16-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-09-2025

ਬਜ਼ੁਰਗਾਂ ਦੀ ਖੱਜਲ ਖ਼ੁਆਰੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ-ਡਾ. ਸੋਨਾ ਥਿੰਦ

Ad Position 21
No active advertisement
ਅਜੀਤ ਡੈਸਕ 21-09-2025
ਫ਼ਤਹਿਗੜ੍ਹ ਸਾਹਿਬ, 20 ਸਤੰਬਰ (ਰਵਿੰਦਰ ਮੌਦਗਿਲ)-ਬਜ਼ੁਰਗ ਨਾਗਰਿਕਾਂ ਦੀ ਦੇਖਭਾਲ ਅਤੇ ਭਲਾਈ ਲਈ ਗਠਿਤ ਜ਼ਿਲ੍ਹਾ ਪੱਧਰੀ ਕਮੇਟੀ ਦੀ ਮੀਟਿੰਗ ਦੌਰਾਨ ਡਿਪਟੀ ਕਮਿਸ਼ਨਰ ਡਾ. ਸੋਨਾ ਥਿੰਦ ਨੇ ਜ਼ਿਲ੍ਹਾ ਲੀਡ ਬੈਂਕ ਮੈਨੇਜਰ ਨੂੰ ਹਦਾਇਤ ਕੀਤੀ ਕਿ ਬੈਂਕਾਂ ਵਿਚ ਆਪਣੇ ਕੰਮ ਕਾਰ ਕਰਵਾਉਣ ਲਈ ਜਾਣ ਵਾਲੇ ਬਜ਼ੁਰਗਾਂ ਦੇ ਕੰਮ ਤਰਜੀਹੀ ਆਧਾਰ 'ਤੇ ਕਰਨ ਨੂੰ ਯਕੀਨੀ ਬਣਾਇਆ ਜਾਵੇ | ਡੀ.ਸੀ ਨੇ ਕਿਹਾ ਕਿ ਕੁਝ ਬਜ਼ੁਰਗਾਂ ਵਲੋਂ ਇਹ ਮਾਮਲਾ ਉਨ੍ਹਾਂ ਦੇ ਧਿਆਨ ਵਿਚ ਲਿਆਂਦਾ ਗਿਆ ਹੈ ਕਿ ਕੁਝ ਬੈਂਕਾਂ ਵਿਚ ਹਾਲੇ ਵੀ ਸੀਨੀਅਰ ਸਿਟੀਜ਼ਨ ਲਈ ਵੱਖਰੇ ਤੌਰ 'ਤੇ ਲਾਈਨ ਦਾ ਪ੍ਰਬੰਧ ਨਾ ਹੋਣ ਕਾਰਨ ਉਹ ਲੰਬੀਆਂ ਕਤਾਰਾਂ ਵਿਚ ਖੜ੍ਹਨ ਨੂੰ ਮਜਬੂਰ ਹੁੰਦੇ ਹਨ ਅਤੇ ਕਾਫ਼ੀ ਖੱਜਲ ਖ਼ੁਆਰੀ ਹੁੰਦੀ ਹੈ | ਡਾ. ਥਿੰਦ ਨੇ ਕਿਹਾ ਕਿ ਇਹ ਚਿੰਤਾ ਦਾ ਵਿਸ਼ਾ ਹੈ ਅਤੇ ਜ਼ਿਲ੍ਹਾ ਲੀਡ ਬੈਂਕ ਮੈਨੇਜਰ ਇਸ ਦੀ ਪਾਲਣਾ ਨੂੰ ਸੁਨਿਸ਼ਚਿਤ ਕਰਦੇ ਹੋਏ ਸਮੂਹ ਬੈਂਕਾਂ ਦੇ ਅਧਿਕਾਰੀਆਂ ਨੂੰ ਇਸ ਬਾਰੇ ਜਾਣੂ ਕਰਵਾਉਣ ਦੇ ਪਾਬੰਦ ਹੋਣਗੇ | ਉਨ੍ਹਾਂ ਨੇ ਜ਼ਿਲ੍ਹਾ ਸਮਾਜਿਕ ਸੁਰੱਖਿਆ ਅਫ਼ਸਰ ਵਰਿੰਦਰ ਸਿੰਘ ਟਿਵਾਣਾ ਤੋਂ ਪੈਨਸ਼ਨਾਂ ਦੀ ਵੰਡ ਲਈ ਕੀਤੀ ਜਾ ਰਹੀ ਕਾਰਵਾਈ ਦਾ ਵੀ ਜਾਇਜ਼ਾ ਲਿਆ | ਟਿਵਾਣਾ ਨੇ ਦੱਸਿਆ ਕਿ ਅਗਸਤ 2025 ਤੱਕ ਦੀ ਬਣਦੀ ਪੈਨਸ਼ਨ ਰਾਸ਼ੀ ਲਾਭਪਾਤਰੀਆਂ ਦੇ ਬੈਂਕ ਖਾਤਿਆਂ ਵਿਚ ਕੀਤੀ ਜਾ ਚੁੱਕੀ ਹੈ ਅਤੇ ਆਨਲਾਈਨ ਤੇ ਆਫ਼ ਲਾਈਨ ਪ੍ਰਾਪਤ ਹੋਣ ਵਾਲੇ ਨਵੇਂ ਕੇਸਾਂ ਨੂੰ ਵੀ ਨਾਲੋਂ ਨਾਲ ਨਿਪਟਾਉਣ ਦੇ ਕਾਰਜ ਪ੍ਰਗਤੀ ਅਧੀਨ ਹਨ | ਮੀਟਿੰਗ ਦੌਰਾਨ ਓਲਡ ਏਜ ਹੋਮ ਵਿਚ ਦਾਖਲ ਬਜ਼ੁਰਗਾਂ ਨੂੰ ਮੈਡੀਕਲ ਸੁਵਿਧਾਵਾਂ ਪ੍ਰਦਾਨ ਕਰਨ ਲਈ ਨਿਯਮਤ ਕਾਊਾਸਲਿੰਗ ਅਤੇ ਮਨੋਰੋਗ ਮਾਹਿਰ ਦੇ ਦੌਰੇ ਵਧਾਉਣ ਦੀ ਹਦਾਇਤ ਵੀ ਕੀਤੀ ਗਈ | ਮੀਟਿੰਗ ਦੌਰਾਨ ਪੁਲਿਸ ਵਿਭਾਗ, ਸਿਹਤ ਵਿਭਾਗ, ਪੇਂਡੂ ਵਿਕਾਸ ਤੇ ਪੰਚਾਇਤ ਵਿਭਾਗ, ਨਗਰ ਕੌਂਸਲਾਂ ਦੇ ਅਧਿਕਾਰੀਆਂ ਤੋਂ ਇਲਾਵਾ ਬਜ਼ੁਰਗਾਂ ਦੀ ਭਲਾਈ ਲਈ ਕਾਰਜਸ਼ੀਲ ਸੰਸਥਾਵਾਂ ਦੇ ਨੁਮਾਇੰਦੇ ਵੀ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਬਾਬਾ ਬੰਦਾ ਸਿੰਘ ਬਹਾਦਰ ਇੰਜੀ. ਕਾਲਜ 'ਚ ਇੰਟਰ ਕਾਲਜ ਤੈਰਾਕੀ ਮੁਕਾਬਲੇ ਕਰਵਾਏ ਅਗਲੀ ਖ਼ਬਰ ਪਰਾਲੀ ਪ੍ਰਬੰਧਨ ਸੰਬੰਧੀ ਈਸਰਹੇਲ ਵਿਖੇ ਕਿਸਾਨ ਸਿਖਲਾਈ ਕੈਂਪ ਲਗਾਇਆ
Ad Position 24