18-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-10-2025

ਸੰਤ ਨਾਮਦੇਵ ਕੰਨਿਆ ਮਹਾਂਵਿਦਿਆਲਾ ਦੀਆਂ ਵਿਦਿਆਰਥਣਾਂ ਵਲੋਂ ਸਾਇੰਸ ਸਿਟੀ ਕਪੂਰਥਲਾ ਦਾ ਵਿੱਦਿਅਕ ਦੌਰਾ

Ad Position 21
No active advertisement
ਅਜੀਤ ਡੈਸਕ 17-10-2025
ਬਸੀ ਪਠਾਣਾਂ, 16 ਅਕਤੂਬਰ (ਐਚ.ਐਸ.ਗੌਤਮ)-ਵਿਦਿਆਰਥਣਾਂ ਨੂੰ ਵਿਗਿਆਨ ਅਤੇ ਤਕਨਾਲੋਜੀ ਦੀ ਦੁਨੀਆ ਨਾਲ ਜੋੜਨ ਦੇ ਉਦੇਸ਼ ਨਾਲ ਸੰਤ ਨਾਮਦੇਵ ਕੰਨਿਆ ਮਹਾਂਵਿਦਿਆਲਾ ਬਸੀ ਪਠਾਣਾਂ ਵਲੋਂ ਅੱਜ ਸਾਇੰਸ ਸਿਟੀ ਕਪੂਰਥਲਾ ਲਈ ਇਕ ਰੋਜ਼ਾ ਵਿੱਦਿਅਕ ਦੌਰਾ ਕਰਵਾਇਆ ਗਿਆ | ਇਸ ਵਿਚ ਕਾਲਜ ਦੇ ਬੀ.ਏ., ਬੀ.ਕਾਮ. ਅਤੇ ਬੀ.ਸੀ.ਏ. ਵਿਭਾਗਾਂ ਦੀਆਂ ਵਿਦਿਆਰਥਣਾਂ ਨੇ ਵੱਧ-ਚੜ੍ਹ ਕੇ ਹਿੱਸਾ ਲਿਆ | ਟੂਰ ਦਾ ਮੁੱਖ ਮਕਸਦ ਵਿਦਿਆਰਥਣਾਂ ਨੂੰ ਕਿਤਾਬੀ ਗਿਆਨ ਤੋਂ ਪਰ੍ਹੇ ਵਿਗਿਆਨਕ ਖੋਜਾਂ ਅਤੇ ਨਵੀਨਤਮ ਤਕਨਾਲੋਜੀ ਬਾਰੇ ਵਿਸਥਾਰਪੂਰਵਕ ਤੇ ਪ੍ਰੈਕਟੀਕਲ ਜਾਣਕਾਰੀ ਮੁਹੱਈਆ ਕਰਵਾਉਣਾ ਸੀ | ਵਿਦਿਆਰਥਣਾਂ ਨੇ ਇੱਥੇ ਵੱਖ-ਵੱਖ ਪ੍ਰਦਰਸ਼ਨੀਆਂ ਦਾ ਨਿਰੀਖਣ ਕੀਤਾ ਅਤੇ ਨਵੀਂ ਜਾਣਕਾਰੀ ਹਾਸਲ ਕਰਨ ਦੇ ਨਾਲ-ਨਾਲ ਖ਼ੂਬ ਆਨੰਦ ਵੀ ਮਾਣਿਆ | ਕਾਲਜ ਦੀ ਪਿ੍ੰਸੀਪਲ ਸੰਗੀਤਾ ਵਧਵਾ ਨੇ ਕਿਹਾ ਕਿ ਇਹ ਦੌਰਾ ਕਾਲਜ ਵਿਦਿਆਰਥਣਾਂ ਦੇ ਸਮਾਜਿਕ ਅਤੇ ਮਾਨਸਿਕ ਵਿਕਾਸ ਨੂੰ ਪਹਿਲ ਦਿੰਦਾ ਹੈ | ਉਨ੍ਹਾਂ ਦੱਸਿਆ ਕਿ ਭਵਿੱਖ ਵਿਚ ਵੀ ਅਜਿਹੇ ਹੋਰ ਕਈ ਵਿੱਦਿਅਕ ਟੂਰ ਆਯੋਜਿਤ ਕੀਤੇ ਜਾਣਗੇ ਤਾਂ ਜੋ ਵਿਦਿਆਰਥਣਾਂ ਨੂੰ ਪੜ੍ਹਾਈ ਦੇ ਨਾਲ-ਨਾਲ ਕੁਦਰਤ, ਵਿਗਿਆਨ ਬਾਰੇ ਤਜਰਬੇ ਪ੍ਰਾਪਤ ਹੋ ਸਕਣ |
Ad Position 22
No active advertisement
ਪਿਛਲੀ ਖ਼ਬਰ ਗਰੀਨ ਫ਼ੀਲਡਜ਼ ਸਕੂਲ ਸਰਹਿੰਦ ਵਿਖੇ ਸਾਲਾਨਾ ਗਾਲਾ ਫ਼ੈਸਟੀਵਲ ਕਰਵਾਇਆ ਅਗਲੀ ਖ਼ਬਰ ਪੰਜਾਬ 'ਚ ਹੜ੍ਹਾਂ ਨਾਲ 36703 ਬਰਬਾਦ ਹੋਏ ਘਰਾਂ ਲਈ 1.60 ਲੱਖ ਰੁਪਏ ਪ੍ਰਤੀ ਘਰ ਲਈ ਭੇਜਣ 'ਤੇ ਕੇਂਦਰ ਦੀ ਮੋਦੀ ਸਰਕਾਰ...
Ad Position 24