19-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-10-2025

ਵਿਧਾਇਕ ਹੈਪੀ ਨੇ 19.94 ਕਰੋੜ ਨਾਲ ਬਣਨ ਵਾਲੀਆਂ ਲਿੰਕ ਸੜਕਾਂ ਦੇ ਨਿਰਮਾਣ ਕਾਰਜ ਸ਼ੁਰੂ ਕਰਵਾਏ

Ad Position 21
No active advertisement
ਅਜੀਤ ਡੈਸਕ 17-10-2025
ਬਸੀ ਪਠਾਣਾਂ, 16 ਅਕਤੂਬਰ (ਐਚ.ਐਸ.ਗੌਤਮ)-ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ ਨਿਰਦੇਸ਼ਾਂ ਹੇਠ ਵਿਧਾਇਕ ਰੁਪਿੰਦਰ ਸਿੰਘ ਹੈਪੀ ਵਲੋਂ ਹਲਕਾ ਬਸੀ ਪਠਾਣਾਂ ਅਧੀਨ ਆਉਂਦੇ ਪਿੰਡਾਂ ਦੀਆਂ ਲਿੰਕ ਸੜਕਾਂ ਨੂੰ ਦਰੁਸਤ ਕਰਨ ਲਈ ਵਿਆਪਕ ਮੁਹਿੰਮ ਆਰੰਭ ਕਰਵਾਈ ਗਈ ਹੈ ਜਿਸ ਤਹਿਤ ਰੋਜ਼ਾਨਾ ਹੀ ਵੱਡੀ ਗਿਣਤੀ 'ਚ ਲਿੰਕ ਸੜਕਾਂ ਦੇ ਨਿਰਮਾਣ ਕਾਰਜਾਂ ਦੀ ਸ਼ੁਰੂਆਤ ਕੀਤੀ ਜਾ ਰਹੀ ਹੈ | ਵਿਧਾਇਕ ਰੁਪਿੰਦਰ ਸਿੰਘ ਹੈਪੀ ਨੇ ਬੀਤੇ ਦੋ ਦਿਨਾਂ ਦੌਰਾਨ ਲਗਭਗ 19.94 ਕਰੋੜ ਦੀ ਲਾਗਤ ਨਾਲ ਬਣਨ ਵਾਲੀਆਂ ਲਿੰਕ ਸੜਕਾਂ ਦੇ ਕਾਰਜਾਂ ਦੀ ਸ਼ੁਰੂਆਤ ਕੀਤੀ | ਵਿਧਾਇਕ ਹੈਪੀ ਨੇ ਬਸੀ ਖਰੜ ਤੋਂ ਕਮਾਲੀ, ਬਡਾਲੀ ਆਲਾ ਸਿੰਘ ਤੋਂ ਰੁਪਾਲਹੇੜੀ, ਪਮੋਰ ਤੋਂ ਦੋਬਾਲੀ, ਸਰਹਿੰਦ ਚੁੰਨੀ ਰੋਡ ਤੋਂ ਮੁਕਾਰੋਂਪੁਰ, ਚੁੰਨੀ ਤੋਂ ਸਾਂਪਲਾ, ਸਰਹਿੰਦ ਚੁੰਨੀ ਰੋਡ ਤੋਂ ਦੁਫੇੜਾ, ਪੀਰਜੈਨ ਤੋਂ ਕੋਟਲਾ ਫਾਜਿਲ, ਭਗਨਪੁਰ ਤੋਂ ਰੈਲੋਂ, ਕਸੁੰਭੜੀ ਤੋਂ ਗਦੇਰਾ, ਬਸੀ ਖਰੜ ਰੋਡ ਤੋਂ ਗੁਣੀਆ ਮਾਜਰੀ, ਬਸੀ ਖਰੜ ਤੋਂ ਭੰਗੂਆਂ, ਨੰਦਪੁਰ ਤੋਂ ਮੇਨ ਮਾਜਰੀ, ਸਰਹਿੰਦ ਚੁੰਨੀ ਰੋਡ ਤੋਂ ਮਹਿਮਦਪੁਰ, ਖੇੜੀ ਭਾਈਕੇ ਤੋਂ ਜੈ ਸਿੰਘ ਵਾਲਾ ਅਤੇ ਜੋਧਪੁਰ ਤੋਂ ਮਹੱਦੀਆਂ ਦੀਆਂ ਲਿੰਕ ਸੜਕਾਂ ਦੇ ਨਿਰਮਾਣ ਕਾਰਜ ਆਰੰਭ ਕਰਵਾਏ | ਵਿਧਾਇਕ ਹੈਪੀ ਨੇ ਕਿਹਾ ਕਿ ਨਵੰਬਰ ਦੌਰਾਨ ਸ੍ਰੀ ਗੁਰੂ ਤੇਗ ਬਹਾਦਰ ਜੀ ਦਾ 350 ਸਾਲਾ ਸ਼ਹੀਦੀ ਪੁਰਬ ਸ਼ਰਧਾ ਨਾਲ ਮਨਾਇਆ ਜਾਵੇਗਾ ਅਤੇ ਇਸ ਸੰਬੰਧ ਵਿਚ ਹੋਣ ਵਾਲੀ ਧਾਰਮਿਕ ਯਾਤਰਾ ਦੀ ਆਮਦ ਬਸੀ ਪਠਾਣਾਂ ਵਿਖੇ ਵੀ ਹੋਵੇਗੀ ਜਿਸ ਪ੍ਰਤੀ ਸ਼ਰਧਾਲੂਆਂ ਵਿਚ ਭਾਰੀ ਉਤਸ਼ਾਹ ਦੇਖਣ ਨੂੰ ਮਿਲ ਰਿਹਾ ਹੈ |
Ad Position 22
No active advertisement
ਪਿਛਲੀ ਖ਼ਬਰ ਸੰਤ ਨਾਮਦੇਵ ਕੰਨਿਆ ਮਹਾਂਵਿਦਿਆਲਾ ਵਿਖੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸ੍ਰੀ ਸੁਖਮਨੀ ਸਾਹਿਬ ਪਾਠ ਦੇ ਭੋਗ ਪਾਏ ਅਗਲੀ ਖ਼ਬਰ ਕੌਂਸਲਰ ਜਸਵਿੰਦਰ ਸਿੰਘ ਨੇ ਸਪਲਾਈ ਦੇ ਪਾਈਪ ਪਾਉਣ ਦੀ ਕਰਵਾਈ ਸ਼ੁਰੂਆਤ
Ad Position 24