18-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-10-2025

ਫੂਡ ਸੇਫ਼ਟੀ ਵਿਭਾਗ ਦੀਵਾਲੀ ਮੌਕੇ ਬਾਜ਼ਾਰਾਂ 'ਚ ਖਾਣ ਪੀਣ ਦੇ ਸਾਮਾਨ ਦੀ ਜਾਂਚ 'ਚ ਤੇਜ਼ੀ ਲਿਆਵੇ-ਸੈਦਪੁਰਾ

Ad Position 21
No active advertisement
ਅਜੀਤ ਡੈਸਕ 17-10-2025
ਖਮਾਣੋਂ, 16 ਅਕਤੂਬਰ (ਮਨਮੋਹਣ ਸਿੰਘ ਕਲੇਰ)-ਕਿਸਾਨ ਆਗੂ ਮੋਹਣ ਸਿੰਘ ਸੈਦਪੁਰਾ ਨੇ ਜ਼ਿਲ੍ਹਾ ਫੂਡ ਸੇਫ਼ਟੀ ਵਿਭਾਗ ਦੇ ਅਧਿਕਾਰੀਆਂ ਨੂੰ ਅਪੀਲ ਕੀਤੀ ਕਿ ਦੀਵਾਲੀ ਅਤੇ ਤਿਉਹਾਰਾਂ ਦੇ ਮੌਸਮ 'ਚ ਹੁਣ ਖਾਣ ਪੀਣ ਦੀਆਂ ਵਸਤੂਆਂ ਦੀ ਜਾਂਚ 'ਚ ਤੇਜੀ ਲਿਆਂਦੀ ਜਾਵੇ | ਕਿਉਂਕਿ ਅਜਿਹੇ ਤਿਉਹਾਰ ਮੌਕੇ ਖਾਦ ਪਦਾਰਥਾਂ ਦੀ ਵਿੱਕਰੀ ਤੇ ਖਪਤ ਜ਼ਿਆਦਾ ਹੋਣ ਕਾਰਨ ਗੁਣਵੱਤਾ ਸ਼ੱਕੀ ਹੋ ਜਾਂਦੀ ਹੈ | ਉਨ੍ਹਾਂ ਕਿਹਾ ਕਿ ਤਿਉਹਾਰੀ ਸੀਜ਼ਨ ਦੇ ਸ਼ੁਰੂ ਹੋਣ ਤੋਂ ਪਹਿਲਾਂ ਵਿਭਾਗ ਵਲੋਂ ਜਾਂਚ ਦਾ ਡਰਾਮਾ ਕਰਕੇ ਅਖ਼ਬਾਰੀ ਖ਼ਬਰਾਂ ਰਾਹੀਂ ਇਹ ਦਰਸਾਉਣ ਦੀ ਕੋਸ਼ਿਸ਼ ਕੀਤੀ ਜਾਂਦੀ ਹੈ ਕਿ ਵਿਭਾਗ ਇਸ ਮਾਮਲੇ 'ਚ ਪੂਰੀ ਮੁਸਤੈਦੀ ਦਿਖਾ ਰਿਹਾ ਹੈ | ਪਰ ਉਕਤ ਵਿਭਾਗ ਖਾਣ ਪੀਣ ਦੀਆਂ ਵਸਤੂਆਂ ਦੀ ਜਾਂਚ ਦੀ ਕਾਰਵਾਈ ਕਾਫ਼ੀ ਢਿੱਲੀ ਚਲ ਰਹੀ ਹੈ | ਉਨ੍ਹਾਂ ਜ਼ਿਲੇ੍ਹ ਦੇ ਡਿਪਟੀ ਕਮਿਸ਼ਨਰ ਤੋਂ ਮੰਗ ਕੀਤੀ ਕਿ ਤੁਰੰਤ ਵਿਭਾਗ ਸਮੇਤ ਹੋਰ ਟੀਮਾਂ ਤਾਇਨਾਤ ਕਰਕੇ ਲੋਕਾਂ ਦੀ ਸਿਹਤ ਦਾ ਧਿਆਨ ਰੱਖਣ ਲਈ ਕਿਸੇ ਵੀ ਤਰ੍ਹਾਂ ਦੀ ਮਿਲਾਵਟੀ ਅਤੇ ਘਟੀਆ ਕਿਸਮ ਦੇ ਖਾਦ ਪਦਾਰਥ ਦੀ ਵਿੱਕਰੀ ਹੋਣ ਤੋਂ ਰੋਕਣਾ ਯਕੀਨੀ ਬਣਾਇਆ ਜਾਵੇ |
Ad Position 22
No active advertisement
ਪਿਛਲੀ ਖ਼ਬਰ ਕੇਂਦਰ ਸਰਕਾਰ ਵਲੋਂ ਹੜ੍ਹ ਪੀੜਤਾਂ ਦੀ ਮਦਦ ਲਈ ਅੱਗੇ ਆਉਣਾ ਪੰਜਾਬ ਸਰਕਾਰ ਲਈ ਪ੍ਰੇਰਨਾ ਦਾ ਸਰੋਤ-ਕੁਲਦੀਪ ਸਿੰਘ ਸਿੱਧੂਪੁ... ਅਗਲੀ ਖ਼ਬਰ ਮਾਨ ਨੇ ਆਈ.ਪੀ.ਐਸ.ਅਫ਼ਸਰ ਦੀ ਖ਼ੁਦਕੁਸ਼ੀ ਮਾਮਲੇ ਦੇ ਦੋਸ਼ੀਆਂ ਵਿਰੁੱਧ ਸਖ਼ਤ ਕਰਵਾਈ ਦੀ ਕੀਤੀ ਮੰਗ
Ad Position 24