18-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-10-2025

ਮਾਤਾ ਗੁਜਰੀ ਕਾਲਜ ਦੇ ਕਾਮਰਸ ਵਿਭਾਗ ਨੇ ਦੀਵਾਲੀ ਸੰਬੰਧੀ ਰਚਨਾਤਮਿਕ ਮੁਕਾਬਲੇ ਕਰਵਾਏ

Ad Position 21
No active advertisement
ਅਜੀਤ ਡੈਸਕ 17-10-2025
ਫ਼ਤਹਿਗੜ੍ਹ ਸਾਹਿਬ, 16 ਅਕਤੂਬਰ (ਬਲਜਿੰਦਰ ਸਿੰਘ)-ਮਾਤਾ ਗੁਜਰੀ ਕਾਲਜ ਦੇ ਪੋਸਟ ਗ੍ਰੈਜੂਏਟ ਕਮਰਸ ਵਿਭਾਗ ਵਲੋਂ ਦੀਵਾਲੀ ਦੇ ਤਿਉਹਾਰ ਨੂੰ ਮੁੱਖ ਰੱਖਦੇ ਹੋਏ ਵੱਖ-ਵੱਖ ਰਚਨਾਤਮਿਕ ਗਤੀਵਿਧੀਆਂ ਜਿਵੇਂ ਰੰਗੋਲੀ, ਮੋਮਬੱਤੀ ਅਤੇ ਦੀਵਾ ਸਜਾਉਣ ਆਦਿ ਮੁਕਾਬਲੇ ਕਰਵਾਏ ਗਏ | ਜਿਸ ਵਿਚ ਵਿਦਿਆਰਥੀਆਂ ਨੇ ਉਤਸ਼ਾਹ ਨਾਲ ਹਿੱਸਾ ਲਿਆ | ਇਸ ਮੌਕੇ ਵਿਦਿਆਰਥੀਆਂ ਨੂੰ ਵਾਤਾਵਰਨ ਸਾਫ਼-ਸੁਥਰਾ ਰੱਖਣ ਸੰਬੰਧੀ ਮਹੱਤਵਪੂਰਨ ਜਾਣਕਾਰੀ ਦਿੱਤੀ ਗਈ | ਕਾਲਜ ਦੇ ਡਾਇਰੈਕਟਰ ਪਿੰ੍ਰਸੀਪਲ ਡਾ. ਕਸ਼ਮੀਰ ਸਿੰਘ ਨੇ ਕਿਹਾ ਕਿ ਸਾਨੂੰ 'ਹਰੀ ਦੀਵਾਲੀ' ਮਨਾਉਣ ਦੇ ਸੰਕਲਪ ਨੂੰ ਲਾਗੂ ਕਰਕੇ ਵਾਤਾਵਰਨ ਨੂੰ ਦੂਸ਼ਿਤ ਹੋਣ ਤੋਂ ਬਚਾਉਣ ਚਾਹੀਦਾ ਹੈ | ਵਾਈਸ ਪਿ੍ੰਸੀਪਲ ਡਾ. ਬਿਕਰਮਜੀਤ ਸਿੰਘ ਨੇ ਇਨ੍ਹਾਂ ਮੁਕਾਬਲਿਆਂ ਵਿਚ ਹਿੱਸਾ ਲੈਣ ਵਾਲੇ ਵਿਦਿਆਰਥੀਆਂ ਦੀ ਭਰਪੂਰ ਸ਼ਲਾਘਾ ਕੀਤੀ | ਸਮਾਗਮ ਦੇ ਮੁੱਖ ਮਹਿਮਾਨ ਪੰਜਾਬੀ ਵਿਭਾਗ ਦੇ ਮੁਖੀ ਡਾ. ਰਾਸ਼ਿਦ ਰਸ਼ੀਦ ਨੇ ਦੱਸਿਆ ਕਿ ਇਨ੍ਹਾਂ ਮੁਕਾਬਲਿਆਂ ਵਿਚ ਭਾਗ ਲੈਣ ਨਾਲ ਵਿਦਿਆਰਥੀਆਂ ਵਿਚ ਆਪਸੀ ਸਹਿਯੋਗ, ਆਤਮ ਵਿਸ਼ਵਾਸ ਅਤੇ ਜ਼ਿੰਮੇਵਾਰੀ ਦੀ ਭਾਵਨਾ ਪੈਦਾ ਹੁੰਦੀ ਹੈ | ਕਾਮਰਸ ਵਿਭਾਗ ਦੇ ਮੁਖੀ ਪ੍ਰੋ. ਮੁਹੰਮਦ ਅਨਵਰ ਨੇ ਜੇਤੂ ਵਿਦਿਆਰਥੀਆਂ ਨੂੰ ਵਧਾਈ ਦਿੱਤੀ ਅਤੇ ਦੱਸਿਆ ਕਿ ਵਿਭਾਗ ਦੇ ਵਿਦਿਆਰਥੀਆ ਵਲੋਂ ਈਕੋ ਫਰੈਂਡਲੀ ਦੀਵਾਲੀ ਮਨਾਉਣ ਦੇ ਉਦੇਸ਼ ਦੇ ਤਹਿਤ ਇਹ ਮੁਕਾਬਲੇ ਕਰਵਾਏ ਗਏ ਹਨ |
ਇਸ ਮੌਕੇ ਕਮਰਸ ਐਸੋਸੀਏਸ਼ਨ ਦੀ ਪ੍ਰਧਾਨ ਐਮ.ਕਾਮ. ਭਾਗ ਦੂਸਰਾ ਦੀ ਜੈਸਮੀਨ ਕੌਰ ਤੇ ਵਾਈਸ ਪ੍ਰਧਾਨ ਕਮਲਪ੍ਰੀਤ ਕੌਰ ਨੇ ਧੰਨਵਾਦ ਦਾ ਮਤਾ ਪੇਸ਼ ਕੀਤਾ | ਇਸ ਮੌਕੇ ਕਮਰਸ ਵਿਭਾਗ ਦੇ ਡਾ. ਹਰਜੀਤ ਕੌਰ, ਡਾ. ਰਸ਼ਪਾਲਜੀਤ ਕੌਰ, ਪ੍ਰੋ. ਨਵਨੀਤ ਕੌਰ, ਪ੍ਰੋ. ਗੁਰਪ੍ਰੀਤ ਕੌਰ ਅਤੇ ਹੋਰ ਅਧਿਆਪਕ ਵੀ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਆਕਸਫੋਰਡ ਲਿਟਲ ਸਕੋਲਰ ਸਕੂਲ ਮਾਡਰਨ ਵੈਲੀ ਨੇ ਬੱਚਿਆਂ ਨੂੰ ਛੱਤਬੀੜ ਚਿੜੀਆਘਰ ਦਿਖਾਇਆ ਅਗਲੀ ਖ਼ਬਰ ਐਸ. ਡੀ. ਮਾਡਲ ਸਕੂਲ ਦੇ ਵਿਦਿਆਰਥੀਆਂ ਨੇ ਗ੍ਰੀਨ ਦੀਵਾਲੀ ਮਨਾਉਣ ਲਈ ਕੱਢੀ ਜਾਗਰੂਕਤਾ ਰੈਲੀ
Ad Position 24