19-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-10-2025

ਵਿਸ਼ਵ 'ਵਰਸਿਟੀ 'ਚ ਕੌਮੀ ਕਾਰਜਸ਼ਾਲਾ 'ਚ ਐਡ. ਹਰਜਿੰਦਰ ਸਿੰਘ ਧਾਮੀ ਮੁੱਖ ਮਹਿਮਾਨ ਵਜੋਂ ਹੋਏ ਸ਼ਾਮਿਲ

Ad Position 21
No active advertisement
ਅਜੀਤ ਡੈਸਕ 17-10-2025
ਫ਼ਤਹਿਗੜ੍ਹ ਸਾਹਿਬ, 16 ਅਕਤੂਬਰ (ਬਲਜਿੰਦਰ ਸਿੰਘ)-ਸ੍ਰੀ ਗੁਰੂ ਗ੍ਰੰਥ ਸਾਹਿਬ ਵਿਸ਼ਵ ਯੂਨੀਵਰਸਿਟੀ ਵਿਖੇ ਚੱਲ ਰਹੀ ਕੌਮੀ ਕਾਰਜਸ਼ਾਲਾ ਦੇ ਚੌਥੇ ਦਿਨ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਮੁੱਖ ਮਹਿਮਾਨ ਵਜੋਂ ਸ਼ਾਮਿਲ ਹੋਏ | ਉਨ੍ਹਾਂ ਆਖਿਆ ਕਿ ਅੱਜ ਕੌਮ ਨੂੰ ਦਰਪੇਸ਼ ਚੁਣੌਤੀਆਂ ਦੇ ਟਾਕਰੇ ਲਈ ਅਜਿਹੀਆਂ ਕਾਰਜਸ਼ਾਲਾਵਾਂ ਬੇਹੱਦ ਜ਼ਰੂਰੀ ਹਨ ਜਿੱਥੇ ਗੁਰਬਾਣੀ ਦੀ ਵਿਆਖਿਆ, ਗੁਰ ਇਤਿਹਾਸ ਦੀ ਇਤਿਹਾਸਕਾਰੀ, ਪੇਸ਼ਕਾਰੀ ਦੇ ਸਰੂਪ, ਬਣਤਰ ਅਤੇ ਮਹੱਤਵ ਉੱਪਰ ਡੂੰਘੀ ਵਿਚਾਰ ਚਰਚਾ ਕੀਤੀ ਜਾਵੇ | ਉਨ੍ਹਾਂ ਆਖਿਆ ਕਿ ਖ਼ਾਲਸਾ ਪੰਥ ਨੂੰ ਵਿਸ਼ਵ ਯੂਨੀਵਰਸਿਟੀ ਤੋਂ ਵੱਡੀਆਂ ਉਮੀਦਾਂ ਹਨ | ਇਸ ਮੌਕੇ ਸੈਸ਼ਨ ਦੀ ਪ੍ਰਧਾਨਗੀ ਕਰਦਿਆਂ ਉਪ ਕੁਲਪਤੀ ਪ੍ਰੋਫੈਸਰ ਪਰਿਤ ਪਾਲ ਸਿੰਘ ਨੇ ਦੱਸਿਆ ਕਿ ਪਿਛਲੇ ਦਿਨਾਂ ਦੌਰਾਨ ਸਿੱਖ ਪੰਥ ਤੇ ਅਕਾਦਮਿਕ ਜਗਤ ਦੀਆਂ ਨਾਮਵਰ ਵਿਦਵਾਨ ਸ਼ਖ਼ਸੀਅਤਾਂ ਨੇ ਇਸ ਕਾਰਜਸ਼ਾਲਾ ਵਿਚ ਵੱਖ-ਵੱਖ ਯੂਨੀਵਰਸਿਟੀਆਂ ਅਤੇ ਕਾਲਜਾਂ ਤੋਂ ਪਹੁੰਚੇ ਹੋਏ ਡੈਲੀਗੇਟਾਂ ਨਾਲ ਵਿਚਾਰ ਵਟਾਂਦਰੇ ਕੀਤੇ ਹਨ | ਉਨ੍ਹਾਂ ਆਖਿਆ ਕਿ ਅਕਾਦਮਿਕ ਸਿਲੇਬਸ ਤੋਂ ਇਲਾਵਾ ਪ੍ਰਾਈਵੇਟ ਪ੍ਰਕਾਸ਼ਕਾਂ ਵਲੋਂ ਛਾਪੀਆਂ ਜਾ ਰਹੀਆਂ ਕਿਤਾਬਾਂ, ਪਿ੍ੰਟ ਤੇ ਟੈਲੀਵਿਜ਼ਨ ਮੀਡੀਆ ਤੇ ਆਨਲਾਈਨ ਮਾਧਿਅਮ ਰਾਹੀਂ ਗੁਰਬਾਣੀ ਅਤੇ ਗੁਰ ਇਤਿਹਾਸ ਵਿਚ ਪਾਏ ਜਾ ਰਹੇ ਰਲੇਵੇਂ ਨੂੰ ਰੋਕਣਾ ਇਸ ਕਾਰਜਸ਼ਾਲਾ ਦਾ ਮੁੱਖ ਮਨੋਰਥ ਹੈ | ਡੀਨ ਅਕਾਦਮਿਕ ਮਾਮਲੇ ਪ੍ਰੋਫੈਸਰ ਸੁਖਵਿੰਦਰ ਸਿੰਘ ਬਿਲਿੰਗ ਨੇ ਮਹਿਮਾਨਾਂ ਦਾ ਸਵਾਗਤ ਕਰਦਿਆਂ ਇਸ ਵਰ੍ਹੇ ਯੂਨੀਵਰਸਿਟੀ ਵਲੋਂ ਗੁਰਬਾਣੀ ਅਤੇ ਗੁਰ ਇਤਿਹਾਸ ਦੇ ਸਬੰਧ ਵਿਚ ਉਲੀਕੇ ਸਮਾਗਮਾਂ ਦਾ ਵੇਰਵੇ ਸਾਂਝੇ ਕੀਤੇ | ਟਰੱਸਟ ਮੈਂਬਰ ਐਡਵੋਕੇਟ ਅਮਰਦੀਪ ਸਿੰਘ ਧਾਰਨੀ ਨੇ ਇਸ ਕਾਰਜਸ਼ਾਲਾ ਲਈ ਯੂਨੀਵਰਸਿਟੀ ਨੂੰ ਮੁਬਾਰਕਬਾਦ ਦਿੰਦਿਆਂ ਆਖਿਆ ਕਿ ਅਜਿਹੇ ਕਾਰਜ ਯੂਨੀਵਰਸਿਟੀ ਦਾ ਮੁੱਢਲਾ ਫ਼ਰਜ਼ ਹਨ | ਕਾਰਜਸ਼ਾਲਾ ਦੇ ਕਨਵੀਨਰ ਡਾ ਹਰਦੇਵ ਸਿੰਘ ਡੀਨ ਫੈਕਲਟੀ ਆਫ਼ ਸ੍ਰੀ ਗੁਰੂ ਗ੍ਰੰਥ ਸਾਹਿਬ ਸਟੱਡੀਜ਼ ਨੇ ਦੱਸਿਆ ਕਿ ਅਧਿਆਪਕ ਤੇ ਖੋਜਾਰਥੀ ਡੈਲੀਗੇਟਸ ਵਲੋਂ ਵਿਦਵਾਨ ਵਕਤਿਆਂ ਨਾਲ ਕੀਤਾ ਜਾ ਰਿਹਾ ਸੰਵਾਦ ਅਤੇ ਸਿੱਖੀਆਂ ਜਾ ਰਹੀਆਂ ਸਿਧਾਂਤਕ ਅਤੇ ਵਿਹਾਰਕ ਜੁਗਤਾਂ ਬੇਹੱਦ ਮਹੱਤਵਪੂਰਨ ਹਨ | ਕੋਆਰਡੀਨੇਟਰ ਰਮਨਦੀਪ ਕੌਰ ਇੰਚਾਰਜ ਰਾਜਨੀਤੀ ਸ਼ਾਸਤਰ ਵਿਭਾਗ ਨੇ ਪਹੁੰਚੇ ਵਿਦਵਾਨਾਂ ਤੇ ਮਹਿਮਾਨਾਂ ਦਾ ਧੰਨਵਾਦ ਕੀਤਾ | ਅੱਜ ਦੇ ਵੱਖ-ਵੱਖ ਸੈਸ਼ਨਾਂ ਦੌਰਾਨ ਪ੍ਰੋਫੈਸਰ ਸੁਰਜੀਤ ਸਿੰਘ ਨਾਰੰਗ ਰਾਜਨੀਤੀ ਸ਼ਾਸਤਰ ਵਿਭਾਗ, ਪੱਤਰਕਾਰ ਹਰਪ੍ਰੀਤ ਸਿੰਘ ਕਾਹਲੋਂ, ਡਾ ਕਿਰਨਦੀਪ ਕੌਰ ਐਸੋਸੀਏਟ ਪ੍ਰੋਫੈਸਰ ਧਰਮ ਅਧਿਐਨ ਵਿਭਾਗ ਅਤੇ ਡਾ ਅੰਕਦੀਪ ਕੌਰ ਅਟਵਾਲ ਮੁਖੀ ਅੰਗਰੇਜ਼ੀ ਵਿਭਾਗ ਨੇ ਵਿਚਾਰ ਵਟਾਂਦਰੇ ਕੀਤੇ | ਇਸ ਮੌਕੇ 'ਤੇ ਸ਼੍ਰੋਮਣੀ ਕਮੇਟੀ ਮੈਂਬਰ ਅਵਤਾਰ ਸਿੰਘ ਰਿਆ, ਰਘੁਬੀਰ ਸਿੰਘ ਸਹਾਰਨਮਾਜਰਾ ਤੇ ਰਵਿੰਦਰ ਸਿੰਘ ਖ਼ਾਲਸਾ ਮੈਂਬਰਾਨ ਸ਼੍ਰੋਮਣੀ ਕਮੇਟੀ ਅਤੇ ਰਣਜੀਤ ਸਿੰਘ ਮੈਨੇਜਰ ਗੁਰਦੁਆਰਾ ਸ੍ਰੀ ਫ਼ਤਹਿਗੜ੍ਹ ਸਾਹਿਬ ਤੋਂ ਇਲਾਵਾ ਵੱਖ-ਵੱਖ ਵਿਭਾਗਾਂ ਦੇ ਮੁਖੀ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਵਾਤਾਵਰਨ ਦੀ ਸਾਂਭ ਸੰਭਾਲ ਲਈ ਸਾਨੂੰ ਗ੍ਰੀਨ ਦੀਵਾਲੀ ਮਨਾਉਣ ਲਈ ਅੱਗੇ ਆਉਣ ਦੀ ਲੋੜ-ਡਾ. ਗੁਰਸ਼ਰਨ ਸਿੰਘ ਅਗਲੀ ਖ਼ਬਰ ਪ੍ਰਾਪਰਟੀ ਟੈਕਸ ਡਿਫਾਲਟਰਾਂ 'ਤੇ ਨਗਰ ਕੌਂਸਲ ਗੋਬਿੰਦਗੜ੍ਹ ਹੋਇਆ ਸਖ਼ਤ
Ad Position 24