19-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-10-2025

ਬਾਲ ਮਜ਼ਦੂਰੀ ਨੂੰ ਰੋਕਣ ਲਈ ਜੀਵਨਜੋਤ ਪ੍ਰੋਜੈਕਟ 2.0 ਅਧੀਨ ਅਮਲੋਹ ਵਿਖੇ ਕੀਤੀ ਗਈ ਚੈਕਿੰਗ

Ad Position 21
No active advertisement
ਅਜੀਤ ਡੈਸਕ 17-10-2025
ਫ਼ਤਹਿਗੜ੍ਹ ਸਾਹਿਬ, 16 ਅਕਤੂਬਰ (ਮਨਪ੍ਰੀਤ ਸਿੰਘ)-ਜ਼ਿਲ੍ਹੇ 'ਚੋਂ ਬਾਲ ਮਜ਼ਦੂਰੀ ਦੇ ਖ਼ਾਤਮੇ ਲਈ ਪੰਜਾਬ ਸਰਕਾਰ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਚਲਾਏ ਜਾ ਰਹੇ ਪ੍ਰੋਜੈਕਟ ਜੀਵਨਜੋਤ 2.0 ਅਧੀਨ ਡਿਪਟੀ ਕਮਿਸ਼ਨਰ ਡਾ. ਸੋਨਾ ਥਿੰਦ ਪ੍ਰਧਾਨਗੀ ਹੇਠ ਬਣੀ ਜ਼ਿਲ੍ਹਾ ਪੱਧਰੀ ਟਾਸਕ ਫੋਰਸ ਵਲੋਂ ਅਮਲੋਹ ਵਿਖੇ ਚੈਕਿੰਗ ਕੀਤੀ ਅਤੇ ਇਸ ਚੈਕਿੰਗ ਦੌਰਾਨ ਕੂੜਾ ਚੁਗਦੇ ਮਿਲੇ 08 ਬੱਚਿਆਂ (7 ਲੜਕੇ ਤੇ 1 ਲੜਕੀ) ਨੂੰ ਬਾਲ ਭਲਾਈ ਕਮੇਟੀ ਦੇ ਹੁਕਮਾਂ ਅਨੁਸਾਰ ਬਾਲ ਘਰਾਂ ਵਿਚ ਭੇਜ ਦਿੱਤਾ ਗਿਆ | ਇਹ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਬਾਲ ਸੁਰੱਖਿਆ ਅਫ਼ਸਰ ਹਰਭਜਨ ਸਿੰਘ ਮਹਿਮੀ ਨੇ ਦੱਸਿਆ ਕਿ 14 ਸਾਲ ਤੋਂ ਉੱਪਰ ਬੱਚਾ ਗੈਰ-ਖ਼ਤਰਨਾਕ ਜਗ੍ਹਾ 'ਤੇ ਕੰਮ ਕਰ ਸਕਦਾ ਹੈ ਪਰ ਉਹ ਬੱਚਾ ਸਕੂਲ ਵਿਚ ਵੀ ਜਾਂਦਾ ਹੋਣਾ ਚਾਹੀਦਾ ਹੈ | ਉਨ੍ਹਾਂ ਦੱਸਿਆ ਕਿ ਹੋਰ ਸ਼ਰਤਾਂ ਪੂਰੀਆਂ ਹੋਣ ਉਪਰੰਤ ਇਸ ਸੰਬੰਧੀ ਜਾਣਕਾਰੀ ਕਿਰਤ ਵਿਭਾਗ ਵਿਖੇ ਦਰਜ ਕਰਵਾਉਣੀ ਜ਼ਰੂਰੀ ਹੈ | ਉਨ੍ਹਾਂ ਆਮ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਜਾਣੇ-ਅਣਜਾਣੇ ਵਿਚ ਬੱਚਿਆਂ ਨੂੰ ਭੀਖ ਦੇ ਕੇ ਮਾਸੂਮ ਬੱਚਿਆਂ ਦੇ ਸੁਨਹਿਰੀ ਭਵਿੱਖ ਨੂੰ ਭਿੱਖਿਆਵਿ੍ਤੀ, ਅਨਪੜ੍ਹਤਾ, ਬੇਰੁਜ਼ਗਾਰੀ ਅਤੇ ਭੁੱਖਮਰੀ ਵਰਗਾ ਗ੍ਰਹਿਣ ਲਗਾਉਣ ਦੀ ਜਗ੍ਹਾ ਬੱਚਿਆਂ ਨੂੰ ਸਿੱਖਿਆ ਦੇ ਨਾਲ ਜੋੜਨ ਵਿਚ ਪ੍ਰਸ਼ਾਸਨਿਕ ਅਧਿਕਾਰੀਆਂ ਅਤੇ ਸਮਾਜ ਸੇਵੀ ਸੰਸਥਾਵਾਂ ਨੂੰ ਆਪਣਾ ਯੋਗਦਾਨ ਦੇਣ ਤਾਂ ਜੋ ਬੱਚੇ ਸਿੱਖਿਆ ਦੇ ਮੰਦਿਰ ਵਿਚ ਜਾ ਕੇ ਪੜ੍ਹਾਈ ਦੀ ਤਾਲੀਮ ਹਾਸਿਲ ਕਰ ਸਕਣ | ਇਸ ਮੌਕੇ ਨੇਹਾ ਸਿੰਗਲਾ ਬਾਲ ਸੁਰੱਖਿਆ ਅਫ਼ਸਰ (ਐਨ.ਆਈ.ਸੀ), ਜਗਦੀਪ ਸਿੰਘ ਬੀ.ਪੀ.ਈ.ਓ., ਲਵਲੀਨ ਕੌਰ ਸਬ ਇੰਸਪੈਕਟਰ ਥਾਣਾ ਅਮਲੋਹ, ਪੀ.ਐਚ.ਜੀ. ਜੋਧਾ ਰਾਮ, ਨਰਿੰਦਰ ਕੌਰ ਕੇਸ ਵਰਕਰ, ਖੁਸ਼ਵਿੰਦਰ ਸਿੰਘ ਸੁਪਰਵਾਈਜ਼ਰ ਅਤੇ ਮਨਜੋਧ ਸਿੰਘ ਸੋਸ਼ਲ ਵਰਕਰ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਵਿਸ਼ਵ ਯੂਨੀਵਰਸਿਟੀ ਵਿਖੇ ਸ੍ਰੀ ਗੁਰੂ ਤੇਗ ਬਹਾਦਰ ਜੀ ਦੀ ਸ਼ਹਾਦਤ ਵਿਸ਼ੇ 'ਤੇ ਵਿਸ਼ੇਸ਼ ਲੈਕਚਰ ਅਗਲੀ ਖ਼ਬਰ ਕੇਂਦਰ ਅਤੇ ਪੰਜਾਬ ਸਰਕਾਰ ਝੋਨੇ 'ਤੇ ਤੁਰੰਤ ਬੋਨਸ ਦਾ ਐਲਾਨ ਕਰੇ-ਨਾਭਾ
Ad Position 24