19-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-10-2025

ਵਿਸ਼ਵ ਯੂਨੀਵਰਸਿਟੀ ਵਿਖੇ ਸ੍ਰੀ ਗੁਰੂ ਤੇਗ ਬਹਾਦਰ ਜੀ ਦੀ ਸ਼ਹਾਦਤ ਵਿਸ਼ੇ 'ਤੇ ਵਿਸ਼ੇਸ਼ ਲੈਕਚਰ

Ad Position 21
No active advertisement
ਅਜੀਤ ਡੈਸਕ 17-10-2025
ਫ਼ਤਹਿਗੜ੍ਹ ਸਾਹਿਬ, 16 ਅਕਤੂਬਰ (ਬਲਜਿੰਦਰ ਸਿੰਘ)-ਸ੍ਰੀ ਗੁਰੂ ਗ੍ਰੰਥ ਸਾਹਿਬ ਵਿਸ਼ਵ ਯੂਨੀਵਰਸਿਟੀ ਦੇ ਰਾਜਨੀਤਿਕ ਵਿਗਿਆਨ ਵਿਭਾਗ ਵਲੋਂ 'ਸ੍ਰੀ ਗੁਰੂ ਤੇਗ ਬਹਾਦਰ ਜੀ ਦੀ ਸ਼ਹਾਦਤ ਰਾਜਨੀਤਿਕ-ਸਮਾਜ ਸ਼ਾਸਤਰੀ ਦਿ੍ਸ਼ਟੀਕੋਣ' ਵਿਸ਼ੇ 'ਤੇ ਵਿਸ਼ੇਸ਼ ਲੈਕਚਰ ਕਰਵਾਇਆ ਗਿਆ | ਜਿਸ ਦਾ ਉਦੇਸ਼ ਵਿਦਿਆਰਥੀਆਂ ਤੇ ਅਧਿਆਪਕਾਂ ਨੂੰ ਸ੍ਰੀ ਗੁਰੂ ਤੇਗ ਬਹਾਦਰ ਜੀ ਦੀ ਵਿਲੱਖਣ ਭੂਮਿਕਾ ਬਾਰੇ ਗਹਿਰੀ ਸਮਝ ਪ੍ਰਦਾਨ ਕਰਨਾ ਸੀ | ਇਸ ਮੌਕੇ ਮੁੱਖ ਵਕਤਾ ਵਜੋਂ ਗੁਰੂ ਨਾਨਕ ਦੇਵ ਯੂਨੀਵਰਸਿਟੀ ਅੰਮਿ੍ਤਸਰ ਦੇ ਰਾਜਨੀਤਿਕ ਵਿਗਿਆਨ ਵਿਭਾਗ ਦੇ ਮੁਖੀ ਪ੍ਰੋ. ਸਤਨਾਮ ਸਿੰਘ ਦਿਓਲ ਨੇ ਸ਼ਿਰਕਤ ਕੀਤੀ | ਉਨ੍ਹਾਂ ਨੇ ਸਿੱਖ ਪਰੰਪਰਾ ਵਿਚ 'ਸ਼ਹਾਦਤ' ਦੀ ਧਾਰਨਾ ਦੀ ਵਿਆਖਿਆ ਕੀਤੀ ਅਤੇ ਕਿਹਾ ਕਿ ਗੁਰੂ ਜੀ ਦੀ ਸ਼ਹਾਦਤ ਸਿਰਫ਼ ਧਾਰਮਿਕ ਕਿਰਿਆ ਨਹੀਂ ਸੀ, ਸਗੋਂ ਇਕ ਨਿਆਂ ਅਤੇ ਸਮਾਨਤਾ ਆਧਾਰਿਤ ਸਮਾਜਿਕ ਕ੍ਰਮ ਦੀ ਸਥਾਪਨਾ ਦਾ ਆਧਾਰਕ ਪਲ ਸੀ, ਜਿਸ ਨੂੰ ਅਕਸਰ 'ਅਦਲੀ ਰਾਜ' ਜਾਂ 'ਹਲੀਮੀ ਰਾਜ' ਦੇ ਰੂਪ ਵਿਚ ਵਰਣਨ ਕੀਤਾ ਜਾਂਦਾ ਹੈ | ਉਨ੍ਹਾਂ ਨੇ ਕਿਹਾ ਕਿ ਗੁਰੂ ਜੀ ਦੀ ਸਰਵਉੱਚ ਸ਼ਹਾਦਤ ਅੱਜ ਵੀ ਨਿਆਂ, ਸਹਿਣਸ਼ੀਲਤਾ ਅਤੇ ਮਨੁੱਖੀ ਅਧਿਕਾਰਾਂ ਦੇ ਵਿਸ਼ਵ ਮਹੱਤਵ ਦੀ ਪ੍ਰਤੀਕ ਹੈ | ਡੀਨ ਅਕਾਦਮਿਕ ਮਾਮਲੇ ਪ੍ਰੋ. ਸੁਖਵਿੰਦਰ ਸਿੰਘ ਬਿਲਿੰਗ ਨੇ ਗੁਰੂ ਜੀ ਦੇ ਮਨੁੱਖਤਾ ਪ੍ਰਤੀ ਯੋਗਦਾਨ ਨੂੰ ਉਜਾਗਰ ਕੀਤਾ ਅਤੇ ਉਨ੍ਹਾਂ ਦੀ ਫ਼ਲਸਫ਼ੇ ਨੂੰ ਆਧੁਨਿਕ ਪ੍ਰਸੰਗ ਵਿਚ ਸਮਝਣ ਦੀ ਲੋੜ 'ਤੇ ਜ਼ੋਰ ਦਿੱਤਾ | ਯੂਨੀਵਰਸਿਟੀ ਦੇ ਉਪ ਕੁਲਪਤੀ ਡਾ. ਪਰਿਤਪਾਲ ਸਿੰਘ ਨੇ ਗੁਰੂ ਜੀ ਦੀਆਂ ਸਿੱਖਿਆਵਾਂ ਦੇ ਦਾਰਸ਼ਨਿਕ ਪੱਖਾਂ, ਸ਼ਾਂਤੀ, ਸਮਾਨਤਾ ਅਤੇ ਮਨੁੱਖੀ ਮਰਯਾਦਾ 'ਤੇ ਆਧਾਰਿਤ ਸਮਾਜ ਦੀ ਨਿਰਮਾਣ ਵਿਚ ਉਨ੍ਹਾਂ ਦੀ ਪ੍ਰਸੰਗਿਕਤਾ ਬਾਰੇ ਵਿਸਤਾਰ ਨਾਲ ਚਰਚਾ ਕੀਤੀ | ਸੈਸ਼ਨ ਦੀ ਸ਼ੁਰੂਆਤ ਵਿਭਾਗ ਦੀ ਇੰਚਾਰਜ ਰਮਨਦੀਪ ਕੌਰ ਦੁਆਰਾ ਸਵਾਗਤ ਨਾਲ ਹੋਈ ਅਤੇ ਅਖੀਰ ਵਿਚ ਸੀਨੀਅਰ ਪ੍ਰੋਫ਼ੈਸਰ ਜਮਸ਼ੀਦ ਅਲੀ ਖਾਨ ਨੇ ਮਹਿਮਾਨਾਂ ਤੇ ਭਾਗੀਦਾਰਾਂ ਦਾ ਧੰਨਵਾਦ ਕੀਤਾ | ਸਮਾਗਮ 'ਚ ਵਿਦਿਆਰਥੀਆਂ ਤੇ ਅਧਿਆਪਕਾਂ ਨੇ ਉਤਸ਼ਾਹਪੂਰਵਕ ਹਿੱਸਾ ਲਿਆ | ਵਿਸ਼ੇਸ਼ ਤੌਰ 'ਤੇ ਡਾ. ਸਿਕੰਦਰ ਸਿੰਘ ਡੀਨ ਵਿਦਿਆਰਥੀ ਭਲਾਈ, ਡਾ. ਹਰਦੇਵ ਸਿੰਘ ਮੁਖੀ ਸ੍ਰੀ ਗੁਰੂ ਗ੍ਰੰਥ ਸਾਹਿਬ ਧਾਰਮਿਕ ਅਧਿਐਨ ਵਿਭਾਗ, ਰਾਜਨੀਤਿਕ ਵਿਗਿਆਨ ਵਿਭਾਗ ਤੋਂ ਡਾ. ਬਲਵਿੰਦਰ ਕੌਰ, ਨਵਨੀਤ ਕੌਰ ਤੇ ਸੰਜੇ ਖਾਨ ਹਾਜ਼ਰ ਰਹੇ |
Ad Position 22
No active advertisement
ਪਿਛਲੀ ਖ਼ਬਰ ਘੱਟ ਗਿਣਤੀ ਤੇ ਦਲਿਤ ਪੰਜਾਬ ਨੇ ਕੇਂਦਰੀ ਗ੍ਰਹਿ ਮੰਤਰੀ ਦੇ ਨਾਂਅ ਡਿਪਟੀ ਕਮਿਸ਼ਨਰ ਨੂੰ ਦਿੱਤਾ ਮੰਗ ਪੱਤਰ ਅਗਲੀ ਖ਼ਬਰ ਬਾਲ ਮਜ਼ਦੂਰੀ ਨੂੰ ਰੋਕਣ ਲਈ ਜੀਵਨਜੋਤ ਪ੍ਰੋਜੈਕਟ 2.0 ਅਧੀਨ ਅਮਲੋਹ ਵਿਖੇ ਕੀਤੀ ਗਈ ਚੈਕਿੰਗ
Ad Position 24