ਾਦਾ ਛੱਕ ਕੇ ਸਮੁੱਚੀ ਲੋਕਾਈ ਨੂੰ ਦਸਾਂ ਨੌਂਹਾਂ ਦੀ ਕਿਰਤ ਕਰਨ ਦਾ ਸੰਦੇਸ਼ ਦਿੱਤਾ | ਸ. ਭੁੱਟਾ ਨੇ ਕਿਹਾ ਕਿ ਭਾਈ ਲਾਲੋ ਜੀ ਦੇ ਜਨਮ ਦਿਹਾੜੇ ਨੂੰ ਸਮਰਪਿਤ 24 ਸਤੰਬਰ ਨੂੰ ਸ਼ਾਮ ਸਾਢੇ 6 ਤੋਂ ਰਾਤ 10 ਵਜੇ ਤੱਕ ਗੁਰਦੁਆਰਾ ਵਿਸ਼ਵਕਰਮਾ ਭਵਨ ਵਿਖੇ ਧਾਰਮਿਕ ਸਮਾਗਮ ਕਰਵਾਇਆ ਜਾ ਰਿਹਾ ਹੈ | ਜਿਸ ਵਿਚ ਉਨ੍ਹਾਂ ਸਮੂਹ ਸੰਗਤਾਂ ਨੂੰ ਪਹੁੰਚਣ ਦੀ ਅਪੀਲ ਵੀ ਕੀਤੀ | ਇਸ ਮੀਟਿੰਗ ਵਿਚ ਪ੍ਰਧਾਨ ਕਰਮ ਸਿੰਘ, ਸੀਨੀਅਰ ਆਗੂ ਹਰਮੀਤ ਸਿੰਘ ਸੱਗੂ, ਬਲਵਿੰਦਰ ਸਿੰਘ ਸਹਾਰਨ, ਤਜਿੰਦਰ ਸਿੰਘ ਕੋਹਲੀ, ਪੰਕਜ ਸ਼ਰਮਾ, ਮਿਹਰਪਾਲ ਸਿੰਘ ਵਿੱਕੀ ਪ੍ਰਧਾਨ ਵਿਸ਼ਵਕਰਮਾ ਭਵਨ ਗੁਰਦੁਆਰਾ ਸਾਹਿਬ, ਜਰਨੈਲ ਸਿੰਘ ਖ਼ਾਲਸਾ ਸਾਨੀਪੁਰ, ਮਨਪ੍ਰੀਤ ਸਿੰਘ ਸ਼ਾਹਪੁਰ, ਸੰਜੂ ਧੀਮਾਨ, ਜਸਪ੍ਰੀਤ ਸਿੰਘ ਲਾਡੀ, ਤਰਸੇਮ ਸਿੰਘ, ਨਿਰਮਲ ਕੁਮਾਰ, ਜੈ ਸਿੰਘ, ਲਖਮੀਰ ਸਿੰਘ, ਜਸਪ੍ਰੀਤ ਸਿੰਘ, ਸਨਮ ਖੰਨਾ, ਵਿਨੇ ਸ਼ਰਮਾ, ਮਨਿੰਦਰ ਸਿੰਘ ਪੰਡਰਾਲੀ ਵੀ ਸ਼ਾਮਿਲ ਸਨ |
Ad Position 22
No active advertisement
ਪਿਛਲੀ ਖ਼ਬਰ ਐਡਵੋਕੇਟ ਰਵਿੰਦਰ ਸਿੰਘ ਸ਼ਾਹਪੁਰ ਨਵੇਂ ਸ਼੍ਰੋਮਣੀ ਅਕਾਲੀ ਦਲ ਦੇ ਬੁਲਾਰੇ ਨਿਯੁਕਤ ਅਗਲੀ ਖ਼ਬਰ ਜੌਗਰਫ਼ੀ ਵਿਭਾਗ ਨੇ ਵਿਸ਼ਵ ਓਜ਼ੋਨ ਦਿਵਸ ਮੌਕੇ ਪੋਸਟਰ ਬਣਾਉਣ ਦੇ ਮੁਕਾਬਲੇ ਕਰਵਾਏ
Ad Position 24