18-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-10-2025

ਐਸ. ਡੀ. ਮਾਡਲ ਸਕੂਲ ਦੇ ਵਿਦਿਆਰਥੀਆਂ ਨੇ ਗ੍ਰੀਨ ਦੀਵਾਲੀ ਮਨਾਉਣ ਲਈ ਕੱਢੀ ਜਾਗਰੂਕਤਾ ਰੈਲੀ

Ad Position 21
No active advertisement
ਅਜੀਤ ਡੈਸਕ 17-10-2025
ਮੰਡੀ ਗੋਬਿੰਦਗੜ੍ਹ, 16 ਅਕਤੂਬਰ (ਇਕਬਾਲਦੀਪ ਸੰਧੂ)-ਦੀਵਾਲੀ ਦੇ ਸ਼ੁੱਭ ਤਿਉਹਾਰ ਨੂੰ ਮਨਾਉਣ ਲਈ ਐਸ.ਡੀ. ਮਾਡਲ ਸਕੂਲ ਦੇ ਵਿਦਿਆਰਥੀਆਂ ਨੇ ਈਕੋ ਕਲੱਬ ਦੇ ਸਹਿਯੋਗ ਨਾਲ ਗ੍ਰੀਨ ਦੀਵਾਲੀ ਮਨਾਉਣ ਲਈ ਇਕ ਜਾਗਰੂਕਤਾ ਰੈਲੀ ਦਾ ਆਯੋਜਨ ਕੀਤਾ | ਇਹ ਰੈਲੀ ਸਕੂਲ ਦੀ ਪਿ੍ੰਸੀਪਲ ਅਰਚਨਾ ਗੁਪਤਾ ਅਤੇ ਚੇਅਰਮੈਨ ਵਿਨੋਦ ਢੰਡ ਦੀ ਅਗਵਾਈ ਹੇਠ ਆਯੋਜਿਤ ਕੀਤੀ ਗਈ ਸੀ | ਜਿਸ ਦਾ ਗੋਲ ਮਾਰਕੀਟ ਵਿਖੇ ਗੋਬਿੰਦਗੜ੍ਹ ਦੁਕਾਨਦਾਰ ਐਸੋਸੀਏਸ਼ਨ ਦੇ ਪ੍ਰਧਾਨ ਕਮਲ ਨੇਤਰ ਸ਼ਰਮਾ, ਜਨਰਲ ਸਕੱਤਰ ਡਾ. ਅਮਿਤ ਸੰਦਲ ਅਤੇ ਨਰਿੰਦਰ ਭਾਟੀਆ ਨੇ ਸਵਾਗਤ ਕੀਤਾ | ਉਨ੍ਹਾਂ ਕਿਹਾ ਗ੍ਰੀਨ ਦੀਵਾਲੀ ਮਨਾਉਂਦੇ ਹੋਏ ਵਾਤਾਵਰਨ ਨੂੰ ਸਾਫ਼ ਅਤੇ ਹਰਿਆ ਭਰਿਆ ਰੱਖਣ ਲਈ ਰੁੱਖ ਲਗਾਉਣਾ ਵੀ ਜ਼ਰੂਰੀ ਹੈ | ਸਾਨੂੰ ਸਵਦੇਸ਼ੀ ਉਤਪਾਦਾਂ ਨੂੰ ਤਰਜੀਹ ਦੇਣੀ ਚਾਹੀਦੀ ਹੈ | ਇਸ ਮੌਕੇ ਰੈਲੀ ਦੌਰਾਨ ਸਕੂਲੀ ਬੱਚਿਆਂ ਨੇ ਬਾਜ਼ਾਰ ਵਿਚ ਦੁਕਾਨਦਾਰਾਂ ਨੂੰ ਬੂਟੇ ਅਤੇ ਹੱਥ ਨਾਲ ਬਣੇ ਦੀਵੇ ਭੇਟ ਕੀਤੇ, ਜਦਕਿ ਵੰਦਨਾ ਭਾਟੀਆ, ਉਪਾਸਨਾ, ਸ਼ਰਨਜੀਤ ਕੌਰ, ਰਾਜੇਸ਼ ਸ਼ਰਮਾ ਅਤੇ ਸਕੂਲੀ ਬੱਚਿਆਂ ਨੇ ਇਸ ਰੈਲੀ ਵਿਚ ਹਿੱਸਾ ਲਿਆ |
Ad Position 22
No active advertisement
ਪਿਛਲੀ ਖ਼ਬਰ ਮਾਤਾ ਗੁਜਰੀ ਕਾਲਜ ਦੇ ਕਾਮਰਸ ਵਿਭਾਗ ਨੇ ਦੀਵਾਲੀ ਸੰਬੰਧੀ ਰਚਨਾਤਮਿਕ ਮੁਕਾਬਲੇ ਕਰਵਾਏ ਅਗਲੀ ਖ਼ਬਰ ਸੈਕਰਡ ਹਾਰਟ ਸੀਨੀਅਰ ਸੈਕੰਡਰੀ ਸਕੂਲ ਦੀ ਵਿਦਿਆਰਥਣ ਪਰਨੀਤ ਕੌਰ ਨੇ ਜਿੱਤਿਆ ਕਾਂਸੀ ਦਾ ਤਗਮਾ
Ad Position 24