19-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-10-2025

ਕੌਂਸਲਰ ਜਸਵਿੰਦਰ ਸਿੰਘ ਨੇ ਸਪਲਾਈ ਦੇ ਪਾਈਪ ਪਾਉਣ ਦੀ ਕਰਵਾਈ ਸ਼ੁਰੂਆਤ

Ad Position 21
No active advertisement
ਅਜੀਤ ਡੈਸਕ 17-10-2025
ਅਮਲੋਹ, 16 ਅਕਤੂਬਰ (ਕੇਵਲ ਸਿੰਘ)-ਅੱਜ ਅਮਲੋਹ ਸ਼ਹਿਰ ਦੇ ਵਾਰਡ ਨੰ. 13 ਵਿਖੇ ਕੌਂਸਲਰ ਜਸਵਿੰਦਰ ਸਿੰਘ ਬਿੰਦਰ ਵਲੋਂ ਵਾਟਰ ਸਪਲਾਈ ਦੇ ਪਾਈਪ ਪਾਉਣ ਦੇ ਕੰਮ ਦੀ ਸ਼ੁਰੂਆਤ ਕਰਵਾਈ ਗਈ | ਇਸ ਮੌਕੇ 'ਤੇ ਵਾਰਡ ਵਾਸੀਆਂ ਵਲੋਂ ਵਿਸ਼ੇਸ਼ ਧੰਨਵਾਦ ਵੀ ਕੀਤਾ ਗਿਆ | ਇਸ ਮੌਕੇ ਕੌਂਸਲਰ ਜਸਵਿੰਦਰ ਸਿੰਘ ਨੇ ਕਿਹਾ ਕਿ ਮੇਰਾ ਮਕਸਦ ਵਾਰਡ ਦਾ ਵਿਕਾਸ ਕਰਵਾਉਣਾ ਹੈ, ਜਿਸ ਲਈ ਆਉਣ ਵਾਲੇ ਸਮੇਂ ਵਿਚ ਵੀ ਵਾਰਡ ਦੇ ਕੰਮਾਂ ਨੂੰ ਪਹਿਲ ਕੀਤੀ ਜਾਵੇਗੀ | ਉੱਥੇ ਹੀ ਅੱਜ ਵਾਰਡ ਵਿਚ ਵਾਟਰ ਸਪਲਾਈ ਦੇ ਪਾਈਪ ਪਾਉਣ ਦੇ ਕੰਮ ਦੀ ਸ਼ੁਰੂਆਤ ਕਰਵਾਈ ਗਈ ਹੈ ਅਤੇ ਆਉਣ ਵਾਲੇ ਸਮੇਂ ਵਿਚ ਹੋਰ ਕੰਮ ਵੀ ਸ਼ੁਰੂ ਕੀਤੇ ਜਾਣਗੇ | ਉਨ੍ਹਾਂ ਕਿਹਾ ਕਿ ਜਿੱਥੇ ਵਿਕਾਸ ਲਈ ਯਤਨ ਜਾਰੀ ਹਨ, ਉੱਥੇ ਹੀ ਜੇਕਰ ਵਾਰਡ ਦੇ ਲੋਕਾਂ ਨੂੰ ਕੋਈ ਮੁਸ਼ਕਿਲ ਆਉਂਦੀ ਹੈ ਤਾਂ ਉਸ ਦਾ ਹੱਲ ਪਹਿਲ ਦੇ ਆਧਾਰ 'ਤੇ ਕੀਤਾ ਜਾਵੇਗਾ | ਇਸ ਮੌਕੇ 'ਤੇ ਚੇਅਰਮੈਨ ਬਲਜਿੰਦਰ ਸਿੰਘ ਘੁਕਰੀ, ਕਿਰਪਾਲ ਸਿੰਘ, ਸੁਖਵਿੰਦਰ ਸਿੰਘ, ਗੋਪੀ, ਪਿ੍ੰਸ ਅਤੇ ਵਾਰਡ ਵਾਸੀ ਮੌਜੂਦ ਸਨ |
Ad Position 22
No active advertisement
ਪਿਛਲੀ ਖ਼ਬਰ ਵਿਧਾਇਕ ਹੈਪੀ ਨੇ 19.94 ਕਰੋੜ ਨਾਲ ਬਣਨ ਵਾਲੀਆਂ ਲਿੰਕ ਸੜਕਾਂ ਦੇ ਨਿਰਮਾਣ ਕਾਰਜ ਸ਼ੁਰੂ ਕਰਵਾਏ ਅਗਲੀ ਖ਼ਬਰ ਮੱਛੀ ਪਾਲਣ ਦੇ ਸਕੱਤਰ ਅਭਿਲਕਸ਼ ਲਿੱਖੀ ਵਲੋਂ ਦੌਲਤਪੁਰ ਵਿਖੇ ਆਰ.ਏ.ਐਸ. ਯੂਨਿਟ ਦਾ ਦੌਰਾ
Ad Position 24