19-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-10-2025

ਮਾਤਾ ਗੁਜਰੀ ਕਾਲਜ ਦੇ ਬਾਟਨੀ ਤੇ ਵਾਤਾਵਰਨ ਵਿਗਿਆਨ ਵਿਭਾਗ ਵਲੋਂ ਵਿੱਦਿਅਕ ਦੌਰਾ

Ad Position 21
No active advertisement
ਅਜੀਤ ਡੈਸਕ 17-10-2025
ਫ਼ਤਹਿਗੜ੍ਹ ਸਾਹਿਬ, 16 ਅਕਤੂਬਰ (ਬਲਜਿੰਦਰ ਸਿੰਘ)-ਮਾਤਾ ਗੁਜਰੀ ਕਾਲਜ ਦੇ ਬਾਟਨੀ ਅਤੇ ਵਾਤਾਵਰਨ ਵਿਗਿਆਨ ਵਿਭਾਗ ਵਲੋਂ ਆਪਣੇ ਵਿਦਿਆਰਥੀਆਂ ਨੂੰ ਸ਼ਿਮਲਾ ਵਿਖੇ ਵਿੱਦਿਅਕ ਦੌਰਾ ਕਰਵਾਇਆ ਗਿਆ ਜਿਸ ਵਿਚ ਬੀ.ਐਸ.ਸੀ. ਮੈਡੀਕਲ ਅਤੇ ਐਮ.ਐਸ.ਸੀ. ਬਾਟਨੀ ਦੇ 30 ਵਿਦਿਆਰਥੀਆਂ ਨੇ ਹਿੱਸਾ ਲਿਆ | ਇਸ ਦੌਰਾਨ ਵਿਦਿਆਰਥੀਆਂ ਵਲੋਂ ਸ਼ਿਮਲਾ ਦੀਆਂ ਪ੍ਰਸਿੱਧ ਥਾਵਾਂ ਜਿਵੇਂ ਇੰਡੀਅਨ ਇੰਸਟੀਚਿਊਟ ਆਫ਼ ਐਡਵਾਂਸਡ ਸਟੱਡੀ, ਦ ਰਿਜ ਅਤੇ ਮਾਲ ਰੋਡ ਆਦਿ ਇਲਾਕਿਆਂ ਦਾ ਦੌਰਾ ਵੀ ਕੀਤਾ ਗਿਆ | ਕਾਲਜ ਦੇ ਡਾਇਰੈਕਟਰ ਪਿ੍ੰਸੀਪਲ ਡਾ. ਕਸ਼ਮੀਰ ਸਿੰਘ ਨੇ ਕਿਹਾ ਕਿ ਅਜਿਹੇ ਵਿੱਦਿਅਕ ਦੌਰੇ ਵਿਦਿਆਰਥੀਆਂ ਲਈ ਬਹੁਤ ਮਹੱਤਵਪੂਰਨ ਹੁੰਦੇ ਹਨ ਕਿਉਂਕਿ ਇਹ ਕਿਤਾਬੀ ਗਿਆਨ ਦੇ ਨਾਲ-ਨਾਲ ਵਿਦਿਆਰਥੀਆਂ ਦੇ ਵਿਹਾਰਕ ਗਿਆਨ ਵਿਚ ਵੀ ਵਾਧਾ ਕਰਦੇ ਹਨ | ਬਾਟਨੀ ਤੇ ਵਾਤਾਵਰਨ ਵਿਭਾਗ ਦੇ ਮੁਖੀ ਡਾ. ਲਵਨੀਤ ਕੌਰ ਨੇ ਕਿਹਾ ਕਿ ਇਸ ਦੌਰੇ ਦਾ ਮੁੱਖ ਉਦੇਸ਼ ਵਿਦਿਆਰਥੀਆਂ ਨੂੰ ਪੌਦਿਆਂ ਸੰਬੰਧੀ ਵਿਹਾਰਕ ਗਿਆਨ ਪ੍ਰਦਾਨ ਕਰਨਾ ਅਤੇ ਇਲਾਕੇ ਦੀਆਂ ਬਨਸਪਤੀਆਂ ਤੋਂ ਜਾਣੂ ਕਰਵਾਉਣਾ ਸੀ | ਇਸ ਦੌਰੇ ਦੌਰਾਨ ਡਾ. ਵਿਜੇ, ਡਾ. ਪ੍ਰਦੀਪ ਕੁਮਾਰ ਅਤੇ ਪ੍ਰੋ. ਅਨਮੋਲ ਨੇ ਵਿਦਿਆਰਥੀਆਂ ਦਾ ਮਾਰਗਦਰਸ਼ਨ ਕੀਤਾ |
Ad Position 22
No active advertisement
ਪਿਛਲੀ ਖ਼ਬਰ ਮੱਛੀ ਪਾਲਣ ਦੇ ਸਕੱਤਰ ਅਭਿਲਕਸ਼ ਲਿੱਖੀ ਵਲੋਂ ਦੌਲਤਪੁਰ ਵਿਖੇ ਆਰ.ਏ.ਐਸ. ਯੂਨਿਟ ਦਾ ਦੌਰਾ ਅਗਲੀ ਖ਼ਬਰ ਲਖਵੀਰ ਸਿੰਘ ਨੂੰ ਟੈਕਨੀਕਲ ਸਰਵਿਸ ਯੂਨੀਅਨ ਦੇ ਦਫ਼ਤਰ ਸਕੱਤਰ ਨਿਯੁਕਤ ਹੋਣ 'ਤੇ ਕੀਤਾ ਸਨਮਾਨਿਤ
Ad Position 24