12-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-10-2025

ਦੀਵਾਲੀ ਮਨਾ ਕਈ ਤਰ੍ਹਾਂ ਦੀਆਂ ਬਿਮਾਰੀਆਂ ਤੋਂ ਛੁਟਕਾਰਾ ਪਾ ਸਕਦੇ ਹਨ- ਆੜ੍ਹਤੀ

Ad Position 21
No active advertisement
ਅਜੀਤ ਡੈਸਕ 18-10-2025
ਫ਼ਤਹਿਗੜ੍ਹ ਸਾਹਿਬ, 17 ਅਕਤੂਬਰ (ਮਨਪ੍ਰੀਤ ਸਿੰਘ)-ਸੂਬੇ ਦੇ ਲੋਕ ਗ੍ਰੀਨ ਦੀਵਾਲੀ ਮਨਾਉਣ ਤਾਂ ਜੋ ਦਿਨੋਂ ਦਿਨ ਵੱਧ ਰਹੇ, ਪ੍ਰਦੂਸ਼ਣ ਨੂੰ ਰੋਕਿਆ ਜਾ ਸਕੇ | ਇਨ੍ਹਾਂ ਗੱਲਾਂ ਦਾ ਪ੍ਰਗਟਾਵਾ ਜ਼ਿਲ੍ਹਾ ਆੜ੍ਹਤੀ ਐਸੋਸੀਏਸ਼ਨ ਦੇ ਪ੍ਰਧਾਨ ਸਾਧੂ ਰਾਮ ਭੱਟਮਾਜਰਾ, ਅਨਾਜ ਸਰਹਿੰਦ ਦੇ ਪ੍ਰਧਾਨ ਤਰਸੇਮ ਲਾਲ ਉੱਪਲ ਤੇ ਸਾਬਕਾ ਪ੍ਰਧਾਨ ਭੁਪਿੰਦਰ ਸਿੰਘ ਨੰਬਰਦਾਰ ਨੇ ਸਾਥੀਆਂ ਸਮੇਤ ਅਨਾਜ ਮੰਡੀ ਸਰਹਿੰਦ ਵਿਖੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕੀਤਾ | ਆੜ੍ਹਤੀ ਆਗੂਆਂ ਨੇ ਕਿਹਾ ਕਿ ਉਨ੍ਹਾਂ ਦੁਆਰਾ ਲਗਾਤਾਰ ਕਿਸਾਨਾਂ ਨੂੰ ਵੀ ਅਪੀਲ ਕੀਤੀ ਜਾ ਰਹੀ ਹੈ ਕਿ ਉਹ ਝੋਨੇ ਦੀ ਪਰਾਲੀ ਨੂੰ ਅੱਗ ਲਗਾਉਣ ਦੀ ਥਾਂ, ਇਸ ਦੀਆਂ ਗੱਠਾਂ ਨੂੰ ਸਰਕਾਰ ਨੂੰ ਚੁਕਵਾਉਣ ਜਾਂ ਇਸ ਦੀ ਖੇਤ ਵਿਚ ਹੀ ਵਾਹੀ ਕੀਤੀ ਜਾਵੇ ਤਾਂ ਜੋ ਖੇਤਾਂ ਦੀ ਉਪਜਾਊ ਸ਼ਕਤੀ ਨੂੰ ਵਧਾਇਆ ਜਾ ਸਕੇ |
ਉਨ੍ਹਾਂ ਕਿਹਾ ਕਿ ਵੱਧ ਰਹੇ ਪ੍ਰਦੂਸ਼ਣ ਕਾਰਨ ਲੋਕਾਂ ਨੂੰ ਸਾਹ ਦੇ ਬਿਮਾਰੀ ਸਮੇਤ ਹੋਰ ਕਈ ਤਰ੍ਹਾਂ ਦੀਆਂ ਬਿਮਾਰੀਆਂ ਲੱਗ ਰਹੀਆਂ ਹਨ, ਇਸ ਲਈ ਸਾਨੂੰ ਵਾਤਾਵਰਨ ਨੂੰ ਸਾਫ਼ ਸੁਥਰਾ ਰੱਖਣ ਲਈ ਗਰੀਨ ਦੀਵਾਲੀ ਮਨਾਉਣ ਦੀ ਲੋੜ ਹੈ | ਉਨ੍ਹਾਂ ਕਿਹਾ ਕਿ ਜੇਕਰ ਅਸੀਂ ਆਪਣੇ ਬੱਚਿਆਂ ਦੇ ਭਵਿੱਖ ਨੂੰ ਸੁਰੱਖਿਅਤ ਕਰਨਾ ਚਾਹੁੰਦੇ ਹਾਂ ਤਾਂ ਵੱਧ ਤੋਂ ਵੱਧ ਬੂਟੇ ਲਗਾਏ ਜਾਣ ਤਾਂ ਜੋ ਆਉਣ ਵਾਲੀਆਂ ਪੀੜੀਆਂ, ਸਾਫ਼ ਸੁਥਰੇ ਵਾਤਾਵਰਨ ਦਾ ਅਨੰਦ ਮਾਣ ਸਕਣ, ਇਹ ਹੀ ਸਭਨਾਂ ਲਈ ਦੀਵਾਲੀ ਦਾ ਵੱਡਾ ਤੋਹਫ਼ਾ ਹੋਵੇਗਾ | ਇਸ ਮੌਕੇ ਹੋਰਨਾਂ ਤੋਂ ਇਲਾਵਾ ਆੜ੍ਹਤੀ ਨਿਰਮਲ ਸਿੰਘ ਮਾਵੀ, ਵਰਿੰਦਰ ਸਿੰਘ, ਤੇਜਿੰਦਰ ਸਿੰਘ, ਕੁਲਦੀਪ ਸਿੰਘ, ਪ੍ਰੋ. ਮਨਜੀਤ ਸਿੰਘ, ਮਜ਼ੀਦ ਖ਼ਾਨ, ਸੁਖਵਿੰਦਰ ਸਿੰਘ, ਸਤੀਸ਼ ਕੁਮਾਰ ਆਦਿ ਵੀ ਵਿਸ਼ੇਸ਼ ਤੌਰ 'ਤੇ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਪੀ.ਐਮ. ਸ੍ਰੀ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਸਰਹਿੰਦ ਵਲੋਂ ਬਿਜ਼ਨਸ ਬਲਾਸਟਰ ਦੀਵਾਲੀ ਮੇਲਾ ਅਗਲੀ ਖ਼ਬਰ ਪੱਤਰਕਾਰੀ ਲੋਕਤੰਤਰ ਦਾ ਚੌਥਾ ਥੰਮ੍ਹ ਜੋ ਲੋਕਾਂ ਦੀਆਂ ਸਮੱਸਿਆਵਾਂ ਨੂੰ ਉਜਾਗਰ ਕਰਦੀ ਹੈ-ਰਾਏ
Ad Position 24