19-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-10-2025

ਸੰਤ ਨਾਮਦੇਵ ਕੰਨਿਆ ਮਹਾਂਵਿਦਿਆਲਾ ਵਿਖੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸ੍ਰੀ ਸੁਖਮਨੀ ਸਾਹਿਬ ਪਾਠ ਦੇ ਭੋਗ ਪਾਏ

Ad Position 21
No active advertisement
ਅਜੀਤ ਡੈਸਕ 17-10-2025
ਬਸੀ ਪਠਾਣਾਂ, 16 ਅਕਤੂਬਰ (ਐਚ.ਐਸ.ਗੌਤਮ)-ਪਹਿਲੇ ਪਾਤਿਸ਼ਾਹ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸੰਤ ਨਾਮਦੇਵ ਕੰਨਿਆ ਮਹਾਂਵਿਦਿਆਲਾ ਬਸੀ ਪਠਾਣਾਂ ਵਿਖੇ ਅੱਜ ਇਕ ਪਵਿੱਤਰ ਅਤੇ ਸ਼ਰਧਾਮਈ ਸਮਾਗਮ ਕਰਵਾਇਆ ਗਿਆ | ਇਸ ਮੌਕੇ ਸਮੂਹ ਕਾਲਜ ਸਟਾਫ਼ ਤੇ ਵਿਦਿਆਰਥਣਾਂ ਵਲੋਂ ਸ੍ਰੀ ਸੁਖਮਨੀ ਸਾਹਿਬ ਪਾਠ ਦੇ ਜਾਪ ਕੀਤੇ ਗਏ | ਜਿਸ ਵਿਚ ਸਮੂਹ ਸਟਾਫ਼ ਅਤੇ ਵਿਦਿਆਰਥਣਾਂ ਨੇ ਪੂਰੀ ਸ਼ਰਧਾ ਨਾਲ ਹਿੱਸਾ ਲਿਆ | ਇਸ ਮੌਕੇ ਕਾਲਜ ਦੀ ਬਿਹਤਰੀ, ਵਿਦਿਆਰਥਣਾਂ ਦੀ ਤਰੱਕੀ ਅਤੇ ਸਮੁੱਚੀ ਚੜ੍ਹਦੀ ਕਲਾ ਲਈ ਅਰਦਾਸ ਵੀ ਕੀਤੀ ਗਈ | ਕਾਲਜ ਦੀ ਪਿ੍ੰਸੀਪਲ ਸੰਗੀਤਾ ਵਧਵਾ ਨੇ ਵਿਦਿਆਰਥਣਾਂ ਨੂੰ ਸੰਬੋਧਨ ਕਰਦਿਆਂ ਸ੍ਰੀ ਗੁਰੂ ਨਾਨਕ ਦੇਵ ਜੀ ਦੀਆਂ ਸਿੱਖਿਆਵਾਂ 'ਤੇ ਅਮਲ ਕਰਨ ਲਈ ਪ੍ਰੇਰਿਤ ਕੀਤਾ | ਉਨ੍ਹਾਂ ਗੁਰੂ ਜੀ ਦੇ ਸਮਾਜ ਸੁਧਾਰਕ ਕਾਰਜਾਂ ਅਤੇ ਜੀਵਨ ਬਾਰੇ ਵਿਸਥਾਰਪੂਰਵਕ ਜਾਣਕਾਰੀ ਸਾਂਝੀ ਕੀਤੀ | ਇਸ ਖ਼ਾਸ ਦਿਨ ਲਈ ਕਾਲਜ ਨੂੰ ਬਹੁਤ ਹੀ ਖ਼ੂਬਸੂਰਤ ਢੰਗ ਨਾਲ ਸਜਾਇਆ ਗਿਆ ਸੀ | ਅਰਦਾਸ ਸਮਾਪਤੀ ਉਪਰੰਤ ਅਤੁੱਟ ਲੰਗਰ ਦਾ ਪ੍ਰਬੰਧ ਕੀਤਾ ਗਿਆ, ਜਿਸ ਵਿਚ ਸਾਰੇ ਸਟਾਫ਼ ਅਤੇ ਵਿਦਿਆਰਥਣਾਂ ਨੇ ਪੂਰੇ ਸਹਿਰਦ ਭਾਵ ਨਾਲ ਲੰਗਰ ਛਕਿਆ | ਇਸ ਸਮੇਂ ਪਿ੍ੰਸੀਪਲ ਸਮੇਤ ਸਮੂਹ ਟੀਚਿੰਗ, ਨਾਨ-ਟੀਚਿੰਗ ਸਟਾਫ਼ ਮੈਂਬਰ ਅਤੇ ਵੱਡੀ ਗਿਣਤੀ ਵਿਚ ਵਿਦਿਆਰਥਣਾਂ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਰਾਣਾ ਹਸਪਤਾਲ ਨੇ 23 ਸਾਲਾਂ ਦੀ ਸੇਵਾ ਨੂੰ ਸ਼ਰਧਾ ਨਾਲ ਰਾਮ ਅੰਮਿ੍ਤਬਾਣੀ ਪਾਠ ਕਰ ਕੇ ਮਨਾਇਆ ਅਗਲੀ ਖ਼ਬਰ ਵਿਧਾਇਕ ਹੈਪੀ ਨੇ 19.94 ਕਰੋੜ ਨਾਲ ਬਣਨ ਵਾਲੀਆਂ ਲਿੰਕ ਸੜਕਾਂ ਦੇ ਨਿਰਮਾਣ ਕਾਰਜ ਸ਼ੁਰੂ ਕਰਵਾਏ
Ad Position 24