16-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-09-2025

ਬਾਬਾ ਬੰਦਾ ਸਿੰਘ ਬਹਾਦਰ ਇੰਜੀ. ਕਾਲਜ 'ਚ ਇੰਟਰ ਕਾਲਜ ਤੈਰਾਕੀ ਮੁਕਾਬਲੇ ਕਰਵਾਏ

Ad Position 21
No active advertisement
ਅਜੀਤ ਡੈਸਕ 21-09-2025
ਫ਼ਤਹਿਗੜ੍ਹ ਸਾਹਿਬ, 20 ਸਤੰਬਰ (ਬਲਜਿੰਦਰ ਸਿੰਘ)-ਬਾਬਾ ਬੰਦਾ ਸਿੰਘ ਬਹਾਦਰ ਇੰਜੀਨੀਅਰਿੰਗ ਕਾਲਜ ਫ਼ਤਹਿਗੜ੍ਹ ਸਾਹਿਬ ਵਲੋਂ ਆਈ. ਕੇ. ਗੁਜਰਾਲ ਪੰਜਾਬ ਟੈਕਨੀਕਲ ਯੂਨੀਵਰਸਿਟੀ ਇੰਟਰ ਕਾਲਜ ਤੈਰਾਕੀ ਮੁਕਾਬਲੇ ਕਰਵਾਏ ਗਏ | ਇਸ ਖੇਡ ਮੁਕਾਬਲੇ ਵਿਚ 7 ਕਾਲਜਾਂ ਦੇ ਵਿਦਿਆਰਥੀਆਂ ਨੇ ਭਾਗ ਲਿਆ | ਸਾਰੇ ਭਾਗੀਦਾਰਾਂ ਨੇ ਵੱਖ-ਵੱਖ ਤੈਰਾਕੀ ਮੁਕਾਬਲਿਆਂ 'ਚ ਆਪਣੀ ਕਾਬਲੀਅਤ, ਸਮਰਪਣ ਤੇ ਖੇਡ ਭਾਵਨਾ ਦਾ ਸ਼ਾਨਦਾਰ ਪ੍ਰਦਰਸ਼ਨ ਕੀਤਾ | ਜਿਸ ਦੌਰਾਨ ਸੀ.ਈ.ਸੀ. ਝੰਜੇੜੀ ਦੇ ਲਕਸ਼ੇ ਜਿੰਦਲ ਨੇ ਆਪਣੀ ਲਾਜਵਾਬ ਕਾਰਗੁਜ਼ਾਰੀ ਨਾਲ ਬੈਸਟ ਸਵਿਮਰ ਆਫ਼ ਦ ਟੂਰਨਾਮੈਂਟ ਦਾ ਖ਼ਿਤਾਬ ਜਿੱਤਿਆ | ਕੁਲ ਮਿਲਾ ਕੇ ਸੀ.ਈ.ਸੀ. ਝੰਜੇੜੀ ਨੇ ਚੈਂਪੀਅਨਸ਼ਿਪ ਟਰਾਫ਼ੀ ਆਪਣੇ ਨਾਂਅ ਕੀਤੀ, ਜੋ ਉਨ੍ਹਾਂ ਦੀ ਸ਼ਾਨਦਾਰ ਟੀਮ ਪ੍ਰਦਰਸ਼ਨ ਦਾ ਨਤੀਜਾ ਸੀ | ਇਸ ਮੌਕੇ ਕਾਲਜ ਪਿ੍ੰਸੀਪਲ ਡਾ. ਲਖਵੀਰ ਸਿੰਘ ਨੇ ਸਾਰੇ ਭਾਗੀਦਾਰਾਂ ਨੂੰ ਉਨ੍ਹਾਂ ਦੀ ਉਤਸ਼ਾਹਪੂਰਨ ਹਿੱਸੇਦਾਰੀ ਲਈ ਵਧਾਈ ਦਿੱਤੀ ਅਤੇ ਜੇਤੂ ਖਿਡਾਰੀਆਂ ਦੀਆਂ ਉਪਲਬਧੀਆਂ ਦੀ ਖ਼ੂਬ ਸਰਾਹਨਾ ਕੀਤੀ | ਉਨ੍ਹਾਂ ਡਾ. ਹਰਪ੍ਰੀਤ ਕੌਰ ਮਾਵੀ (ਡਾਇਰੈਕਟਰ ਫਿਜ਼ੀਕਲ ਐਜੂਕੇਸ਼ਨ) ਦੇ ਨਾਲ-ਨਾਲ ਗੁਰਮੀਤ ਸਿੰਘ ਅਤੇ ਰਜਨਦੀਪ ਕੌਰ (ਖੇਡ ਵਿਭਾਗ) ਦੀਆਂ ਸਮਰਪਿਤ ਕੋਸ਼ਿਸ਼ਾਂ ਦੀ ਵੀ ਪ੍ਰਸ਼ੰਸਾ ਕੀਤੀ, ਜਿਨ੍ਹਾਂ ਦੀ ਮਿਹਨਤ ਨਾਲ ਇਹ ਮੁਕਾਬਲਾ ਬੜੀ ਸਫਲਤਾ ਨਾਲ ਸੰਪੰਨ ਹੋਇਆ | ਮੁਕਾਬਲੇ ਦਾ ਸਮਾਪਨ ਸ਼ਾਨਦਾਰ ਇਨਾਮ ਵੰਡ ਸਮਾਰੋਹ ਨਾਲ ਹੋਇਆ, ਜਿਸ ਵਿਚ ਜੇਤੂਆਂ ਨੂੰ ਸੁਮੀਰ ਸ਼ਰਮਾ ਅਸਿਸਟੈਂਟ ਡਾਇਰੈਕਟਰ ਸਪੋਰਟਸ ਆਈ. ਕੇ. ਗੁਜਰਾਲ ਪੰਜਾਬ ਟੈਕਨੀਕਲ ਯੂਨੀਵਰਸਿਟੀ, ਹਰਜਿੰਦਰ ਸਿੰਘ ਵਿਰਕ (ਖੇਡ ਵਿਭਾਗ) ਅਤੇ ਡਾ. ਲਖਵੀਰ ਸਿੰਘ ਪਿ੍ੰਸੀਪਲ ਇੰਜੀਨੀਅਰਿੰਗ ਕਾਲਜ ਵਲੋਂ ਸਨਮਾਨਿਤ ਕੀਤਾ ਗਿਆ | ਖੇਡ ਸਮਾਰੋਹ ਵਿਚ ਕਾਲਜ ਦੇ ਸਾਰੇ ਡੀਨ ਅਤੇ ਵਿਭਾਗ ਮੁਖੀ ਵੀ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਅਕਾਲ ਅਕੈਡਮੀ ਖਮਾਣੋਂ ਦੀ ਹਰਗੁਣਦੀਪ ਕੌਰ ਦੀ ਰਾਜ ਪੱਧਰੀ ਫੈਂਸਿੰਗ ਮੁਕਾਬਲਿਆਂ ਲਈ ਚੋਣ ਅਗਲੀ ਖ਼ਬਰ ਬਜ਼ੁਰਗਾਂ ਦੀ ਖੱਜਲ ਖ਼ੁਆਰੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ-ਡਾ. ਸੋਨਾ ਥਿੰਦ
Ad Position 24