18-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-10-2025

ਸੈਕਰਡ ਹਾਰਟ ਸੀਨੀਅਰ ਸੈਕੰਡਰੀ ਸਕੂਲ ਦੀ ਵਿਦਿਆਰਥਣ ਪਰਨੀਤ ਕੌਰ ਨੇ ਜਿੱਤਿਆ ਕਾਂਸੀ ਦਾ ਤਗਮਾ

Ad Position 21
No active advertisement
ਅਜੀਤ ਡੈਸਕ 17-10-2025
ਮੰਡੀ ਗੋਬਿੰਦਗੜ੍ਹ, 16 ਅਕਤੂਬਰ (ਇਕਬਾਲਦੀਪ ਸੰਧੂ)-ਇੱਥੋਂ ਦੇ ਸੈਕਰਡ ਹਾਰਟ ਸੀਨੀਅਰ ਸੈਕੰਡਰੀ ਸਕੂਲ ਦੀ ਵਿਦਿਆਰਥਣ ਪਰਨੀਤ ਕੌਰ ਨੇ ਐਸ.ਜੀ.ਐਫ.ਆਈ. ਸੂਬਾਈ ਤੈਕਵਾਂਡੋ ਚੈਂਪੀਅਨਸ਼ਿਪ ਵਿਚ ਕਾਂਸੀ ਦਾ ਤਗਮਾ ਜਿੱਤ ਕੇ ਸਕੂਲ ਦਾ ਨਾਮ ਰੌਸ਼ਨ ਕੀਤਾ ਹੈ | ਲੁਧਿਆਣਾ ਵਿਚ ਆਯੋਜਿਤ ਕੀਤੀ ਗਈ ਚੈਂਪੀਅਨਸ਼ਿਪ ਵਿਚ ਸੂਬੇ ਭਰ ਤੋਂ ਖਿਡਾਰੀਆਂ ਨੇ ਆਪਣੀ ਖੇਡ ਪ੍ਰਤਿਭਾ ਦਾ ਸ਼ਾਨਦਾਰ ਪ੍ਰਦਰਸ਼ਨ ਕੀਤਾ ਜਦਕਿ ਅੰਡਰ-14 (32-35) ਕਿੱਲੋ ਭਾਰ ਸ਼੍ਰੇਣੀ ਵਿਚ ਪਰਨੀਤ ਕੌਰ ਨੇ ਇਹ ਮੁਕਾਮ ਹਾਸਿਲ ਕੀਤਾ ਹੈ | ਖਿਡਾਰੀਆਂ ਨੇ ਕੋਚ ਮਿਸ ਅਮਨਦੀਪ ਕੌਰ ਅਤੇ ਸਵਰਨ ਸਿੰਘ ਚੀਮਾ ਦੀ ਅਗਵਾਈ ਤੇ ਪ੍ਰੇਰਨਾ ਨਾਲ ਸਫਲਤਾ ਪ੍ਰਾਪਤ ਕੀਤੀ | ਇਸ ਮੌਕੇ ਪਿ੍ੰਸੀਪਲ ਦਿਵਿਆ ਮਹਿਤਾ ਨੇ ਪਰਨੀਤ ਕੌਰ ਨੂੰ ਇਸ ਸ਼ਾਨਦਾਰ ਉਪਲੱਬਧੀ ਲਈ ਵਧਾਈ ਦਿੱਤੀ ਅਤੇ ਵਿਦਿਆਰਥੀਆਂ ਨੂੰ ਖੇਡਾਂ ਵਿਚ ਸਰਗਰਮੀ ਨਾਲ ਭਾਗ ਲੈਣ ਲਈ ਪ੍ਰੇਰਿਤ ਕਰਦੇ ਹੋਏ ਕਿਹਾ ਕਿ ਅਨੁਸ਼ਾਸਨ, ਮਿਹਨਤ ਅਤੇ ਖੇਡ ਭਾਵਨਾ ਹੀ ਅਸਲ ਸਫਲਤਾ ਦੇ ਆਧਾਰ ਹਨ | ਮੈਨੇਜਿੰਗ ਡਾਇਰੈਕਟਰ ਜੇ.ਪੀ.ਐਸ. ਜੋਲੀ, ਡਿਪਟੀ ਮੈਨੇਜਿੰਗ ਡਾਇਰੈਕਟਰ ਸਤਿੰਦਰਜੀਤ ਜੋਲੀ ਅਤੇ ਪ੍ਰੈਜ਼ੀਡੈਂਟ ਮਿਸ ਨਵੇਰਾ ਜੋਲੀ ਨੇ ਵੀ ਪਰਨੀਤ ਕੌਰ ਨੂੰ ਵਧਾਈ ਦੇ ਨਾਲ ਭਵਿੱਖ ਲਈ ਸ਼ੁੱਭਕਾਮਨਾਵਾਂ ਦਿੱਤੀਆਂ |
Ad Position 22
No active advertisement
ਪਿਛਲੀ ਖ਼ਬਰ ਐਸ. ਡੀ. ਮਾਡਲ ਸਕੂਲ ਦੇ ਵਿਦਿਆਰਥੀਆਂ ਨੇ ਗ੍ਰੀਨ ਦੀਵਾਲੀ ਮਨਾਉਣ ਲਈ ਕੱਢੀ ਜਾਗਰੂਕਤਾ ਰੈਲੀ ਅਗਲੀ ਖ਼ਬਰ ਸ਼੍ਰੋਮਣੀ ਕਮੇਟੀ ਦੇ ਡਾਇਰੈਕਟੋਰੇਟ ਨੇ ਕਰਵਾਏ ਸਕੂਲਾਂ ਦੇ ਗਿਆਨ ਪ੍ਰਚੰਡ ਪ੍ਰਸ਼ਨੋਤਰੀ ਮੁਕਾਬਲੇ
Ad Position 24