19-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-10-2025

ਹੜ੍ਹ ਪ੍ਰਭਾਵਿਤ ਇਲਾਕਿਆਂ 'ਚੋਂ ਪਾਣੀ ਬਾਹਰ ਕੱਢਣ ਲਈ ਸੰਤ ਰਾਮਪਾਲ ਜੀ ਵਲੋਂ 4000 ਫੁੱਟ ਪਾਈਪ ਅਤੇ ਮੋਟਰਾਂ ਭੇਜੀਆਂ

Ad Position 21
No active advertisement
ਅਜੀਤ ਡੈਸਕ 17-10-2025
ਖਮਾਣੋਂ, 16 ਅਕਤੂਬਰ (ਜੋਗਿੰਦਰ ਪਾਲ)-ਪਿਛਲੇ ਦਿਨਾਂ ਵਿਚ ਪੰਜਾਬ ਦੇ ਵੱਖ-ਵੱਖ ਜ਼ਿਲਿ੍ਹਆਂ ਵਿਚ ਹੜ੍ਹਾਂ ਨਾਲ ਬਹੁਤ ਸਾਰੇ ਪਿੰਡਾਂ ਦੀ ਸਥਿਤੀ ਅਤੇ ਹਾਲਾਤ ਅਤਿ ਤਰਸਯੋਗ ਹੋ ਗਏ ਹਨ | ਹਾਲੇ ਵੀ ਬਹੁਤ ਸਾਰੇ ਇਲਾਕਿਆਂ ਵਿਚ ਲੋਕਾਂ ਦੇ ਘਰਾਂ ਅਤੇ ਖੇਤਾਂ ਵਿਚ ਪਾਣੀ ਭਰਿਆ ਹੋਇਆ ਹੈ | ਇਸ ਗੰਭੀਰ ਸਥਿਤੀ ਨੂੰ ਵੇਖਦੇ ਹੋਏ ਸੰਤ ਰਾਮਪਾਲ ਜੀ ਮਹਾਰਾਜ ਵਲੋਂ ਮਨੁੱਖਤਾ ਦੇ ਹਿੱਤ ਵਿਚ ਵੱਡਾ ਕਦਮ ਚੁੱਕਿਆ ਹੈ | ਸੰਤ ਰਾਮਪਾਲ ਜੀ ਮਹਾਰਾਜ ਵਲੋਂ ਸਤਲੋਕ ਆਸ਼ਰਮ ਖਮਾਣੋਂ ਤੋਂ ਅੰਮਿ੍ਤਸਰ ਜ਼ਿਲ੍ਹੇ ਦੇ ਹੜ੍ਹ ਨਾਲ ਪ੍ਰਭਾਵਿਤ ਪਿੰਡਾਂ 'ਚੋਂ ਪਾਣੀ ਬਾਹਰ ਕੱਢਣ ਲਈ 4000 ਫੁੱਟ ਤੋਂ ਵਧੇਰੇ ਪਾਈਪਾਂ, ਵੱਡੀਆਂ ਮੋਟਰਾਂ, ਤਾਰਾਂ ਅਤੇ ਹੋਰ ਜ਼ਰੂਰੀ ਉਪਕਰਨਾਂ ਦੀਆਂ ਕਈ ਗੱਡੀਆਂ ਭੇਜੀਆਂ ਗਈਆਂ ਅਤੇ ਇਹ ਸਾਰੀ ਸਹਾਇਤਾ ਅੰਨਪੂਰਨਾ ਮੁਹਿੰਮ ਸੇਵਾ ਦੇ ਤਹਿਤ ਤੌਰ 'ਤੇ ਪ੍ਰਦਾਨ ਕੀਤੀ ਜਾ ਰਹੀ ਹੈ | ਸਥਾਨਕ ਲੋਕਾਂ ਨੂੰ ਕੋਈ ਵੀ ਸਮਾਨ ਜਾਂ ਉਪਕਰਨ ਲਿਆਉਣ ਦੀ ਲੋੜ ਨਹੀਂ ਪਵੇਗੀ | ਸਤਲੋਕ ਆਸ਼ਰਮ ਦੇ ਸੇਵਾਦਾਰਾਂ ਨੇ ਦੱਸਿਆ ਕਿ ਸੰਤ ਰਾਮਪਾਲ ਜੀ ਮਹਾਰਾਜ ਦੇ ਨਿਰਦੇਸ਼ ਹਨ ਕਿ ਕਿਸਾਨਾਂ ਦੀ ਹਰ ਸੰਭਵ ਮਦਦ ਕਰਦੇ ਹੋਏ ਕਣਕ ਦੀ ਫ਼ਸਲ ਦੀ ਬਿਜਾਈ ਲਈ ਹਰ ਸੰਭਵ ਸਹਾਇਤਾ ਦਿੱਤੀ ਜਾਵੇ | ਇਸੇ ਪੇ੍ਰਰਨਾ ਨਾਲ ਸੇਵਾਦਾਰਾਂ ਵਲੋਂ ਪ੍ਰਭਾਵਿਤ ਖੇਤਰਾਂ ਦੇ ਘਰਾਂ ਅਤੇ ਖੇਤਾਂ ਵਿਚੋਂ ਹੜ੍ਹਾਂ ਦਾ ਪਾਣੀ ਬਾਹਰ ਕੱਢ ਕੇ ਉਨ੍ਹਾਂ ਨੂੰ ਖੇਤੀਯੋਗ ਬਣਾਉਣ ਦੀ ਮੁਹਿੰਮ ਚਲਾਈ ਗਈ ਹੈ | ਇਸ ਤੋਂ ਪਹਿਲਾਂ ਵੀ ਹੜ੍ਹ ਪੀੜਤਾਂ ਲਈ ਰਾਹਤ ਸਮੱਗਰੀ ਲਗਾਤਾਰ ਘਰ-ਘਰ ਪਹੁੰਚਾਈ ਜਾ ਰਹੀ ਹੈ ਅਤੇ ਇਹ ਸੇਵਾ ਨਿਰੰਤਰ ਚੱਲਦੀ ਰਹੇਗੀ ਜਦ ਤੱਕ ਹੜ੍ਹ ਪ੍ਰਭਾਵਿਤ ਇਲਾਕਿਆਂ ਵਿਚ ਲੋਕਾਂ ਦੀ ਜ਼ਿੰਦਗੀ ਦੁਬਾਰਾ ਪਹਿਲਾਂ ਵਾਂਗ ਨਹੀਂ ਹੋ ਜਾਂਦੀ |
Ad Position 22
No active advertisement
ਪਿਛਲੀ ਖ਼ਬਰ ਲਖਵੀਰ ਸਿੰਘ ਨੂੰ ਟੈਕਨੀਕਲ ਸਰਵਿਸ ਯੂਨੀਅਨ ਦੇ ਦਫ਼ਤਰ ਸਕੱਤਰ ਨਿਯੁਕਤ ਹੋਣ 'ਤੇ ਕੀਤਾ ਸਨਮਾਨਿਤ ਅਗਲੀ ਖ਼ਬਰ ਨਿਰਮਲ ਸਿੰਘ ਮੰਡ ਸਾਥੀਆਂ ਸਮੇਤ ਭਾਰਤੀ ਕਿਸਾਨ ਯੂਨੀਅਨ ਕਾਦੀਆਂ ਵਿਚ ਹੋਏ ਸ਼ਾਮਿਲ <br/>
Ad Position 24