19-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-10-2025

ਪਰਾਲੀ ਦੀ ਰਹਿੰਦ ਖੂੰਹਦ ਨੂੰ ਅੱਗ ਲਗਾਉਣ ਵਾਲੀ ਜ਼ਮੀਨ ਦੀ ਮਾਲਕਣ ਨਾਮਜ਼ਦ

Ad Position 21
No active advertisement
ਅਜੀਤ ਡੈਸਕ 17-10-2025
ਖਮਾਣੋਂ, 16 ਅਕਤੂਬਰ (ਮਨਮੋਹਣ ਸਿੰਘ ਕਲੇਰ)- ਖੇੜੀ ਨੌਧ ਸਿੰਘ ਪੁਲਿਸ ਨੇ ਪਰਾਲੀ ਦੀ ਰਹਿੰਦ ਖੂੰਹਦ ਨੂੰ ਅੱਗ ਲਗਾਉਣ ਵਾਲੀ ਜ਼ਮੀਨ ਦੀ ਮਾਲਕਣ ਮਹਿਲਾ ਖ਼ਿਲਾਫ਼ ਮੁਕੱਦਮਾ ਦਰਜ ਕਰਕੇ ਉਸ ਨੂੰ ਮੁਕੱਦਮੇ 'ਚ ਨਾਮਜ਼ਦ ਕੀਤਾ ਹੈ | ਜਾਣਕਾਰੀ ਮੁਤਾਬਿਕ ਸਹਾਇਕ ਥਾਣੇਦਾਰ ਲਖਵੀਰ ਸਿੰਘ ਜਦੋਂ ਦੌਰਾਨ ਗਸ਼ਤ ਸਮੇਤ ਪੁਲਿਸ ਪਾਰਟੀ ਬਡਲਾ ਚੌਕ ਵਿਖੇ ਮੌਜੂਦ ਸਨ ਤਾਂ ਵਕਤ ਕਰੀਬ ਸਾਢੇ ਪੰਜ ਵਜੇ ਸ਼ਾਮ ਨੂੰ ਜਸਵੀਰ ਸਿੰਘ ਜੇ.ਈ., ਪੀ.ਐਸ.ਪੀ.ਸੀ.ਐਲ. ਨੇ ਮੋਬਾਈਲ ਤੇ ਇਤਲਾਹ ਦਿੱਤੀ ਕਿ ਪਿੰਡ ਦਮਹੇੜੀ ਵਿਖੇ ਪਰਾਲੀ ਦੀ ਰਹਿੰਦ ਖੂੰਹਦ ਨੂੰ ਅੱਗ ਲਗਾਈ ਹੋਈ ਹੈ | ਜਦੋਂ ਉਕਤ ਅਧਿਕਾਰੀ ਆਪਣੇ ਸਾਥੀਆਂ ਦੀ ਮਦਦ ਨਾਲ ਮੌਕੇ 'ਤੇ ਪੁੱਜੇ ਤਾਂ ਉਨ੍ਹਾਂ ਲੋਕੇਸ਼ਨ ਸੰਬੰਧੀ ਪਟਵਾਰੀ ਪਿ੍ਤਪਾਲ ਨੂੰ ਪੱੁਛਿਆ ਗਿਆ ਤਾਂ ਉਨ੍ਹਾਂ ਜ਼ਮੀਨ ਦੀ ਮਲਕੀਅਤ ਪਰਮਜੀਤ ਕੌਰ ਵਾਸੀ ਪਿੰਡ ਥਾਣਾ ਖੇੜੀ ਨੌਧ ਜ਼ਿਲ੍ਹਾ ਫ਼ਤਹਿਗੜ੍ਹ ਸਾਹਿਬ ਦੱਸਿਆ | ਪੁਲਿਸ ਨੇ ਉਕਤ ਮਹਿਲਾ ਖ਼ਿਲਾਫ਼ ਧਾਰਾ 223 ਬੀ.ਐਨ.ਐਸ. ਤਹਿਤ ਮੁਕੱਦਮਾ ਦਰਜ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ |
Ad Position 22
No active advertisement
ਪਿਛਲੀ ਖ਼ਬਰ ਗੁਰੂ ਨਾਨਕ ਕਾਲਜ ਆਫ਼ ਐਜੂਕੇਸ਼ਨ ਫ਼ਾਰ ਵੁਮੈਨ 'ਚ ਕਰਵਾਇਆ ਏਡਜ਼ ਜਾਗਰੂਕਤਾ ਸੰਬੰਧੀ ਸੈਮੀਨਾਰ ਅਗਲੀ ਖ਼ਬਰ ਪੰਜਾਬ ਰਾਜ ਖੇਤੀਬਾੜੀ ਸਰਕਾਰੀ ਸਭਾਵਾਂ ਯੂਨੀਅਨ ਨੇ ਉਪ ਰਜਿਸਟਰਾਰ ਨੂੰ ਦਿੱਤਾ ਮੰਗ ਪੱਤਰ
Ad Position 24