16-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-09-2025

ਵੱਖ-ਵੱਖ ਸ਼ਖ਼ਸੀਅਤਾਂ ਵਲੋਂ ਭਾਈ ਹਰਦੀਪ ਸਿੰਘ ਨਾਲ ਹਮਦਰਦੀ ਪ੍ਰਗਟ

Ad Position 21
No active advertisement
ਅਜੀਤ ਡੈਸਕ 21-09-2025
ਸਮਾਣਾ, 20 ਸਤੰਬਰ (ਸਾਹਿਬ ਸਿੰਘ)-ਪ੍ਰਸਿੱਧ ਕੀਰਤਨੀਏ ਭਾਈ ਹਰਦੀਪ ਸਿੰਘ ਖ਼ਾਲਸਾ ਗੁਰਦੁਆਰਾ ਈਸ਼ਰਸਰ ਬਿਜਲਪੁਰ-ਢੈਂਠਲ ਦੇ ਪਿਤਾ ਸ. ਮਹਿੰਦਰ ਸਿੰਘ ਦੇ ਅਕਾਲ ਚਲਾਣੇ 'ਤੇ ਵੱਖ-ਵੱਖ ਧਾਰਮਿਕ ਸ਼ਖ਼ਸੀਅਤਾਂ ਨੇ ਭਾਈ ਖ਼ਾਲਸਾ ਨਾਲ ਹਮਦਰਦੀ ਪ੍ਰਗਟ ਕੀਤੀ ਹੈ | ਭਾਈ ਹਰਮਨਜੋਤ ਸਿੰਘ ਨੇ ਜਾਣਕਾਰੀ ਸਾਂਝੀ ਕਰਦਿਆਂ ਦੱਸਿਆ ਕਿ ਮਹਿੰਦਰ ਸਿੰਘ ਦੇ ਅਕਾਲ ਚਲਾਣੇ 'ਤੇ ਬਾਬਾ ਰਣਜੋਧ ਸਿੰਘ, ਭਾਈ ਬੇਅੰਤ ਸਿੰਘ ਅਜ਼ੀਜ਼ ਸ਼੍ਰੋਮਣੀ ਕਮੇਟੀ, ਭਾਈ ਰਣਜੀਤ ਸਿੰਘ ਕਰਹਾਲੀ ਸਾਹਿਬ, ਬਾਬਾ ਮਨਪ੍ਰੀਤ ਸਿੰਘ ਮੁੰਡੀ ਖਰੜ, ਭਾਈ ਸ਼ੌਕੀਨ ਸਿੰਘ, ਭਾਈ ਕਾਰਜ ਸਿੰਘ ਹਜ਼ੂਰੀ ਕੀਰਤਨੀਏ ਸੱਚਖੰਡ ਸ੍ਰੀ ਦਰਬਾਰ ਸਾਹਿਬ, ਬਾਬਾ ਅਮਰੀਕ ਸਿੰਘ ਕਾਰ ਸੇਵਾ ਪਟਿਆਲੇ ਵਾਲਿਆਂ ਨੇ ਵਿਸ਼ੇਸ਼ ਤੌਰ 'ਤੇ ਪਹੁੰਚ ਕੇ ਅਤੇ ਇਲਾਕੇ ਦੇ ਹੋਰ ਪਤਵੰਤੇ ਸੱਜਣਾਂ ਨੇ ਵੀ ਪਰਿਵਾਰ ਨਾਲ ਦੁੱਖ ਸਾਂਝਾ ਕੀਤਾ ਹੈ | ਅਨਵਰ ਸਿੰਘ ਸੰਧੂ, ਰਸ਼ਪਾਲ ਸਿੰਘ, ਮਾਲਕ ਸਿੰਘ ਕਨੇਡਾ, ਕੁਲਦੀਪ ਸਿੰਘ, ਮਨਜੀਤ ਸਿੰਘ ਅਤੇ ਭਾਈ ਹਰਦੀਪ ਸਿੰਘ ਵਲੋਂ ਸੰਗਤਾਂ ਨੂੰ ਬੇਨਤੀ ਕੀਤੀ ਹੈ ਕਿ ਸਮਾਗਮ ਵਿਚ ਹਾਜ਼ਰੀ ਭਰ ਕੇ ਗੁਰਬਾਣੀ ਕੀਰਤਨ ਦਾ ਲਾਹਾ ਲੈਣ ਅਤੇ ਵਿੱਛੜੀ ਰੂਹ ਦੀ ਕਲਿਆਣਤਾ ਲਈ ਅਰਦਾਸ ਵਿਚ ਸ਼ਾਮਿਲ ਹੋਣ |
Ad Position 22
No active advertisement
ਪਿਛਲੀ ਖ਼ਬਰ ਮੁੱਖ ਮੰਤਰੀ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਪਿੰਡਾਂ ਦੀਆਂ ਪੰਚਾਇਤਾਂ ਨਾਲ ਕੋਈ ਪੱਖਪਾਤ ਨਹੀਂ ਹੋਵੇਗਾ-ਰਣਜੋਧ ਸਿੰਘ ਹਡਾ... ਅਗਲੀ ਖ਼ਬਰ ਐਡਵੋਕੇਟ ਰਵਿੰਦਰ ਸਿੰਘ ਸ਼ਾਹਪੁਰ ਨਵੇਂ ਸ਼੍ਰੋਮਣੀ ਅਕਾਲੀ ਦਲ ਦੇ ਬੁਲਾਰੇ ਨਿਯੁਕਤ
Ad Position 24